Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਘਰੋਂ ਗਿਆ 23 ਸਾਲਾ ਨੌਜਵਾਨ ਅਚਾਨਕ ਹੋਇਆ ਲਾਪਤਾ

23-year-old youth suddenly goes missing: ਸੁਲਤਾਨਪੁਰ ਲੋਧੀ (ਬਲਵਿੰਦਰ ਧਾਲੀਵਾਲ): ਸੁਲਤਾਨਪੁਰ ਲੋਧੀ ਦੇ ਮਹੱਲਾ ਅਰੋੜਾ ਰਸਤਾ ਤੋਂ 23 ਸਾਲਾ ਨੌਜਵਾਨ ਤਜਿੰਦਰ ਸਿੰਘ ਸੋਨੂ ਅਚਾਨਕ ਲਾਪਤਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਉਹ ਬੀਤੇ ਦਿਨ ਸ਼ਾਮ ਕਰੀਬ 6 ਵਜੇ ਘਰੋਂ ਬਾਜ਼ਾਰ ਜਾਣ ਲਈ ਨਿਕਲਿਆ ਸੀ, ਪਰ ਦੇਰ ਰਾਤ ਤੱਕ ਵਾਪਸ ਨਹੀਂ ਪਰਤਿਆ ਅਤੇ ਉਦੋਂ ਤੋਂ ਹੀ ਉਹ ਲਾਪਤਾ […]
Ranjit Singh
By : Updated On: 21 Sep 2026 15:04:PM
ਘਰੋਂ ਗਿਆ 23 ਸਾਲਾ ਨੌਜਵਾਨ ਅਚਾਨਕ ਹੋਇਆ ਲਾਪਤਾ

23-year-old youth suddenly goes missing: ਸੁਲਤਾਨਪੁਰ ਲੋਧੀ (ਬਲਵਿੰਦਰ ਧਾਲੀਵਾਲ): ਸੁਲਤਾਨਪੁਰ ਲੋਧੀ ਦੇ ਮਹੱਲਾ ਅਰੋੜਾ ਰਸਤਾ ਤੋਂ 23 ਸਾਲਾ ਨੌਜਵਾਨ ਤਜਿੰਦਰ ਸਿੰਘ ਸੋਨੂ ਅਚਾਨਕ ਲਾਪਤਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਉਹ ਬੀਤੇ ਦਿਨ ਸ਼ਾਮ ਕਰੀਬ 6 ਵਜੇ ਘਰੋਂ ਬਾਜ਼ਾਰ ਜਾਣ ਲਈ ਨਿਕਲਿਆ ਸੀ, ਪਰ ਦੇਰ ਰਾਤ ਤੱਕ ਵਾਪਸ ਨਹੀਂ ਪਰਤਿਆ ਅਤੇ ਉਦੋਂ ਤੋਂ ਹੀ ਉਹ ਲਾਪਤਾ ਦੱਸਿਆ ਜਾ ਰਿਹਾ ਹੈ।

ਇਸ਼ਤਿਹਾਰ

ਨੌਜਵਾਨ ਦੇ ਘਰ ਨਾ ਪਰਤਣ ’ਤੇ ਪਰਿਵਾਰਕ ਮੈਂਬਰਾਂ ਨੇ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਕੋਲ ਭਾਲ ਕੀਤੀ, ਪਰ ਅਜੇ ਤੱਕ ਉਸ ਬਾਰੇ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰ ਵੱਲੋਂ ਵੱਖ-ਵੱਖ ਥਾਵਾਂ ’ਤੇ ਉਸ ਦੀ ਭਾਲ ਜਾਰੀ ਹੈ ਅਤੇ ਸੀਸੀਟੀਵੀ ਫੁਟੇਜ ਰਾਹੀਂ ਵੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਰਿਵਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤਜਿੰਦਰ ਸਿੰਘ ਕਿਸੇ ਨੂੰ ਕਿਤੇ ਨਜ਼ਰ ਆਵੇ ਜਾਂ ਉਸ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਪਰਿਵਾਰ ਨਾਲ ਸੰਪਰਕ ਕੀਤਾ ਜਾਵੇ। ਪਰਿਵਾਰ ਨੂੰ ਨੌਜਵਾਨ ਦੀ ਸਹੀ-ਸਲਾਮਤ ਵਾਪਸੀ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News