ਆਪਰੇਸ਼ਨ ਪ੍ਰਹਾਰ ਤਹਿਤ ਤਿੰਨ ਦਿਨਾਂ ‘ਚ 324 ਸ਼ੱਕੀ ਕਾਬੂ, ਗੈਂਗਸਟਰ ਨੈਟਵਰਕ ਨੂੰ ਵੱਡਾ ਝਟਕਾ

Amritsar News; ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਆਪਰੇਸ਼ਨ ਪ੍ਰਹਾਰ ਦੇ ਤਹਿਤ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਅਧੀਨ ਤਿੰਨ ਦਿਨਾਂ ਤੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਕੁੱਲ 324 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ […]
Jaspreet Singh
By : Updated On: 23 Jan 2026 18:24:PM
ਆਪਰੇਸ਼ਨ ਪ੍ਰਹਾਰ ਤਹਿਤ ਤਿੰਨ ਦਿਨਾਂ ‘ਚ 324 ਸ਼ੱਕੀ ਕਾਬੂ, ਗੈਂਗਸਟਰ ਨੈਟਵਰਕ ਨੂੰ ਵੱਡਾ ਝਟਕਾ

Amritsar News; ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਆਪਰੇਸ਼ਨ ਪ੍ਰਹਾਰ ਦੇ ਤਹਿਤ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਅਧੀਨ ਤਿੰਨ ਦਿਨਾਂ ਤੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਕੁੱਲ 324 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿੱਚ ਗੈਂਗਸਟਰਾਂ ਨੂੰ ਲੋਜਿਸਟਿਕ ਸਹਾਇਤਾ ਦੇਣ ਵਾਲੇ, ਗਰਾਊਂਡ ਸਪੋਰਟਰ ਅਤੇ ਆਦਤੀ ਅਪਰਾਧੀ ਸ਼ਾਮਲ ਹਨ।

ਕਮਿਸ਼ਨਰ ਨੇ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਕਾਫ਼ੀ ਗਿਣਤੀ ਵਿੱਚ ਪ੍ਰੋਕਲੇਮ ਡਿਫੈਂਡਰ ਵੀ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਵਿੱਚ ਪ੍ਰਤੀ ਦਿਨ 100 ਤੋਂ ਵੱਧ ਗ੍ਰਿਫ਼ਤਾਰੀਆਂ ਦੀ ਐਵਰੇਜ ਇਸ ਗੱਲ ਦਾ ਸਬੂਤ ਹੈ ਕਿ ਪੁਲਿਸ ਪੂਰੀ ਤਰ੍ਹਾਂ ਐਕਟਿਵ ਹੈ। ਉਨ੍ਹਾਂ ਇਸ ਸਫਲਤਾ ਲਈ ਪੂਰੀ ਪੁਲਿਸ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਗੁਰੂ ਨਗਰੀ ਦੀ ਜਨਤਾ ਦਾ ਖ਼ਾਸ ਧੰਨਵਾਦ ਕੀਤਾ, ਜਿਨ੍ਹਾਂ ਨੇ ਹਰ ਪੱਧਰ ‘ਤੇ ਪੁਲਿਸ ਦਾ ਸਹਿਯੋਗ ਕੀਤਾ। ਇਸਦੇ ਨਾਲ ਹੀ ਸ਼ਹਿਰ ਵਿੱਚ ਪੀਜੀ ਅਤੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਗਈ। 35 ਟੀਮਾਂ ਵੱਖ-ਵੱਖ ਇਲਾਕਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ, ਜਿਨ੍ਹਾਂ ਵੱਲੋਂ ਹੁਣ ਤੱਕ 364 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ। ਤੇ 34 ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਇਹ ਜਾਂਚ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਕਮਿਸ਼ਨਰ ਭੁੱਲਰ ਨੇ ਕਿਹਾ ਕਿ ਪੁਲਿਸ ਦੀ ਮੌਜੂਦਗੀ ਨਾਲ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਹੋਈ ਹੈ। ਸੀਸੀਟੀਵੀ ਕੈਮਰਿਆਂ, ਨਾਕਾਬੰਦੀ ਅਤੇ ਸਪੈਸ਼ਲ ਫਲਾਇੰਗ ਸਕੁਆਡਾਂ ਰਾਹੀਂ ਸ਼ਹਿਰ ਦੇ ਸੈਂਸਿਟਿਵ ਅਤੇ ਹਾਟ ਸਪੌਟ ਇਲਾਕਿਆਂ ‘ਚ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ। ਖ਼ਾਸ ਕਰਕੇ ਦੋ-ਪਹੀਆ ਵਾਹਨਾਂ ‘ਤੇ ਵਧ ਰਹੇ ਅਪਰਾਧਾਂ ਨੂੰ ਧਿਆਨ ਵਿੱਚ ਰੱਖਦਿਆਂ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਫਿਜ਼ੀਕਲ ਚੈਕਿੰਗ ਤੇਜ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਦੌਰਾਨ ਅੰਤਰਰਾਸ਼ਟਰੀ ਸਰਹੱਦ ਤੋਂ ਆਏ 6 ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ, ਜੋ ਗੈਂਗਸਟਰ ਨੈਟਵਰਕ ਲਈ ਵੱਡਾ ਝਟਕਾ ਹੈ। 26 ਜਨਵਰੀ ਅਤੇ ਸਰਬੱਤ ਖਾਲਸਾ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਅੰਤ ਵਿੱਚ ਕਮਿਸ਼ਨਰ ਨੇ ਸਾਫ਼ ਸੁਨੇਹਾ ਦਿੱਤਾ ਕਿ ਅੰਮ੍ਰਿਤਸਰ ਵਿੱਚ ਅਪਰਾਧੀਆਂ ਲਈ ਜ਼ੀਰੋ ਟੋਲਰੈਂਸ ਨੀਤੀ ਲਾਗੂ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad