ਅੱਧੀ ਰਾਤ ਬਣ ਗਿਆ ਦਹਿਸ਼ਤ ਦਾ ਮਾਹੌਲ, ਕਰੀਬ 20 ਮੁੰਡਿਆਂ ਨੇ ਘਰ ਦਾ ਗੇਟ ਤੋੜ ਕੀਤੀ ਨੌਜਵਾਨ ਦੀ ਕੁੱਟਮਾਰ, ਵਾਰਦਾਤ CCTV ‘ਚ ਕੈਦ
Youth Beaten-Up in Sultanpur Lodhi: ਬੀਤੀ ਰਾਤਸੁਲਤਾਨਪੁਰ ਲੋਧੀ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 20 ਦੇ ਕਰੀਬ ਅਣਪਛਾਤਿਆਂ ਨੇ ਇੱਕ ਘਰ ‘ਚ ਦਾਖਲ ਹੋ ਕੇ ਨੌਜਵਾਨ ਦੀ ਕੁੱਟਮਾਰ ਕੀਤੀ।
Hooliganism in Kapurthala: ਇਸ ਸਮੇਂ ਸੁਲਤਾਨਪੁਰ ਲੋਧੀ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਘਰਾਂ ਤੋਂ ਨਿਕਲਣ ਤੋਂ ਵੀ ਡਰ ਰਹੇ ਹਨ। ਸੜਕਾਂ ‘ਤੇ ਗੁੰਡਾਗਰਦੀ ਆਮ ਦੇਖਣ ਨੂੰ ਮਿਲਦੀ ਹੈ ਅਤੇ ਹੁਣ ਤਾਂ ਲੋਕ ਆਪਣੇ ਘਰਾਂ ‘ਚ ਵੀ ਸੁਰੱਖਿਅਤ ਨਹੀਂ। ਇਸ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਕੁਝ ਅਣਪਛਾਤਿਆਂ ਨੇ ਘਰ ‘ਚ ਦਾਖਲ ਹੋ ਨੌਜਵਾਨ ਨਾਲ ਕੁੱਟਮਾਰ ਕੀਤੀ।
ਜਾਣਕਾਰੀ ਲਈ ਦੱਸ ਦਈਏ ਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਬੀਤੀ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 20 ਦੇ ਕਰੀਬ ਅਣਪਛਾਤਿਆਂ ਨੇ ਇੱਕ ਘਰ ‘ਚ ਦਾਖਲ ਹੋ ਕੇ ਨੌਜਵਾਨ ਦੀ ਕੁੱਟਮਾਰ ਕੀਤੀ। ਹਮਲਾ ਕਰਨ ਆਏ ਨੌਜਵਾਨਾਂ ਦੇ ਹੱਥਾਂ ‘ਚ ਕਿਰਪਾਨਾਂ ਅਤੇ ਡੰਡੇ ਫੱੜੇ ਹੋਏ ਸੀ। ਸਾਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ।
ਦਾਤਰ, ਕਿਰਪਾਨਾਂ ਅਤੇ ਹੋਰ ਹਥਿਆਰਾਂ ਨਾਲ ਹਮਲਾ
ਇਸ ਮੌਕੇ ਸੁਲਤਾਨਪੁਰ ਲੋਧੀ ਦੇ ਮਹੱਲਾ ਮੋਰੀ ਦੇ ਰਹਿਣ ਵਾਲੇ ਪੀੜਤ ਭੂਸ਼ਨ ਨੇ ਦੱਸਿਆ ਕਿ ਕੁਝ ਅਣਪਛਾਤੇ ਨੌਜਵਾਨ ਰਾਤ ਦੇ ਕਰੀਬ 2 ਵਜੇ ਦਰਵਾਜ਼ਾ ਤੋੜ ਕੇ ਘਰ ਦੇ ਅੰਦਰ ਦਾਖਲ ਹੋ ਗਏ। ਘਰ ‘ਚ ਦਾਖਲ ਹੁੰਦਿਆਂ ਹੀ ਉਨ੍ਹਾਂ ਨੇ ਸਾਡੇ ‘ਤੇ ਹਮਲਾ ਬੋਲ ਦਿੱਤਾ। ਪੀੜਤ ਨੇ ਦੱਸਿਆ ਕਿ ਹਮਲਾਵਰਾਂ ਦੇ ਹੱਥਾਂ ਵਿੱਚ ਦਾਤਰ, ਕਿਰਪਾਨਾਂ ਅਤੇ ਹੋਰ ਹਥਿਆਰ ਸੀ। ਉਨ੍ਹਾਂ ਨੇ ਉਸ ਨੂੰ ਇੰਨਾ ਕੁੱਟਿਆ ਕਿ ਉਹ ਬੇਹੋਸ਼ ਹੋ ਕੇ ਡਿੱਗ ਪਿਆ, ਜਿਸ ਤੋਂ ਬਾਅਦ ਉਹ ਘਰੋਂ ਭੱਜ ਗਏ।

ਸਪੀਕਰ ਦੀ ਆਵਾਜ਼ ਘੱਟ ਕਰਨ ਨੂੰ ਲੈ ਕੇ ਹੋਈ ਸੀ ਤੂੰ-ਤੂੰ-ਮੈਂ-ਮੈਂ
ਪੀੜਤ ਨੇ ਦੱਸਿਆਂ ਕਿ ਉਨ੍ਹਾਂ ਨੇ ਤਾਂ ਆਪਦੇ ਵੱਲੋਂ ਮੈਨੂੰ ਮਾਰ ਦਿੱਤਾ ਸੀ ਪਰ ਮੈਂ ਬੇਹੋਸ਼ ਹੋ ਗਿਆ ਸੀ। ਜਿਸ ਤੋਂ ਬਾਅਦ ਪੀੜਤ ਨੂੰ ਉਸ ਦੇ ਘਰਵਾਲੇ ਹਸਪਤਾਲ ਲੈ ਕੇ ਗਏ। ਪੀੜਤ ਨੌਜਵਾਨ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਅਸੀਂ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨਾਂ ਨੂੰ ਗਏ ਸੀ ਉੱਥੇ ਇਨ੍ਹਾਂ ਨੌਜਵਾਨਾਂ ਨਾਲ ਸਪੀਕਰ ਦੀ ਆਵਾਜ਼ ਘੱਟ ਕਰਨ ਨੂੰ ਲੈ ਕੇ ਤੂੰ-ਤੂੰ-ਮੈਂ-ਮੈਂ ਹੋਈ ਸੀ, ਜਿਸ ਕਰਕੇ ਉਸ ਨੂੰ ਸ਼ੱਕ ਹੈ ਕਿ ਉਸ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ।
ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੇ ਸਾਡੇ ਨਾਲ ਸ਼ਰੇਆਮ ਬਦਮਾਸ਼ੀ ਕੀਤੀ, ਘਰ ਦਾ ਸਾਰਾ ਸਮਾਨ ਤੋੜਿਆ। ਜਿਸ ਕਰਕੇ ਪਰਿਵਾਰ ਹੁਣ ਇਨਸਾਫ ਦੀ ਮੰਗ ਕਰ ਰਿਹਾ ਹੈ।