Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਜੰਮੂ ਕਸ਼ਮੀਰ ਦੇ ਕਿਸ਼ਤਵਾੜ ’ਚ ਜਲੰਧਰ ਦੀਆਂ 2 ਕੁੜੀਆਂ ਲਾਪਤਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

Jalandhar Two Girl Missing: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਹਾਦਸੇ ਵਿੱਚ ਜਲੰਧਰ ਦੀਆਂ ਦੋ ਕੁੜੀਆਂ ਦੇ ਵੀ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸ਼ਤਵਾੜ ਵਿੱਚ ਬੱਦਲ ਫਟਣ ਤੋਂ ਬਾਅਦ ਲਾਪਤਾ ਹੋਏ ਲੋਕਾਂ ’ਚ ਜਲੰਧਰ ਦੀ ਰਹਿਣ ਵਾਲੀਆਂ ਦੋ ਕੁੜੀਆਂ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਾਲੇ ਦਿਨ, ਵੰਸ਼ਿਕਾ ਆਪਣੇ ਪਰਿਵਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜੰਮੂ ਕਸ਼ਮੀਰ ਦੇ ਕਿਸ਼ਤਵਾੜ ’ਚ ਜਲੰਧਰ ਦੀਆਂ 2 ਕੁੜੀਆਂ ਲਾਪਤਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

Jalandhar Two Girl Missing: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਹਾਦਸੇ ਵਿੱਚ ਜਲੰਧਰ ਦੀਆਂ ਦੋ ਕੁੜੀਆਂ ਦੇ ਵੀ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸ਼ਤਵਾੜ ਵਿੱਚ ਬੱਦਲ ਫਟਣ ਤੋਂ ਬਾਅਦ ਲਾਪਤਾ ਹੋਏ ਲੋਕਾਂ ’ਚ ਜਲੰਧਰ ਦੀ ਰਹਿਣ ਵਾਲੀਆਂ ਦੋ ਕੁੜੀਆਂ ਵੀ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਾਲੇ ਦਿਨ, ਵੰਸ਼ਿਕਾ ਆਪਣੇ ਪਰਿਵਾਰ ਅਤੇ ਦੋਸਤ ਦਿਸ਼ਾ ਨਾਲ ਮਚੈਲ ਮਾਤਾ ਮੰਦਰ ਮੱਥਾ ਟੇਕਣ ਗਈ ਸੀ। ਪਰਿਵਾਰ ਮੱਥਾ ਟੇਕ ਕੇ ਮੰਦਰ ਤੋਂ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਵੰਸ਼ਿਕਾ ਅਤੇ ਉਸਦੀ ਦੋਸਤ ਦਿਸ਼ਾ ਬੱਦਲ ਫਟਣ ਤੋਂ ਬਾਅਦ ਲਾਪਤਾ ਹੋ ਗਏ।

ਜਾਣਕਾਰੀ ਅਨੁਸਾਰ 22 ਸਾਲਾ ਵੰਸ਼ਿਕਾ ਅਤੇ ਉਸ ਦੀ ਸਹੇਲੀ ਦਿਸ਼ਾ ਆਪਣੇ ਮਾਤਾ-ਪਿਤਾ ਅਤੇ ਭਰਾ ਨਾਲ ਜੰਮੂ-ਕਸ਼ਮੀਰ ਗਈ ਹੋਈ ਸੀ। ਜਿੱਥੇ ਉਹ ਆਪਣੇ ਪਰਿਵਾਰ ਨਾਲ ਮਾਤਾ ਦੇ ਮੰਦਰ ਵਿੱਚ ਦਰਸ਼ਨ ਕਰਨ ਗਈ ਸੀ। ਪਰ ਕਿਸ਼ਤਵਾੜ ਵਿੱਚ ਬੱਦਲ ਫਟਣ ਤੋਂ ਬਾਅਦ ਇਹ ਦੋਵੇਂ ਕੁੜੀਆਂ ਲਾਪਤਾ ਹਨ।

ਫਿਲਹਾਲ ਦੋਵਾਂ ਕੁੜੀਆਂ ਦੇ ਪਰਿਵਾਰਕ ਮੈਂਬਰ ਜੰਮੂ ਪਹੁੰਚ ਗਏ ਹਨ ਅਤੇ ਦੋਵਾਂ ਦੀ ਭਾਲ ਜਾਰੀ ਹੈ। ਕਾਬਿਲੇਗੌਰ ਹੈ ਕਿ ਵੀਰਵਾਰ ਨੂੰ ਕਿਸ਼ਤਵਾੜ ਦੇ ਚਿਸ਼ੋਟੀ ਸ਼ਹਿਰ ਵਿੱਚ ਚਾਰ ਥਾਵਾਂ ‘ਤੇ ਬੱਦਲ ਫਟਣ ਕਾਰਨ 60 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਛੈਲ ਮਾਤਾ ਦੇ ਦਰਸ਼ਨ ਕਰਨ ਆਏ ਸ਼ਰਧਾਲੂ ਹਨ। ਸੀਆਈਐਸਐਫ ਦੇ ਦੋ ਜਵਾਨ ਵੀ ਸ਼ਹੀਦ ਹੋ ਗਏ ਹਨ। ਰਾਹਤ ਅਤੇ ਬਚਾਅ ਕਾਰਜ ਵੱਡੇ ਪੱਧਰ ‘ਤੇ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News