Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਮਿਲਾਵਟੀ ਘਿਉ ਦਾ ਵੱਡਾ ਭੰਡਾਫੋੜ! 3 ਹਜ਼ਾਰ ਲੀਟਰ ਸ਼ੱਕੀ ਦੇਸੀ ਘਿਉ ਬਰਾਮਦ, ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ

Ludhiana Fake Ghee Raid; ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਖੁਰਾਕ ਸੁਰੱਖਿਆ ਵਿਭਾਗ (Food Safety Department) ਨੇ ਲੁਧਿਆਣਾ ਦੇ ਸਿਵਲ ਲਾਈਨਜ਼ ਇਲਾਕੇ ਦੇ ਨਿਊ ਦੀਪ ਨਗਰ (ਗਲੀ ਨੰਬਰ-5) ਵਿੱਚ ਇੱਕ ਗੋਦਾਮ ‘ਤੇ ਛਾਪੇਮਾਰੀ ਕਰਕੇ ਕਰੀਬ 3,000 ਲੀਟਰ ਸ਼ੱਕੀ ਦੇਸੀ ਘਿਉ ਬਰਾਮਦ ਕੀਤਾ ਹੈ। ਵਿਭਾਗ ਨੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ (FSSA) ਤਹਿਤ […]
By : Published: 04 Aug 2026 17:42:PM
ਮਿਲਾਵਟੀ ਘਿਉ ਦਾ ਵੱਡਾ ਭੰਡਾਫੋੜ! 3 ਹਜ਼ਾਰ ਲੀਟਰ ਸ਼ੱਕੀ ਦੇਸੀ ਘਿਉ ਬਰਾਮਦ, ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ

Ludhiana Fake Ghee Raid; ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਖੁਰਾਕ ਸੁਰੱਖਿਆ ਵਿਭਾਗ (Food Safety Department) ਨੇ ਲੁਧਿਆਣਾ ਦੇ ਸਿਵਲ ਲਾਈਨਜ਼ ਇਲਾਕੇ ਦੇ ਨਿਊ ਦੀਪ ਨਗਰ (ਗਲੀ ਨੰਬਰ-5) ਵਿੱਚ ਇੱਕ ਗੋਦਾਮ ‘ਤੇ ਛਾਪੇਮਾਰੀ ਕਰਕੇ ਕਰੀਬ 3,000 ਲੀਟਰ ਸ਼ੱਕੀ ਦੇਸੀ ਘਿਉ ਬਰਾਮਦ ਕੀਤਾ ਹੈ। ਵਿਭਾਗ ਨੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ (FSSA) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ਼ਤਿਹਾਰ

ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਆਸ਼ੀਸ਼ ਚਾਵਲਾ ਨੇ ਦੱਸਿਆ ਕਿ ਇਹ ਗੋਦਾਮ KVM ਸਕੂਲ ਨੇੜੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਹੈ। ਹੈਰਾਨੀ ਦੀ ਗੱਲ ਇਹ ਸੀ ਕਿ ਗੋਦਾਮ ਦੇ ਬਾਹਰ ਕੋਈ ਨਾਮ ਜਾਂ ਸਾਈਨ ਬੋਰਡ ਨਹੀਂ ਲੱਗਾ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਗੁਪਤ ਸੂਚਨਾ ਮਿਲਣ ਤੋਂ ਬਾਅਦ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਿੱਲਾਂ ਦੀ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲੱਗਾ ਕਿ ਘਿਉ ਦੀ ਖਰੀਦ ਕੀਮਤ ਅਤੇ ਐਮਆਰਪੀ ਅਸਲੀ ਦੇਸੀ ਘਿਉ ਦੀ ਆਮ ਕੀਮਤ ਨਾਲੋਂ ਕਾਫ਼ੀ ਘੱਟ ਸੀ, ਜਿਸ ਕਾਰਨ ਇਸ ਦੇ ਨਕਲੀ ਜਾਂ ਘਟੀਆ ਗੁਣਵੱਤਾ ਵਾਲਾ ਹੋਣ ਦਾ ਸ਼ੱਕ ਪੈਦਾ ਹੋਇਆ।

ਛਾਪੇਮਾਰੀ ਦੌਰਾਨ 1 ਲੀਟਰ, 500 ਮਿਲੀਲੀਟਰ ਅਤੇ 20 ਮਿਲੀਲੀਟਰ ਦੇ ਪਾਊਚਾਂ ਵਿੱਚ ਪੈਕ ਕੀਤਾ ਹੋਇਆ ਘਿਉ ਬਰਾਮਦ ਹੋਇਆ। ਕੁੱਲ ਮਿਲਾ ਕੇ ਲਗਭਗ 3,000 ਲੀਟਰ ਸਟਾਕ ਜ਼ਬਤ ਕੀਤਾ ਗਿਆ। ਬਿੱਲਾਂ ਦੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਕਿ ਇਹ ਸਾਰਾ ਘਿਉ ਗੁਜਰਾਤ ਤੋਂ ਖਰੀਦਿਆ ਗਿਆ ਸੀ।

ਵਿਭਾਗ ਨੇ ਸਾਰਾ ਸਟਾਕ ਮਾਲਕ ਦੀ ਮੌਜੂਦਗੀ ਵਿੱਚ ਸੀਲ ਕਰ ਦਿੱਤਾ ਅਤੇ ਘਿਉ ਦੇ ਸੈਂਪਲ ਜਾਂਚ ਲਈ ਸਰਕਾਰੀ ਲੈਬੋਰਟਰੀ ਭੇਜ ਦਿੱਤੇ ਹਨ। ਡਾ. ਆਸ਼ੀਸ਼ ਚਾਵਲਾ ਨੇ ਕਿਹਾ ਕਿ ਲੈਬ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਜਾਂਚ ਵਿੱਚ ਘਿਉ ਘਟੀਆ ਜਾਂ ਸਿਹਤ ਲਈ ਹਾਨੀਕਾਰਕ ਪਾਇਆ ਗਿਆ ਤਾਂ ਫੂਡ ਸੇਫਟੀ ਐਕਟ ਤਹਿਤ ਅਦਾਲਤ ਵਿੱਚ ਕੇਸ ਦਰਜ ਕੀਤਾ ਜਾਵੇਗਾ।

ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖਾਣ-ਪੀਣ ਵਾਲੀਆਂ ਵਸਤਾਂ ਖਰੀਦਦੇ ਸਮੇਂ ਸਾਵਧਾਨ ਰਹਿਣ ਅਤੇ ਸ਼ੱਕੀ ਉਤਪਾਦਾਂ ਦੀ ਸੂਚਨਾ ਤੁਰੰਤ ਸਬੰਧਤ ਵਿਭਾਗ ਨੂੰ ਦੇਣ।

Read Latest News and Breaking News at Daily Post TV, Browse for more News

Ad
Ad

Punjab District News