Aam Aadmi Party: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਅੱਜ ਯਾਨੀ (16 ਮਾਰਚ ) ਨੂੰ ਪੂਰੇ ਤਿੰਨ ਸਾਲ ਹੋ ਗਏ ਹਨ। ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਤਮਸਤਕ ਹੋਏ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ ਅਤੇ ਅਗਲੇ 5 ਸਾਲ ਵੀ ਮੁੱਖ ਮੰਤਰੀ ਹੀ ਰਹਿਣਗੇ। ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਗਰੀਬਾਂ ਦੀ ਸੇਵਾ ਕਰਨੀ ਹੈ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੋਵੇਗਾ। ਇਸ ਲਈ ਅਸੀਂ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਲੈਣ ਆਏ ਹਾਂ।
ਪੰਜਾਬ ‘ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ ਜੰਗ ਜਾਰੀ
CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖਿਲਾਫ ਜੰਗ ਚੱਲ ਰਹੀ ਹੈ। ਅਸੀਂ 52 ਹਜ਼ਾਰ ਨੌਕਰੀਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਦੇ ਰਹੇ, ਇਸੇ ਲਈ ਉਹ ਗੁਰੂਆਂ ਦਾ ਆਸ਼ੀਰਵਾਦ ਲੈਣ ਆਏ ਹਨ।
ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਪੰਜਾਬ ‘ਚ ਆਮ ਲੋਕਾਂ ਦੀ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਪਰਮਾਤਮਾ ਸੁਮੱਤ ਬਖ਼ਸ਼ੇ, ਨੇਕ ਨੀਅਤ ਅਤੇ ਨੀਤੀ ਨਾਲ ਲੋਕਾਂ ਦੀ ਸੇਵਾ ਕਰਦੇ ਰਹੀਏ।ਲ ਲੋਕਾਂ ਦੀ ਸੇਵਾ ਕਰਦੇ ਰਹੀਏ।