Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ

ਭਵਾਨੀਗੜ੍ਹ: ਪਿੰਡ ਬਾਲਦ ਕਲਾਂ ਵਿੱਚ ਵਾਪਰੇ ਇੱਕ ਮੰਦਭਾਗੇ ਹਾਦਸੇ ਨੇ ਇੱਕ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਆਪਣੇ ਖੇਤ ਵਿੱਚ ਕੁੱਪ ਵਿਚੋਂ ਤੂੜੀ ਕੱਢਣ ਦਾ ਕੰਮ ਕਰ ਰਹੇ 35 ਸਾਲਾ ਕਿਸਾਨ ਦੀ ਤੂੜੀ ਦੇ ਵੱਡੇ ਢੇਰ ਹੇਠਾਂ ਦੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਹਰੀ ਸਿੰਘ ਵਜੋਂ ਹੋਈ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ
  • ਖੇਤ ਵਿੱਚ ਇਕੱਲਾ ਤੂੜੀ ਕੱਢ ਰਿਹਾ ਸੀ ਅਮਨਦੀਪ ਸਿੰਘ
  • ਦਮ ਘੁੱਟਣ ਕਾਰਨ ਗਈ ਜਾਨ

ਭਵਾਨੀਗੜ੍ਹ: ਪਿੰਡ ਬਾਲਦ ਕਲਾਂ ਵਿੱਚ ਵਾਪਰੇ ਇੱਕ ਮੰਦਭਾਗੇ ਹਾਦਸੇ ਨੇ ਇੱਕ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਆਪਣੇ ਖੇਤ ਵਿੱਚ ਕੁੱਪ ਵਿਚੋਂ ਤੂੜੀ ਕੱਢਣ ਦਾ ਕੰਮ ਕਰ ਰਹੇ 35 ਸਾਲਾ ਕਿਸਾਨ ਦੀ ਤੂੜੀ ਦੇ ਵੱਡੇ ਢੇਰ ਹੇਠਾਂ ਦੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਹਰੀ ਸਿੰਘ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੁਪਹਿਰ ਅਮਨਦੀਪ ਆਪਣੇ ਘਰ ਦੇ ਨੇੜੇ ਸਥਿਤ ਖੇਤ ਵਿੱਚ ਬਣੇ ਤੂੜੀ ਦੇ ਕੁੱਪ ਵਿੱਚੋਂ ਤੂੜੀ ਕੱਢ ਰਿਹਾ ਸੀ। ਇਸੇ ਦੌਰਾਨ ਅਚਾਨਕ ਤੂੜੀ ਦਾ ਭਾਰੀ ਹਿੱਸਾ ਉਸ ਉੱਪਰ ਡਿੱਗ ਪਿਆ, ਜਿਸ ਕਾਰਨ ਉਹ ਪੂਰੀ ਤਰ੍ਹਾਂ ਹੇਠਾਂ ਦੱਬ ਗਿਆ। ਘਟਨਾ ਸਮੇਂ ਖੇਤ ਵਿੱਚ ਉਸ ਦੇ ਇਕੱਲੇ ਹੋਣ ਕਾਰਨ ਤੁਰੰਤ ਮਦਦ ਨਹੀਂ ਮਿਲ ਸਕੀ। ਤੂੜੀ ਵਿੱਚ ਦੱਬੇ ਰਹਿਣ ਕਾਰਨ ਦਮ ਘੁੱਟਣ ਨਾਲ ਉਸ ਦੀ ਮੌਤ ਹੋ ਗਈ।

ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਤੇਜੇ ਨੇ ਦੱਸਿਆ ਕਿ ਅਮਨਦੀਪ ਇੱਕ ਛੋਟਾ ਕਿਸਾਨ ਸੀ ਅਤੇ ਖੇਤੀਬਾੜੀ ਕਰਕੇ ਹੀ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਪਰਿਵਾਰ ਪਹਿਲਾਂ ਹੀ ਆਰਥਿਕ ਤੰਗੀ ਵਿੱਚੋਂ ਲੰਘ ਰਿਹਾ ਹੈ। ਇਸ ਤੋਂ ਇਲਾਵਾ ਮ੍ਰਿਤਕ ਦਾ ਬਜ਼ੁਰਗ ਪਿਤਾ ਵੀ ਬਿਮਾਰ ਰਹਿਣ ਕਾਰਨ ਮੰਜੇ ’ਤੇ ਹੈ।

ਇਸ ਹਾਦਸੇ ਨੇ ਪਰਿਵਾਰ ਨੂੰ ਵੱਡੇ ਸੰਕਟ ਵਿੱਚ ਪਾ ਦਿੱਤਾ ਹੈ। ਪਿੰਡ ਦੇ ਸਰਪੰਚ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਢੁੱਕਵੀਂ ਵਿੱਤੀ ਸਹਾਇਤਾ ਦਿੱਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News