Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਲੁਧਿਆਣਾ ’ਚ 25 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Youth shot dead in Ludhiana: ਲੁਧਿਆਣਾ: ਸੁਭਾਸ਼ ਨਗਰ ਅਤੇ ਸੁੰਦਰ ਨਗਰ ਇਲਾਕੇ ਵਿੱਚ ਦੇਰ ਰਾਤ ਇੱਕ 25 ਸਾਲਾ ਨੌਜਵਾਨ ਦੀ ਪੰਜ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਆਪਣੇ ਦੋਸਤ ਨੂੰ ਘਰ ਛੱਡਣ ਲਈ ਗਿਆ ਸੀ। ਰਾਤ ਕਰੀਬ 11:30 ਵਜੇ ਜਦੋਂ ਉਹ ਵਾਪਸ […]
By : Updated On: 08 Aug 2026 13:59:PM
ਲੁਧਿਆਣਾ ’ਚ 25 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Youth shot dead in Ludhiana: ਲੁਧਿਆਣਾ: ਸੁਭਾਸ਼ ਨਗਰ ਅਤੇ ਸੁੰਦਰ ਨਗਰ ਇਲਾਕੇ ਵਿੱਚ ਦੇਰ ਰਾਤ ਇੱਕ 25 ਸਾਲਾ ਨੌਜਵਾਨ ਦੀ ਪੰਜ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਆਪਣੇ ਦੋਸਤ ਨੂੰ ਘਰ ਛੱਡਣ ਲਈ ਗਿਆ ਸੀ। ਰਾਤ ਕਰੀਬ 11:30 ਵਜੇ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਇੱਕ ਕਾਰ ਵਿੱਚ ਸਵਾਰ 5-6 ਵਿਅਕਤੀਆਂ ਨੇ ਉਸ ਨੂੰ ਰਸਤੇ ਵਿੱਚ ਘੇਰ ਲਿਆ। ਹਮਲਾਵਰਾਂ ਨੇ ਪਹਿਲਾਂ ਹਰਜਿੰਦਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਇਸ ਤੋਂ ਬਾਅਦ ਉਸ ’ਤੇ ਪੰਜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ਼ਤਿਹਾਰ

CCTV ਫੁਟੇਜ ਆਈ ਸਾਹਮਣੇ
ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਇਸ ਵਿੱਚ ਕੁਝ ਵਿਅਕਤੀ ਹਰਜਿੰਦਰ ਨਾਲ ਕੁੱਟਮਾਰ ਕਰਦੇ ਦਿਖਾਈ ਦੇ ਰਹੇ ਹਨ, ਜਦਕਿ ਪਿੱਛੇ ਗੋਲੀਬਾਰੀ ਦੀਆਂ ਆਵਾਜ਼ਾਂ ਸੁਣਾਈ ਦਿੰਦੀਆਂ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਮਾਮਲੇ ਦੀ ਜਾਂਚ ਲਈ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾਈਆਂ ਹਨ।

ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ ਹਰਜਿੰਦਰ
ਹਰਜਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਪੁੱਤਰ ਦੱਸਿਆ ਜਾ ਰਿਹਾ ਹੈ। ਉਸ ਦੇ ਪਿਤਾ ਆਟੋ ਚਲਾਉਂਦੇ ਹਨ, ਜਦਕਿ ਮਾਂ ਘਰੇਲੂ ਔਰਤ ਹੈ। ਫਿਲਹਾਲ ਪੁਲਿਸ ਹਮਲੇ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News