Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ: ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਲੜੀਵਾਰ ਸਮਾਗਮਾਂ ਦੀ ਹੋਵੇਗੀ ਸ਼ੁਰੂਆਤ

350th Martyrdom Anniversary: ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਕੀਤੀ ਜਾਵੇਗੀ। Punjab Ministery Pay Obeisance at Gurdwara Sri Sis Ganj Sahib: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ: ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਲੜੀਵਾਰ ਸਮਾਗਮਾਂ ਦੀ ਹੋਵੇਗੀ ਸ਼ੁਰੂਆਤ

350th Martyrdom Anniversary: ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਕੀਤੀ ਜਾਵੇਗੀ।

Punjab Ministery Pay Obeisance at Gurdwara Sri Sis Ganj Sahib: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਦੇ ਸਾਰੇ ਮੰਤਰੀ ਅਤੇ ਹੋਰ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਅਸਥਾਨਾਂ ਉੱਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ

ਸੌਂਦ ਨੇ ਅੱਗੇ ਦੱਸਿਆ ਕਿ 25 ਅਕਤੂਬਰ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੇ ਮਹੀਨੇ ਦੌਰਾਨ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾਣਗੇ।

ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ

ਉਨ੍ਹਾਂ ਕਿਹਾ ਕਿ ਇਸ ਇਤਹਿਾਸਕ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਗਏ ਹਨ ਅਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰੀਬਨ 2 ਏਕੜ ਹੈ ਅਤੇ ਕੰਸਟ੍ਰਕਸ਼ਨ ਖੇਤਰ 3200 ਵਰਗ ਫੁੱਟ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦੀ ਸਮਾਗਮਾਂ ਦੇ ਹਿੱਸੇ ਵਜੋਂ 19 ਨਵੰਬਰ ਤੋਂ 22 ਨੰਬਰ ਤੱਕ 4 ਨਗਰ ਕੀਰਤਨ ਸਜਾਏ ਜਾਣਗੇ, ਜਿਸ ਦੀ ਸ਼ੁਰੂਆਤ ਸ੍ਰੀਨਗਰ ਤੋਂ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News