ਗੈਂਗਸਟਰਾਂ ’ਤੇ ਵਾਰ ਦਾ 32ਵਾਂ ਦਿਨ: ਪੰਜਾਬ ਪੁਲਿਸ ਵੱਲੋਂ 631 ਥਾਈਂ ਛਾਪੇਮਾਰੀ ; 217 ਕਾਬੂ

ਚੰਡੀਗੜ੍ਹ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 32ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 631 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ […]
Khushi
By : Published: 21 Feb 2026 19:29:PM
ਗੈਂਗਸਟਰਾਂ ’ਤੇ ਵਾਰ ਦਾ 32ਵਾਂ ਦਿਨ: ਪੰਜਾਬ ਪੁਲਿਸ ਵੱਲੋਂ 631 ਥਾਈਂ ਛਾਪੇਮਾਰੀ ; 217 ਕਾਬੂ

ਚੰਡੀਗੜ੍ਹ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 32ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 631 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 32ਵੇਂ ਦਿਨ, ਪੁਲਿਸ ਟੀਮਾਂ ਨੇ 217 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,412 ਹੋ ਗਈ ਹੈ।

ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 151 ਵਿਅਕਤੀਆਂ ਦੀ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ  ਜਾ ਸਕਦੀ ਹੈ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 357ਵੇਂ ਦਿਨ ਵੀ ਜਾਰੀ ਰੱਖਦਿਆਂ  ਅੱਜ 117 ਨਸ਼ੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 3 ਕਿਲੋ ਅਫੀਮ, 446 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 63250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 357 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50691 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ।

Read Latest News and Breaking News at Daily Post TV, Browse for more News

Ad
Ad