Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ

ਚੰਡੀਗੜ੍ਹ: ਆਕਲੈਂਡ ਦੇ ਟਾਕਾਨਿਨੀ ਇਲਾਕੇ ਵਿੱਚ ਦਿਵਾਲੀ ਦੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਗ੍ਰੇਟ ਸਾਊਥ ਰੋਡ ’ਤੇ ਤੇਜ਼ ਰਫ਼ਤਾਰ ਨਾਲ ਜਾ ਰਹੀ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਸਥਿਤ ਬਰਗਰਫਿਊਲ ਰੈਸਟੋਰੈਂਟ ਵਿੱਚ ਜਾ ਵੜੀ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ। ਨਿਊਜ਼ੀਲੈਂਡ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ

ਚੰਡੀਗੜ੍ਹ: ਆਕਲੈਂਡ ਦੇ ਟਾਕਾਨਿਨੀ ਇਲਾਕੇ ਵਿੱਚ ਦਿਵਾਲੀ ਦੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਗ੍ਰੇਟ ਸਾਊਥ ਰੋਡ ’ਤੇ ਤੇਜ਼ ਰਫ਼ਤਾਰ ਨਾਲ ਜਾ ਰਹੀ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਸਥਿਤ ਬਰਗਰਫਿਊਲ ਰੈਸਟੋਰੈਂਟ ਵਿੱਚ ਜਾ ਵੜੀ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ। ਨਿਊਜ਼ੀਲੈਂਡ ਦੀ ਸੈਂਟਰਲ ਸਿੱਖ ਐਸੋਸੀਏਸ਼ਨ ਅਤੇ ਸੁਪਰੀਮ ਸਿੱਖ ਸੋਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਮਰਨ ਵਾਲਿਆਂ ਵਿੱਚ ਦੋ ਲੜਕੇ ਅਤੇ ਇੱਕ ਲੜਕੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਪੂਰਾ ਪੰਜਾਬੀ ਭਾਈਚਾਰਾ ਸੋਗ ਵਿੱਚ ਹੈ। ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਐਤਵਾਰ ਰਾਤ ਕਰੀਬ 10:15 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚੀ ਮੈਡੀਕਲ ਟੀਮ ਨੇ ਕਾਰ ਵਿੱਚ ਸਵਾਰ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਰੈਸਟੋਰੈਂਟ ਬੰਦ ਹੋਣ ਕਾਰਨ ਮੁਲਾਜ਼ਮਾਂ ਦਾ ਬਚਾਅ
ਹਾਦਸੇ ਸਮੇਂ ਬਰਗਰਫਿਊਲ ਰੈਸਟੋਰੈਂਟ ਗਾਹਕਾਂ ਲਈ ਬੰਦ ਹੋ ਚੁੱਕਾ ਸੀ, ਹਾਲਾਂਕਿ ਅੰਦਰ ਕੁਝ ਮੁਲਾਜ਼ਮ ਮੌਜੂਦ ਸਨ। ਕਾਰ ਫੁੱਟਪਾਥ ’ਤੇ ਚੜ੍ਹਨ ਤੋਂ ਬਾਅਦ ਕਰੀਬ 20 ਮੀਟਰ ਤੱਕ ਘਾਹ ਵਾਲੇ ਹਿੱਸੇ ਵਿੱਚੋਂ ਲੰਘੀ ਅਤੇ ਵਾੜ ਤੋੜ ਕੇ ਰੈਸਟੋਰੈਂਟ ਦੀ ਕੰਧ ਨਾਲ ਜਾ ਟਕਰਾਈ। ਇਮਾਰਤ ਅੰਦਰ ਮੌਜੂਦ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।

ਚਸ਼ਮਦੀਦ ਨੇ ਦੱਸਿਆ- ਗਲਤ ਪਾਸੇ ਤੋਂ ਆ ਰਹੀ ਸੀ ਕਾਰ
ਇੱਕ ਮਹਿਲਾ ਚਸ਼ਮਦੀਦ ਅਨੁਸਾਰ, ਉਹ ਰਾਤ ਕਰੀਬ 10 ਵਜੇ ਗੈਰਾਜ ਅਤੇ ਨਾਈਟ ਐਂਡ ਡੇਅ ਸਟੋਰ ਤੋਂ ਨਿਕਲ ਕੇ ਆਪਣੀ ਕਾਰ ਮਾਹੀਆ ਰੋਡ ਵੱਲ ਮੋੜ ਰਹੀ ਸੀ। ਇਸੇ ਦੌਰਾਨ ਇੱਕ ਕਾਰ ਗਲਤ ਪਾਸੇ ਤੋਂ ਬੇਹੱਦ ਤੇਜ਼ ਰਫ਼ਤਾਰ ਨਾਲ ਆਈ। ਉਸ ਨੇ ਦਾਅਵਾ ਕੀਤਾ ਕਿ ਇਲਾਕੇ ਵਿੱਚ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਸੀਮਾ ਦੇ ਬਾਵਜੂਦ ਕਾਰ 100 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਰਫ਼ਤਾਰ ਨਾਲ ਚੱਲ ਰਹੀ ਸੀ। ਮਹਿਲਾ ਨੇ ਦੱਸਿਆ ਕਿ ਕਾਰ ਨੇ ਅੱਗੇ ਜਾ ਰਹੀ ਇੱਕ ਹੋਰ ਗੱਡੀ ਨੂੰ ਕੱਟ ਮਾਰਿਆ ਅਤੇ ਟੱਕਰ ਹੋਣ ਤੋਂ ਬਚ ਗਈ। ਉਸ ਨੇ ਕਿਹਾ ਕਿ ਉਸ ਦੀ ਕਾਰ ਵਿੱਚ ਪੋਤਾ ਵੀ ਮੌਜੂਦ ਸੀ ਅਤੇ ਜੇਕਰ ਉਹ ਕੁਝ ਸਕਿੰਟ ਬਾਅਦ ਉੱਥੋਂ ਲੰਘਦੀ ਤਾਂ ਉਸ ਦੀ ਗੱਡੀ ਵੀ ਹਾਦਸੇ ਦੀ ਲਪੇਟ ਵਿੱਚ ਆ ਸਕਦੀ ਸੀ।

ਇਲਾਕੇ ਵਿੱਚ ਤੇਜ਼ ਰਫ਼ਤਾਰ ਡਰਾਈਵਿੰਗ ਦੀ ਸਮੱਸਿਆ
ਸਥਾਨਕ ਦੁਕਾਨਦਾਰਾਂ ਅਤੇ ਮੁਲਾਜ਼ਮਾਂ ਮੁਤਾਬਕ ਇਸ ਇਲਾਕੇ ਵਿੱਚ ਸਟ੍ਰੀਟ ਰੇਸਿੰਗ ਅਤੇ ਤੇਜ਼ ਰਫ਼ਤਾਰ ਨਾਲ ਗੱਡੀਆਂ ਚਲਾਉਣ ਦੀਆਂ ਘਟਨਾਵਾਂ ਪਹਿਲਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਇੱਕ ਸਥਾਨਕ ਮੁਲਾਜ਼ਮ ਨੇ ਦੱਸਿਆ ਕਿ ਪਿਛਲੇ ਸਾਲ ਵੀ ਇਸੇ ਗੋਲ ਚੱਕਰ ਨੇੜੇ ਇੱਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਸੀ।

ਮ੍ਰਿਤਕ ਦੇਹਾਂ ਪੰਜਾਬ ਭੇਜਣ ਦੀ ਤਿਆਰੀ
ਸੁਪਰੀਮ ਸਿੱਖ ਸੋਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਨੇ ਦੱਸਿਆ ਕਿ ਸਿੱਖ ਸੰਸਥਾਵਾਂ ਪੀੜਤ ਪਰਿਵਾਰਾਂ ਦੇ ਲਗਾਤਾਰ ਸੰਪਰਕ ਵਿੱਚ ਹਨ। ਪਰਿਵਾਰਾਂ ਦੀ ਇੱਛਾ ਅਨੁਸਾਰ ਤਿੰਨਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਭਾਰਤ, ਪੰਜਾਬ ਭੇਜੀਆਂ ਜਾਣਗੀਆਂ। ਪੁਲਿਸ ਵੱਲੋਂ ਰਸਮੀ ਪਛਾਣ ਅਤੇ ਜਾਂਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਨਿਊਜ਼ੀਲੈਂਡ ਪੁਲਿਸ ਦੀ ਸੀਰੀਅਸ ਕਰੈਸ਼ ਯੂਨਿਟ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਕ ਹਾਦਸੇ ਤੋਂ ਪਹਿਲਾਂ ਕਾਰ ਚੋਰੀ ਦੀ ਨਹੀਂ ਸੀ ਅਤੇ ਨਾ ਹੀ ਪੁਲਿਸ ਉਸ ਦਾ ਪਿੱਛਾ ਕਰ ਰਹੀ ਸੀ। ਫਿਲਹਾਲ ਹਾਦਸੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News