Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅਲਵਰ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ

Shaheed Nagar Kirtan: ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। Martyrdom of Sri Guru Tegh Bahadur Sahib Ji: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ […]
ਲੇਖਕ : ਪ੍ਰਕਾਸ਼ਿਤ: 
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅਲਵਰ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ

Shaheed Nagar Kirtan: ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

Martyrdom of Sri Guru Tegh Bahadur Sahib Ji: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅਲਵਰ ਰਾਜਿਸਥਾਨ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਦਿੱਲੀ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੰਬਰ ਮਹੀਨੇ ਹੋ ਰਹੇ ਸ਼ਤਾਬਦੀ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਰਪ੍ਰੀਤ ਸਿੰਘ ਬੱਗਾ, ਸਲੋਕ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਮੀਤ ਸਕੱਤਰ ਸੁਖਬੀਰ ਸਿੰਘ, ਵਧੀਕ ਮੈਨੇਜਰ ਜਸਬੀਰ ਸਿੰਘ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਸ਼ਰਧਾ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਮੀਤ ਸਕੱਤਰ ਸੁਖਬੀਰ ਸਿੰਘ, ਵਧੀਕ ਮੈਨੇਜਰ ਜਸਬੀਰ ਸਿੰਘ, ਰਾਜਿਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਰਨੈਲ ਸਿੰਘ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਬਲਦੇਵ ਸਿੰਘ, ਸੁਪਰਵਾਈਜ਼ਰ ਦਰਸ਼ਨ ਸਿੰਘ, ਭੁਪਿੰਦਰ ਸਿੰਘ, ਮੋਹਨਦੀਪ ਸਿੰਘ, ਮਿਲਖਾ ਸਿੰਘ, ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਅਮਰਜੀਤ ਸਿੰਘ, ਜਗਦੀਪ ਸਿੰਘ ਮਾਛੀਨੰਗਲ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਰਹੇ।

Read Latest News and Breaking News at Daily Post TV, Browse for more News

Ad
Ad

Punjab District News