Punjab Government:ਭਾਰਤ ਪਾਕਿਸਤਾਨ ਵੱਧਦੇ ਤਣਾਅ ਵਿਚਾਲੇ ਸਿਹਤ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਬੀਤੀ ਰਾਤ ‘‘ਫਿਰੋਜ਼ਪੁਰ ’ਚ ਡਰੋਨ ਹਮਲੇ ’ਚ 3 ਲੋਕ ਜ਼ਖ਼ਮੀ ਹੋਏ ਹੋ ਗਏ ਹਨ। ਜਿਨ੍ਹਾਂ ਦਾ ਇਲਾਜ ‘‘ਫਰਿਸ਼ਤੇ ਯੋਜਨਾ’’ ਤਹਿਤ ਪੰਜਾਬ ਸਰਕਾਰ ਕਰਵਾ ਰਹੀ ਹੈ। ਹੁਣ ਹਰ ਜੰਗ ਅਤੇ ਦਹਿਸ਼ਤਗਰਦੀ ਦੇ ਪੀੜਤ ਦਾ ਇਲਾਜ ਸਰਕਾਰ ਕਰਵਾਏਗੀ।
ਦੇਸ਼ ਵਿੱਚ ‘‘ਆਮ ਆਦਮੀ ਪਾਰਟੀ’’ ਦੀ ਸਰਕਾਰ ਪਹਿਲੀ ਹੈ ਜੋ ਅਜਿਹਾ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿੱਚ, ਅਸੀਂ ਪੰਜਾਬ ਦੀ ਬਿਹਤਰੀ ਲਈ ਕੰਮ ਕਰਦੇ ਰਹਾਂਗੇ।’’
ਇਸਦੇ ਨਾਲ ਹੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਤਣਾਅ ਦੇ ਮੱਦੇਨਜ਼ਰ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦਾ ਡਰੋਨ, ਮਿਜਾਇਲ ਜਾਂ ਬੰਬ ਵਰਗੀ ਵਸਤੂ ਦੇ ਨੇੜੇ ਨਾ ਜਾਣ ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਕਿ ਕੋਈ ਅਣਸੁਖਾਵੀਂ ਘਟਨਾ ਵਾਪਰੇ ਕਿਉਂਕਿ ਅਜਿਹੀਆਂ ਵਸਤਾਂ ਨਾਲ ਨਜਿੱਠਣਾ ਫ਼ੌਜ ਤੇ ਪੁਲਿਸ ਜਾਂ ਫਾਇਰ ਬ੍ਰਿਗੇਡ ਦਸਤਿਆਂ ਦਾ ਕੰਮ ਹੈ।
ਅੱਜ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਤੇ ਜਰੂਰੀ ਵਸਤਾਂ ਸਬੰਧੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਸਿਹਤ ਮੰਤਰੀ ਨੇ ਰਾਜ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਲੋੜੀਂਦੀਆਂ ਸਾਰੀਆਂ ਵਸਤੂਆਂ ਦਾ ਵਾਧੂ ਸਟਾਕ ਉਪਲਬੱਧ ਹੈ, ਇਸ ਲਈ ਲੋਕ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਆਕੇ ਬੇਲੋੜੀ ਖ਼ਰੀਦੋ-ਫ਼ਰੋਖ਼ਤ ਤੋਂ ਗੁਰੇਜ਼ ਕਰਨ। ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਕਰਨ ਤੋਂ ਪਹਿਲਾਂ ਇੱਕ ਵਾਰ ਪੁਸ਼ਟੀ ਕਰ ਲਈ ਜਾਵੇ ਅਤੇu ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।