Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਲੁਧਿਆਣਾ ’ਚ ਗੁਰਦੁਆਰਾ ਸਾਹਿਬ ਦੀ ਛੱਤ ਤੋਂ 27 ਸਾਲਾ ਲੜਕੀ ਨੇ ਮਾਰੀ ਛਾਲ, ਹਾਲਤ ਨਾਜ਼ੁਕ

ਲੁਧਿਆਣਾ: ਸ਼ਹਿਰ ਦੇ ਧੂਰੀ ਲਾਈਨ ਸਥਿਤ ਆਜ਼ਾਦ ਨਗਰ ਇਲਾਕੇ ਵਿੱਚ ਇਕ 27 ਸਾਲਾ ਲੜਕੀ ਵੱਲੋਂ ਗੁਰਦੁਆਰਾ ਸਾਹਿਬ ਦੀ ਉੱਪਰਲੀ ਮੰਜ਼ਿਲ ਤੋਂ ਛਾਲ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਲੜਕੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਿੱਚ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੁਧਿਆਣਾ ’ਚ ਗੁਰਦੁਆਰਾ ਸਾਹਿਬ ਦੀ ਛੱਤ ਤੋਂ 27 ਸਾਲਾ ਲੜਕੀ ਨੇ ਮਾਰੀ ਛਾਲ, ਹਾਲਤ ਨਾਜ਼ੁਕ

ਲੁਧਿਆਣਾ: ਸ਼ਹਿਰ ਦੇ ਧੂਰੀ ਲਾਈਨ ਸਥਿਤ ਆਜ਼ਾਦ ਨਗਰ ਇਲਾਕੇ ਵਿੱਚ ਇਕ 27 ਸਾਲਾ ਲੜਕੀ ਵੱਲੋਂ ਗੁਰਦੁਆਰਾ ਸਾਹਿਬ ਦੀ ਉੱਪਰਲੀ ਮੰਜ਼ਿਲ ਤੋਂ ਛਾਲ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਲੜਕੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਿੱਚ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ। ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ’ਤੇ ਗੰਭੀਰ ਦੋਸ਼ ਲਗਾਉਂਦਿਆਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਅਜੇ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ।

ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਹੋਏ ਆਹਮੋ-ਸਾਹਮਣੇ
ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਮਲੇ ਵਿੱਚ ਕਥਿਤ ਤੌਰ ’ਤੇ ਪਾਠੀ ਸਿੰਘ ਦਾ ਬਚਾਅ ਕਰ ਰਹੀ ਹੈ। ਇਸ ਗੱਲ ਨੂੰ ਲੈ ਕੇ ਇਲਾਕਾ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕਾਂ ਵਿਚਾਲੇ ਤਕਰਾਰ ਵੀ ਹੋਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਪਰਿਵਾਰ ਨੇ ਮੰਗਿਆ ਇਨਸਾਫ਼
ਲੜਕੀ ਦੇ ਚਾਚਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਭਤੀਜੀ ਨਾਲ ਗਲਤ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ। ਇਸ ਘਟਨਾ ਕਾਰਨ ਗੁਰਦੁਆਰਾ ਸਾਹਿਬ ਨਾਲ ਜੁੜੀ ਸੰਗਤ ਵਿੱਚ ਵੀ ਚਿੰਤਾ ਪਾਈ ਜਾ ਰਹੀ ਹੈ। ਫਿਲਹਾਲ ਲੜਕੀ ਵੱਲੋਂ ਛਾਲ ਮਾਰਨ ਦੇ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਪੁਲਿਸ ਜਾਂਚ, ਸੀਸੀਟੀਵੀ ਫੁਟੇਜ ਅਤੇ ਸਾਹਮਣੇ ਆਏ ਦੋਸ਼ਾਂ ਦੀ ਪੜਤਾਲ ਤੋਂ ਬਾਅਦ ਹੀ ਪੂਰੇ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆ ਸਕੇਗੀ।

Read Latest News and Breaking News at Daily Post TV, Browse for more News

Ad
Ad

Punjab District News