Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

24 ਦਰਜਾ-4 ਕਰਮਚਾਰੀ ਕਲਰਕ ਬਣੇ, ਡਾ. ਬਲਜੀਤ ਕੌਰ ਨੇ ਕੀਤੀ ਈਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ

Punjab Jobs: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿੱਚ ਇਹਨਾਂ ਨਵੇਂ ਪੱਦ-ਉਨਤ ਕਰਮਚਾਰੀਆਂ ਨੂੰ ਪੱਦ-ਉਨਤੀ ਦੇ ਹੁਕਮ ਆਪਣੇ ਹੱਥੀਂ ਸੌਂਪੇ। 24 Grade-4 Employees Promoted Rank of Clerk: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਲੋਕਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
24 ਦਰਜਾ-4 ਕਰਮਚਾਰੀ ਕਲਰਕ ਬਣੇ, ਡਾ. ਬਲਜੀਤ ਕੌਰ ਨੇ ਕੀਤੀ ਈਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ

Punjab Jobs: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿੱਚ ਇਹਨਾਂ ਨਵੇਂ ਪੱਦ-ਉਨਤ ਕਰਮਚਾਰੀਆਂ ਨੂੰ ਪੱਦ-ਉਨਤੀ ਦੇ ਹੁਕਮ ਆਪਣੇ ਹੱਥੀਂ ਸੌਂਪੇ।

24 Grade-4 Employees Promoted Rank of Clerk: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕ ਰਹੀ ਹੈ, ਉੱਥੇ ਹੀ ਮੁਲਾਜਮਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਤਰੱਕੀ ਲਈ ਵੀ ਵਚਨਬੱਧ ਹੈ।

ਇਸੇ ਤਹਿਤ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ 24 ਦਰਜਾ-4 ਕਰਮਚਾਰੀਆਂ ਨੂੰ ਪੱਦ-ਉਨਤ ਕਰਕੇ ਕਲਰਕ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿੱਚ ਇਹਨਾਂ ਨਵੇਂ ਪੱਦ-ਉਨਤ ਕਰਮਚਾਰੀਆਂ ਨੂੰ ਪੱਦ-ਉਨਤੀ ਦੇ ਹੁਕਮ ਆਪਣੇ ਹੱਥੀਂ ਸੌਂਪੇ।

ਤਰੱਕੀਆਂ ‘ਚ 4 ਦਿਵਿਆਂਗ ਕਰਮਚਾਰੀ ਵੀ ਸ਼ਾਮਲ

ਇਨ੍ਹਾਂ ਤਰੱਕੀਆਂ ਵਿੱਚ 4 ਦਿਵਿਆਂਗ ਕਰਮਚਾਰੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਵਿਭਾਗ ਵੱਲੋਂ ਸਮਾਨ ਮੌਕੇ ਅਤੇ ਨਿਆਇਕ ਤਰੱਕੀ ਦੇ ਅਧਾਰ ‘ਤੇ ਕਲਰਕ ਦੇ ਪਦ ‘ਤੇ ਪੱਦ-ਉਨਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਕਰਮਚਾਰੀਆਂ ਨੂੰ ਸਮਾਨ ਹੱਕ, ਇਜ਼ਤ ਅਤੇ ਤਰੱਕੀ ਦੇ ਮੌਕੇ ਦੇਣ ਲਈ ਵਚਨਬੱਧ ਹੈ, ਅਤੇ ਇਹ ਫ਼ੈਸਲਾ ਇਸ ਦ੍ਰਿੜ ਨਿਸ਼ਚੇ ਦਾ ਸਪਸ਼ਟ ਉਦਾਹਰਨ ਹੈ।

ਡਾ. ਬਲਜੀਤ ਕੌਰ ਨੇ ਨਵੇਂ ਕਲਰਕ ਬਣੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਭਾਗ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਗਰੀਬ ਵਰਗ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਨਵੀਂ ਦਿੱਤੀ ਜ਼ਿੰਮੇਵਾਰੀ ਨੂੰ ਪੁਰੀ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਨਿਭਾਉਣਾ ਬਹੁਤ ਜ਼ਰੂਰੀ ਹੈ।

ਪੱਦ-ਉਨਤ ਕਰਮਚਾਰੀਆਂ ਨੂੰ ਯੋਗ ਅਤੇ ਸ਼ੁਰੂਆਤੀ ਟਰੇਨਿੰਗ ਮੁਹੱਈਆ ਕਰਵਾਈ ਜਾਵੇ

ਮੰਤਰੀ ਨੇ ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੱਦ-ਉਨਤ ਕਰਮਚਾਰੀਆਂ ਨੂੰ ਯੋਗ ਅਤੇ ਸ਼ੁਰੂਆਤੀ ਟਰੇਨਿੰਗ ਮੁਹੱਈਆ ਕਰਵਾਈ ਜਾਵੇ, ਤਾਂ ਜੋ ਉਹ ਆਪਣੀਆਂ ਡਿਊਟੀਆਂ ਹੋਰ ਕੁਸ਼ਲਤਾ ਅਤੇ ਪੇਸ਼ਾਵਰਾਨਾ ਢੰਗ ਨਾਲ ਨਿਭਾ ਸਕਣ।

ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਸੇਨਾ ਅਗਰਵਾਲ, ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਮਾਨ, ਡਿਪਟੀ ਡਾਇਰੈਕਟਰ ਰਵਿੰਦਰ ਸਿੰਘ ਰਾਹੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਰਹੇ।

Read Latest News and Breaking News at Daily Post TV, Browse for more News

Ad
Ad

Punjab District News