Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਹੜ੍ਹ ਪ੍ਰਭਾਵਿਤ ਖੇਤਰਾਂ ਲਈ 33 ਨਵੇਂ ਮੈਡੀਕਲ ਅਫ਼ਸਰ ਨਿਯੁਕਤ, ਸਿਹਤ ਮੰਤਰੀ ਦੇ ਹੁਕਮ ‘ਤੇ ਫਾਜ਼ਿਲਕਾ ‘ਚ ਤੈਨਾਤੀ ਸ਼ੁਰੂ

ਫਾਜ਼ਿਲਕਾ, 9 ਸਤੰਬਰ – ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 33 ਨਵੇਂ ਮੈਡੀਕਲ ਅਫ਼ਸਰ (ਜਨਰਲ) ਨਿਯੁਕਤ ਕੀਤੇ ਹਨ। ਇਹ ਸਾਰੇ ਡਾਕਟਰ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਪਣੀਆਂ ਡਿਊਟੀਆਂ ਸੰਭਾਲ ਰਹੇ ਹਨ। ਹੜ੍ਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੜ੍ਹ ਪ੍ਰਭਾਵਿਤ ਖੇਤਰਾਂ ਲਈ 33 ਨਵੇਂ ਮੈਡੀਕਲ ਅਫ਼ਸਰ ਨਿਯੁਕਤ, ਸਿਹਤ ਮੰਤਰੀ ਦੇ ਹੁਕਮ ‘ਤੇ ਫਾਜ਼ਿਲਕਾ ‘ਚ ਤੈਨਾਤੀ ਸ਼ੁਰੂ

ਫਾਜ਼ਿਲਕਾ, 9 ਸਤੰਬਰ – ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 33 ਨਵੇਂ ਮੈਡੀਕਲ ਅਫ਼ਸਰ (ਜਨਰਲ) ਨਿਯੁਕਤ ਕੀਤੇ ਹਨ। ਇਹ ਸਾਰੇ ਡਾਕਟਰ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਪਣੀਆਂ ਡਿਊਟੀਆਂ ਸੰਭਾਲ ਰਹੇ ਹਨ।

ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਰਾਹਤ ਕੈਂਪਾਂ ਵਿੱਚ ਤਾਇਨਾਤੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ, ਇਹ ਨਵੇਂ ਮੈਡੀਕਲ ਅਫ਼ਸਰ ਤੁਰੰਤ ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਰਾਜ ਕੁਮਾਰ ਦੀ ਨਿਗਰਾਨੀ ਹੇਠ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਿਊਟੀ ਜੁਆਇਨ ਕਰ ਗਏ ਹਨ।

ਜਾਣਕਾਰੀ ਦਿੰਦੇ ਹੋਏ ਡਾ. ਰੋਹਿਤ ਗੋਇਲ ਨੇ ਕਿਹਾ ਕਿ ਇਹ ਮੈਡੀਕਲ ਅਫ਼ਸਰ ਮੈਡੀਕਲ ਟੀਮਾਂ ਅਤੇ ਰਾਹਤ ਕੈਂਪਾਂ ਵਿੱਚ ਨਿਯਮਤ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਸਿਵਲ ਸਰਜਨ ਵੱਲੋਂ ਦਿੱਤੇ ਗਏ ਨਿਰਦੇਸ਼

ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਨਵ-ਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਪੂਰੇ ਦਿਲੋਂ ਸੇਵਾ ਕਰਨ ਅਤੇ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਡਾਕਟਰਾਂ ਨੇ ਕੀਤਾ ਸੰਕਲਪ

ਨਵੇਂ ਡਾਕਟਰਾਂ ਨੇ ਵਿਅਕਤੀਗਤ ਅਤੇ ਪੇਸ਼ੇਵਰ ਤੌਰ ‘ਤੇ ਇਹ ਯਕੀਨ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।

Read Latest News and Breaking News at Daily Post TV, Browse for more News

Ad
Ad

Punjab District News