Barnala News: ਪਰਿਵਾਰਿਕ ਮੈਂਬਰਾਂ ਵੱਲੋਂ ਜਾਣਕਾਰੀ ਮਿਲੀ ਕਿ ਉਹ ਗਰੀਬ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਅਤੇ ਉਨ੍ਹਾਂ ਦਾ ਪੁੱਤਰ ਬੇਅੰਤ ਸਿੰਘ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ।
Youth Dies with Drug Overdose: ਇੱਕ ਵਾਰ ਫਿਰ ਨਸ਼ੇ ਦੀ ਦਲਦਲ ਨੇ ਪੰਜਾਬ ਦੇ ਇੱਕ ਹੋਰ ਨੌਜਵਾਨ ਨੂੰ ਨਿਗਲ ਲਿਆ ਹੈ। ਤਾਜ਼ਾ ਖਬਰ ਬਰਨਾਲਾ ਦੇ ਪਿੰਡ ਚੰਨਣਵਾਲ ਤੋਂ ਸਾਹਮਣੇ ਆਈ ਹੈ। ਜਿੱਥੇ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ 26 ਸਾਲਾ ਬੇਅੰਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਜੋਂ ਹੋਈ ਹੈ। ਇਸ ਮੌਕੇ ਪਰਿਵਾਰਿਕ ਮੈਂਬਰਾਂ ਵੱਲੋਂ ਜਾਣਕਾਰੀ ਮਿਲੀ ਕਿ ਉਹ ਗਰੀਬ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਅਤੇ ਉਨ੍ਹਾਂ ਦਾ ਪੁੱਤਰ ਬੇਅੰਤ ਸਿੰਘ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਚਿੱਟੇ ਦੇ ਨਸ਼ੇ ਦਾ ਲਗਾਤਾਰ ਰੁਝਾਨ ਹੋਣ ਕਾਰਨ ਕੋਈ ਵੀ ਕੰਟਰੋਲ ਨਹੀਂ ਸੀ ਜਿਸ ਕਾਰਨ ਉਨ੍ਹਾਂ ਦੇ ਪੁੱਤ ਦੀ ਮੌਤ ਹੋ ਗਈ।
ਪੀੜਤ ਪਰਿਵਾਰ ਨੇ ਮੰਗ ਕਰਦੇ ਕਿਹਾ ਕਿ ਪਿੰਡਾਂ ਵਿੱਚ ਅਜੇ ਵੀ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਕਾਰਨ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਮੌਤ ਹੋਈ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਖਿਲਾਫ ਵੀ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਕਿਹਾ ਕਿ ਜਲਦ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਪੰਜਾਬ ‘ਚ ਨੌਜਵਾਨਾਂ ਦੀ ਮੌਤਾਂ ਦਾ ਸਿਲਸਿਲਾ ਰੁੱਕ ਸਕੇ।
ਇਸ ਮਾਮਲੇ ‘ਚ ਮਹਿਲਕਲਾਂ ਪੁਲਿਸ ਵਲੋਂ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਮ੍ਰਿਤਕ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਉੱਥੇ ਪੁਲਿਸ ਤੋਂ ਵੀ ਕਾਰਵਾਈ ਦੀ ਮੰਗ ਕੀਤੀ ਹੈ।