Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਵਿਸ਼ਾਲ ਨਗਰ ਕੀਰਤਨ ਰਵਾਨਾ, ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

350th Martyrdom Day: ਸ੍ਰੀਨਗਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਮੌਕੇ ਸੰਗਤ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ […]
Khushi
By : Updated On: 19 Nov 2025 19:51:PM

350th Martyrdom Day: ਸ੍ਰੀਨਗਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ।

ਇਸ਼ਤਿਹਾਰ

ਰਵਾਨਗੀ ਮੌਕੇ ਸੰਗਤ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਿਰਕਤ ਕੀਤੀ।

ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਤੇ ਗੜ੍ਹਸ਼ੰਕਰ ਤੇ ਹੋਰ ਨਗਰਾਂ ਵਿੱਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਵੱਲੋਂ ਵਰੋਸਾਏ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਨਗਰ ਕੀਰਤਨ 19 ਨਵੰਬਰ ਦੀ ਰਾਤ ਜੰਮੂ ਵਿਖੇ, 20 ਨਵੰਬਰ ਦੀ ਰਾਤ ਪਠਾਨਕੋਟ ਵਿਖੇ ਅਤੇ 21 ਨਵੰਬਰ ਦੀ ਰਾਤ ਹੁਸ਼ਿਆਰਪੁਰ ਵਿਖੇ ਪੜਾਅ ਕਰੇਗਾ।

ਗੁਰੂ ਸਾਹਿਬ ਜੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਸ ਨਗਰ ਕੀਰਤ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਭਾਵਨਾ ਨਾਲ ਹਿੱਸਾ ਲੈ ਰਹੀਆਂ ਹਨ।

ਨਗਰ ਕੀਰਤਨ ਨਾਲ ਰਵਾਨਾ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਕਾਫ਼ਲੇ ਵਿੱਚ ਐਂਬੂਲੈਂਸ, ਡਿਜੀਟਲ ਮਿਊਜ਼ੀਅਮ, ਲੰਗਰ ਦੀ ਵਿਵਸਥਾ ਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੌਜੂਦ ਰਹੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ ਜਿਨ੍ਹਾਂ ਨੇ ਮਨੁੱਖਤਾ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ।

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਮਹਾਨ ਸਮਾਗਮਾਂ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿੱਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ ’ਤੇ ਆਪਾਰ ਕ੍ਰਿਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Ad
Ad

Punjab District News