Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਗਲੀ ‘ਚ ਖੇਡਦੇ-ਖੇਡਦੇ ਲਾਪਤਾ ਹੋਏ ਸਮੇਤ 3 ਬੱਚੇ, 1 ਨਬਾਲਗ ਲੜਕੀ ਵੀ ਸ਼ਾਮਿਲ, ਪਰਿਵਾਰ ਚਿੰਤਾ ‘ਚ

Kapurthala Missing Children; ਕਪੂਰਥਲਾ ਦੇ ਬਾਬਾ ਦੀਪ ਸਿੰਘ ਨਗਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਤਿੰਨ ਨਾਬਾਲਗ ਬੱਚੇ ਸ਼ੱਕੀ ਹਾਲਾਤਾਂ ਵਿੱਚ ਰਹੱਸਮਈ ਢੰਗ ਨਾਲ ਲਾਪਤਾ ਹੋ ਗਏ ਹਨ। ਲਾਪਤਾ ਬੱਚਿਆਂ ਵਿੱਚ 13 ਸਾਲਾ ਇੱਕ ਲੜਕੀ ਵੀ ਸ਼ਾਮਲ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਚਿੰਤਾ ਦਾ ਮਾਹੌਲ ਹੈ, ਜਦਕਿ ਪੁਲਿਸ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗਲੀ ‘ਚ ਖੇਡਦੇ-ਖੇਡਦੇ ਲਾਪਤਾ ਹੋਏ ਸਮੇਤ 3 ਬੱਚੇ, 1 ਨਬਾਲਗ ਲੜਕੀ ਵੀ ਸ਼ਾਮਿਲ, ਪਰਿਵਾਰ ਚਿੰਤਾ ‘ਚ

Kapurthala Missing Children; ਕਪੂਰਥਲਾ ਦੇ ਬਾਬਾ ਦੀਪ ਸਿੰਘ ਨਗਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਤਿੰਨ ਨਾਬਾਲਗ ਬੱਚੇ ਸ਼ੱਕੀ ਹਾਲਾਤਾਂ ਵਿੱਚ ਰਹੱਸਮਈ ਢੰਗ ਨਾਲ ਲਾਪਤਾ ਹੋ ਗਏ ਹਨ। ਲਾਪਤਾ ਬੱਚਿਆਂ ਵਿੱਚ 13 ਸਾਲਾ ਇੱਕ ਲੜਕੀ ਵੀ ਸ਼ਾਮਲ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਚਿੰਤਾ ਦਾ ਮਾਹੌਲ ਹੈ, ਜਦਕਿ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ ਐਤਵਾਰ ਸ਼ਾਮ ਤਿੰਨੇ ਬੱਚੇ ਗਲੀ ਵਿੱਚ ਇਕੱਠੇ ਖੇਡ ਰਹੇ ਸਨ। ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਜਦੋਂ ਉਹ ਘਰ ਵਾਪਸ ਨਾ ਪਰਤੇ ਤਾਂ ਪਰਿਵਾਰ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ। ਆਸ-ਪਾਸ ਅਤੇ ਰਿਸ਼ਤੇਦਾਰਾਂ ਕੋਲ ਲੱਭਣ ਦੇ ਬਾਵਜੂਦ ਕੋਈ ਸੁਰਾਗ ਨਾ ਮਿਲਣ ‘ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਪਰਿਵਾਰ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ। ਤਿੰਨੇ ਬੱਚੇ ਸਕੂਲ ਨਹੀਂ ਜਾਂਦੇ ਸਨ ਅਤੇ ਘਰ ਦੇ ਕੰਮਾਂ ਵਿੱਚ ਹੱਥ ਵਟਾਉਂਦੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਜਾਂ ਦੁਸ਼ਮਣੀ ਨਹੀਂ ਹੈ।

ਇਸ ਦੌਰਾਨ ਪਰਿਵਾਰ ਨੂੰ ਇੱਕ ਵਿਅਕਤੀ ਵੱਲੋਂ ਸੂਚਨਾ ਮਿਲੀ ਕਿ ਤਿੰਨੇ ਬੱਚਿਆਂ ਨੂੰ ਫਗਵਾੜਾ ਨੇੜੇ ਇੱਕ ਚਿੱਟੇ ਰੰਗ ਦੀ ਕਾਰ ਵਿੱਚ ਦੇਖਿਆ ਗਿਆ ਹੈ। ਇਸ ਜਾਣਕਾਰੀ ਤੋਂ ਬਾਅਦ ਪਰਿਵਾਰ ਆਪਣੇ ਪੱਧਰ ‘ਤੇ ਵੀ ਬੱਚਿਆਂ ਦੀ ਭਾਲ ਵਿੱਚ ਜੁਟਿਆ ਹੋਇਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਹਰਕਤ ਵਿੱਚ ਆ ਗਈ। ਡੀਐਸਪੀ (ਸਬ-ਡਵੀਜ਼ਨ) ਸ਼ੀਤਲ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਸਿਟੀ ਥਾਣੇ ਵਿੱਚ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਬੱਚਿਆਂ ਦੇ ਘਰ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਆਵਾਜਾਈ ਦਾ ਪਤਾ ਲਗਾਇਆ ਜਾ ਸਕੇ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਫਗਵਾੜਾ ਨਾਲ ਜੁੜੀ ਮਿਲੀ ਸੂਚਨਾ ਸਮੇਤ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਬੱਚਿਆਂ ਦਾ ਸੁਰਾਗ ਲਗਾ ਕੇ ਉਨ੍ਹਾਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News