Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਦਰਦਨਾਕ ਹਾਦਸਾ: ਟਰੈਕਟਰ ਹੇਠਾਂ ਆਉਣ ਕਾਰਨ 3 ਸਾਲਾ ਮਾਸੂਮ ਬੱਚੇ ਦੀ ਮੌਤ

3-year-old child dies in Moga: ਮੋਗਾ: ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਰੇੜਮਾ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ 3 ਸਾਲਾ ਬੱਚੇ ਗਗਨਦੀਪ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗਗਨਦੀਪ ਆਪਣੀ ਮਾਂ ਦੇ ਨਾਲ ਆਪਣੇ ਨਾਨਕੇ ਘਰ ਰਹਿ ਰਿਹਾ ਸੀ। ਸ਼ੁੱਕਰਵਾਰ ਨੂੰ ਉਸ ਦਾ ਮਾਮਾ ਟਰੈਕਟਰ […]
By : Updated On: 30 Aug 2026 12:01:PM
ਦਰਦਨਾਕ ਹਾਦਸਾ: ਟਰੈਕਟਰ ਹੇਠਾਂ ਆਉਣ ਕਾਰਨ 3 ਸਾਲਾ ਮਾਸੂਮ ਬੱਚੇ ਦੀ ਮੌਤ

3-year-old child dies in Moga: ਮੋਗਾ: ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਰੇੜਮਾ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ 3 ਸਾਲਾ ਬੱਚੇ ਗਗਨਦੀਪ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗਗਨਦੀਪ ਆਪਣੀ ਮਾਂ ਦੇ ਨਾਲ ਆਪਣੇ ਨਾਨਕੇ ਘਰ ਰਹਿ ਰਿਹਾ ਸੀ। ਸ਼ੁੱਕਰਵਾਰ ਨੂੰ ਉਸ ਦਾ ਮਾਮਾ ਟਰੈਕਟਰ ਸਟਾਰਟ ਕਰਕੇ ਖੇਤਾਂ ਵੱਲ ਜਾਣ ਲੱਗਾ। ਇਸ ਦੌਰਾਨ ਗਗਨਦੀਪ ਪਿੱਛੋਂ ਦੌੜਦਾ ਹੋਇਆ ਟਰੈਕਟਰ ਦੇ ਨੇੜੇ ਪਹੁੰਚ ਗਿਆ।

ਇਸ਼ਤਿਹਾਰ

ਦੱਸਿਆ ਜਾ ਰਿਹਾ ਹੈ ਕਿ ਮਾਮੇ ਨੂੰ ਬੱਚੇ ਦੇ ਪਿੱਛੇ ਆਉਣ ਬਾਰੇ ਪਤਾ ਨਹੀਂ ਲੱਗਿਆ। ਜਦੋਂ ਉਸ ਨੇ ਟਰੈਕਟਰ ਪਿੱਛੇ ਕੀਤਾ ਤਾਂ ਬੱਚਾ ਇਸ ਦੀ ਲਪੇਟ ਵਿੱਚ ਆ ਗਿਆ। ਹਾਦਸੇ ਵਿੱਚ ਗਗਨਦੀਪ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲਈ
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਧਰਮਕੋਟ ਦੇ ਐਸਐਚਓ ਇੰਸਪੈਕਟਰ ਜਤਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਐਸਐਚਓ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਰੇੜਮਾ ਵਿੱਚ 3 ਸਾਲਾ ਗਗਨਦੀਪ ਸਿੰਘ ਦੀ ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋਈ ਹੈ। ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਰੱਖਿਆ ਗਿਆ ਹੈ।

ਪੁਲਿਸ ਮੁਤਾਬਕ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News