Banner
Banner

3 ਨਾਬਾਲਗ ਕੁੜੀਆਂ ਸ਼ੱਕੀ ਹਾਲਾਤਾਂ ਵਿੱਚ ਹੋਈਆਂ ਲਾਪਤਾ

ਖੰਨਾ ਤੋਂ 3 ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਲਾਪਤਾ ਕੁੜੀਆਂ ਵਿੱਚੋਂ 2 ਸੱਕਈਆਂ ਭੈਣਾਂ ਹਨ, ਜਦੋਂ ਕਿ ਇੱਕ ਗੁਆਂਢ ਵਿੱਚ ਰਹਿਣ ਵਾਲੀ ਕੁੜੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਪਿਛਲੇ 3 ਦਿਨਾਂ ਤੋਂ ਲਾਪਤਾ ਹਨ। ਪਰਿਵਾਰ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਪਰਿਵਾਰ […]
Dailypost News
By : Updated On: 28 May 2025 12:00:PM
3 ਨਾਬਾਲਗ ਕੁੜੀਆਂ ਸ਼ੱਕੀ ਹਾਲਾਤਾਂ ਵਿੱਚ ਹੋਈਆਂ ਲਾਪਤਾ

ਖੰਨਾ ਤੋਂ 3 ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਲਾਪਤਾ ਕੁੜੀਆਂ ਵਿੱਚੋਂ 2 ਸੱਕਈਆਂ ਭੈਣਾਂ ਹਨ, ਜਦੋਂ ਕਿ ਇੱਕ ਗੁਆਂਢ ਵਿੱਚ ਰਹਿਣ ਵਾਲੀ ਕੁੜੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਪਿਛਲੇ 3 ਦਿਨਾਂ ਤੋਂ ਲਾਪਤਾ ਹਨ।

ਪਰਿਵਾਰ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ 25 ਮਈ ਨੂੰ ਤਿੰਨੋਂ ਘਰ ਦੇ ਬਾਹਰ ਖੇਡ ਰਹੀਆਂ ਸਨ। ਇਸ ਦੌਰਾਨ ਇੱਕ ਕੁੜੀ ਕਿਸੇ ਕੰਮ ਲਈ ਗਈ ਸੀ, ਪਰ ਵਾਪਸ ਨਹੀਂ ਆਈ। ਤਿੰਨਾਂ ਦੀ ਉਮਰ 11 ਸਾਲ, 8 ਸਾਲ ਅਤੇ 13 ਸਾਲ ਹੈ।

ਸਭ ਤੋਂ ਛੋਟੀ ਕੁੜੀ ਦਾ ਨਾਮ ਮਮਤਾ ਹੈ। ਰੋਣ ਕਾਰਨ ਪਰਿਵਾਰ ਦਾ ਬੁਰਾ ਹਾਲ ਹੈ। ਪੀੜਤ ਔਰਤ ਨੇ ਦੱਸਿਆ ਕਿ ਉਹ ਆਪਣੇ ਪਤੀ ਨਾਲ ਕੰਮ ‘ਤੇ ਗਈ ਸੀ। ਇਸ ਦੌਰਾਨ, ਤਿੰਨੋਂ ਕੁੜੀਆਂ ਕਿਸੇ ਕੰਮ ਲਈ ਜਾਣ ਤੋਂ ਬਾਅਦ ਘਰ ਨਹੀਂ ਪਰਤੀਆਂ। ਤਿੰਨੋਂ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ।

ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਇਸ ਮਾਮਲੇ ਵਿੱਚ ਐਫਆਈਆਰ 95 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਤਿੰਨਾਂ ਕੁੜੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad