Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਡੇਰਾ ਬਾਬਾ ਨਾਨਕ ਦੇ 28 ਸਾਲਾ ਨੌਜਵਾਨ ਦੀ ਸਾਊਦੀ ਅਰਬ ‘ਚ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

Gurdaspur News: ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਗਗਨਦੀਪ ਸਿੰਘ ਤਕਰੀਬਨ 14 ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਸਊਦੀ ਅਰਬ ਗਿਆ ਸੀ। Punjabi Youth Dies in Saudi Arabia: ਸਰਹੱਦੀ ਹਲਕਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ ਨੌਜਵਾਨ ਦੀ ਵਿਦੇਸ਼ੀ ਧਰਤੀ ‘ਤੇ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ 28 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Gurdaspur News: ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਗਗਨਦੀਪ ਸਿੰਘ ਤਕਰੀਬਨ 14 ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਸਊਦੀ ਅਰਬ ਗਿਆ ਸੀ।

Punjabi Youth Dies in Saudi Arabia: ਸਰਹੱਦੀ ਹਲਕਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ ਨੌਜਵਾਨ ਦੀ ਵਿਦੇਸ਼ੀ ਧਰਤੀ ‘ਤੇ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ 28 ਸਾਲਾ ਨੌਜਵਾਨ ਦੀ ਸਾਉਦੀ ਅਰਬ ‘ਚ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਮ੍ਰਿਤਕ ਦੀ ਨੌਜਵਾਨ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਗਗਨਦੀਪ ਸਿੰਘ ਤਕਰੀਬਨ 14 ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਸਊਦੀ ਅਰਬ ਗਿਆ ਸੀ। ਪਰ ਬੀਤੀ 01 ਅਗਸਤ ਨੂੰ ਨੌਜਵਾਨ ਗਗਨਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸੰਬੰਧਿਤ ਹਨ। ਪਰਿਵਾਰਿਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗਗਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦੀ ਜਾਵੇ ਤਾਂ ਜੋ ਸਮਾਜਿਕ ਰੀਤੀ ਰਿਵਾਜਾਂ ਮੁਤਾਬਕ ਗਗਨਦੀਪ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰਾਂ ਨੂੰ ਚਾਹੀਦਾ ਕਿ ਨੌਜਵਾਨਾਂ ਨੂੰ ਪੰਜਾਬ ‘ਚ ਹੀ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ ਤਾਂ ਜੋ ਪੰਜਾਬ ਦੇ ਨੌਜਵਾਨ ਬਾਹਰ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਤ ਨਾ ਹੋਣ।

Read Latest News and Breaking News at Daily Post TV, Browse for more News

Ad
Ad

Punjab District News