Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਚਿੱਤਰਕਾਰ ਸੋਭਾ ਸਿੰਘ ਦੀ 125ਵੀਂ ਜਯੰਤੀ ’ਤੇ ਜਾਰੀ ਹੋਵੇਗਾ 125 ਰੁਪਏ ਦਾ ਸਿੱਕਾ

ਨਵੀਂ ਦਿੱਲੀ: ਭਾਰਤੀ ਕਲਾ ਜਗਤ ਵਿੱਚ ਆਪਣੀ ਅਮਿੱਟ ਛਾਪ ਛੱਡਣ ਵਾਲੇ ਪ੍ਰਸਿੱਧ ਚਿੱਤਰਕਾਰ ਸੋਭਾ ਸਿੰਘ ਨੂੰ ਉਨ੍ਹਾਂ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਕੌਮੀ ਪੱਧਰ ’ਤੇ ਵਿਸ਼ੇਸ਼ ਸਨਮਾਨ ਮਿਲਣ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਦੀ ਯਾਦ ਵਿੱਚ 125 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚਿੱਤਰਕਾਰ ਸੋਭਾ ਸਿੰਘ ਦੀ 125ਵੀਂ ਜਯੰਤੀ ’ਤੇ ਜਾਰੀ ਹੋਵੇਗਾ 125 ਰੁਪਏ ਦਾ ਸਿੱਕਾ
  • ਚਿੱਤਰਕਾਰ ਸੋਭਾ ਸਿੰਘ ਦੀ 125ਵੀਂ ਜਯੰਤੀ ’ਤੇ ਜਾਰੀ ਹੋਵੇਗਾ 125 ਰੁਪਏ ਦਾ ਸਿੱਕਾ
  • ਕੇਂਦਰ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ: ਭਾਰਤੀ ਕਲਾ ਜਗਤ ਵਿੱਚ ਆਪਣੀ ਅਮਿੱਟ ਛਾਪ ਛੱਡਣ ਵਾਲੇ ਪ੍ਰਸਿੱਧ ਚਿੱਤਰਕਾਰ ਸੋਭਾ ਸਿੰਘ ਨੂੰ ਉਨ੍ਹਾਂ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਕੌਮੀ ਪੱਧਰ ’ਤੇ ਵਿਸ਼ੇਸ਼ ਸਨਮਾਨ ਮਿਲਣ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਦੀ ਯਾਦ ਵਿੱਚ 125 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕਿਸੇ ਭਾਰਤੀ ਚਿੱਤਰਕਾਰ ਦੇ ਸਨਮਾਨ ਵਿੱਚ ਕੇਂਦਰ ਸਰਕਾਰ ਵੱਲੋਂ ਅਜਿਹਾ ਸਿੱਕਾ ਜਾਰੀ ਕੀਤਾ ਜਾਵੇਗਾ। ਸਿੱਕੇ ਨੂੰ ਫਰਵਰੀ 2027 ਵਿੱਚ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

ਸੋਭਾ ਸਿੰਘ ਦੀ ਜਨਮ ਵਰ੍ਹੇਗੰਢ ਦੇ ਸਬੰਧ ਵਿੱਚ ਨਵੰਬਰ 2027 ਤੱਕ ਦੇਸ਼ ਭਰ ਵਿੱਚ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦੀ ਥੀਮ ‘ਜਨਮਭੂਮੀ ਤੋਂ ਕਰਮਭੂਮੀ ਤੱਕ’ ਰੱਖੀ ਗਈ ਹੈ, ਜਿਸ ਰਾਹੀਂ ਉਨ੍ਹਾਂ ਦੇ ਜੀਵਨ, ਕਲਾ ਅਤੇ ਸੰਘਰਸ਼ਮਈ ਸਫ਼ਰ ਨੂੰ ਯਾਦ ਕੀਤਾ ਜਾਵੇਗਾ। ਅੰਦਰੇਟਾ ਸਥਿਤ ਸੋਭਾ ਸਿੰਘ ਮੈਮੋਰੀਅਲ ਆਰਟ ਸੁਸਾਇਟੀ ਦੇ ਪ੍ਰਧਾਨ ਕੇ.ਜੀ. ਬੁਟੇਲ ਨੇ ਇਸ ਫ਼ੈਸਲੇ ਨੂੰ ਭਾਰਤੀ ਕਲਾ ਜਗਤ ਲਈ ਇਤਿਹਾਸਕ ਦੱਸਿਆ। ਉਨ੍ਹਾਂ ਕਿਹਾ ਕਿ ਸੋਭਾ ਸਿੰਘ ਦੀ ਕਲਾ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀ ਸੋਚ ਨੂੰ ਦੇਸ਼ ਪੱਧਰ ’ਤੇ ਮਿਲੀ ਇਹ ਮਾਨਤਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਲਈ ਵੀ ਮਾਣ ਵਾਲੀ ਗੱਲ ਹੈ।

ਸੁਸਾਇਟੀ ਦੇ ਜਨਰਲ ਸਕੱਤਰ ਅਤੇ ਚਿੱਤਰਕਾਰ ਦੇ ਪੋਤਰੇ ਡਾ. ਹਿਰਦੇ ਪਾਲ ਸਿੰਘ ਨੇ ਕਿਹਾ ਕਿ ਇਹ ਫ਼ੈਸਲਾ ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਦੇ ਦੁਨੀਆ ਭਰ ਵਿੱਚ ਮੌਜੂਦ ਪ੍ਰਸ਼ੰਸਕਾਂ ਲਈ ਵੀ ਭਾਵੁਕ ਪਲ ਹੈ। ਉਨ੍ਹਾਂ ਮੁਤਾਬਕ ਸੋਭਾ ਸਿੰਘ ਦੀਆਂ ਰਚਨਾਵਾਂ ਨੇ ਮਨੁੱਖਤਾ, ਪਿਆਰ ਅਤੇ ਦਇਆ ਦਾ ਸੰਦੇਸ਼ ਦਿੱਤਾ ਅਤੇ ਧਰਮ ਤੇ ਸਮਾਜਿਕ ਵੰਡਾਂ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਜੋੜਨ ਦਾ ਕੰਮ ਕੀਤਾ।

29 ਨਵੰਬਰ 1901 ਨੂੰ ਸ੍ਰੀ ਹਰਗੋਬਿੰਦਪੁਰ ਵਿਖੇ ਜਨਮੇ ਸੋਭਾ ਸਿੰਘ ਨੇ ਦੇਸ਼ ਦੀ ਵੰਡ ਤੋਂ ਬਾਅਦ 1947 ਵਿੱਚ ਹਿਮਾਚਲ ਪ੍ਰਦੇਸ਼ ਦੇ ਅੰਦਰੇਟਾ ਨੂੰ ਆਪਣੀ ਕਰਮਭੂਮੀ ਬਣਾਇਆ ਸੀ। ਉਨ੍ਹਾਂ ਦੀ ਕਲਾ ਅੱਜ ਵੀ ਭਾਰਤੀ ਚਿੱਤਰਕਾਰੀ ਦੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਰੱਖਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News