Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੇ ਸੂਬੇ ਵਿੱਚ ਮਨਾਇਆ ਜਾਵੇਗਾ – CM ਨਾਇਬ ਸੈਣੀ

350th Martyrdom Day of Sri Guru Tegh Bahadur Ji; ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੇ ਸੂਬੇ ਵਿੱਚ ਮਨਾਇਆ ਜਾਵੇਗਾ। ਇਸ ਦੇ ਲਈ ਆਗਾਮੀ ਇੱਕ ਨਵੰਬਰ ਤੋਂ 25 ਨਵੰਬਰ ਤੱਕ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਨੇ ਦਸਿਆ ਕਿ 25 ਨਵੰਬਰ […]
Jaspreet Singh
By : Updated On: 17 Oct 2025 21:42:PM
ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੇ ਸੂਬੇ ਵਿੱਚ ਮਨਾਇਆ ਜਾਵੇਗਾ – CM ਨਾਇਬ ਸੈਣੀ

350th Martyrdom Day of Sri Guru Tegh Bahadur Ji; ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੇ ਸੂਬੇ ਵਿੱਚ ਮਨਾਇਆ ਜਾਵੇਗਾ। ਇਸ ਦੇ ਲਈ ਆਗਾਮੀ ਇੱਕ ਨਵੰਬਰ ਤੋਂ 25 ਨਵੰਬਰ ਤੱਕ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਨੇ ਦਸਿਆ ਕਿ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਇੱਕ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ।

ਇਸ਼ਤਿਹਾਰ

ਮੁੱਖ ਮੰਤਰੀ ਅੱਜ ਆਪਣੇ ਸਰਕਾਰੀ ਆਵਾਸ ਸੰਤ ਕਬੀਰ ਕੁਟੀਰ ਵਿੱਚ ਉਕਤ ਪ੍ਰੋਗਰਾਮ ਦੀ ਤਿਆਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਲੋਕ ਨਿਰਮਾਣ (ਭਵਨ ਅਤੇ ਸੜਕਾਂ) ਵਿਭਾਗ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ ਅਮਿਤ ਅਗਰਵਾਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਕੇ ਮਕਰੰਦ ਪਾਂਡੂਰੰਗ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ (ਪ੍ਰਸਾਸ਼ਨ) ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਓਐਸਡੀ ਪ੍ਰਭਲੀਨ ਸਿੰਘ ਅਤੇ ਵੀਰੇਂਦਰ ਬੜਖਾਲਸਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ‘ਤੇ ਆਯੋਜਿਤ ਕੀਤੇ ਜਾ ਰਹੇ ਸਾਰੇ ਪ੍ਰੋਗਰਾਮਾਂ ਵਿੱਚ ਸਕੂਲੀ ਬੱਚਿਆਂ ਤੋਂ ਲੈ ਕੇ ਵਿਸ਼ੇਸ਼ ਵਿਅਕਤੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਕਰਵਾਉਣ ਤਾਂ ਜੋ ਲੋਕ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਤੋਂ ਪੇ੍ਰਰਣਾ ਲੈ ਸਕਣ।

ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਇੱਕ ਨਵੰਬਰ ਨੂੰ ਅੰਬਾਲਾ ਵਿੱਚ ਖੂਨਦਾਨ ਕੈਂਪ ਲਗਾਇਆ ਜਾਵੇਗਾ, ਇਸ ਕੈਂਪ ਦਾ ਉਦਘਾਟਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਣਗੇ। ਇਸ ਦੇ ਬਾਅਦ ਤਿੰਨ ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਨਾਲ ਸਬੰਧਿਤ ਸਕੂਲੀ ਬੱਚਿਆਂ ਦੀ ਲੇਖ ਮੁਕਾਬਲੇ ਆਯੋਜਿਤ ਕਰਵਾਏ ਜਾਣਗੇ। ਇਹ ਮੁਕਾਬਲੇ ਹਿੰਦੀ, ਅੰਗੇ੍ਰਜੀ, ਪੰਜਾਬੀ ਅਤੇ ਸੰਸਕ੍ਰਿਤ ਭਾਸ਼ਾ ਵਿੱਚ ਹੋਣਗੇ। ਪੰਜ ਨਵੰਬਰ ਨੁੰ 1984 ਦੇ ਦੰਗਿਆਂ ਵਿੱਚ ਪੀੜਤ ਵਿਅਕਤੀਆਂ ਦੇ ਪਰਿਵਾਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਮੁੱਖ ਮੰਤਰੀ ਨੂੰ ਪ੍ਰੋਗਰਾਮ ਦੀ ਅੱਗੇ ਜਾਣਕਾਰੀ ਦਿੰਦੇ ਹੋਏ ਦਸਿਆ ਗਿਆ ਕਿ 8 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਰੋੜੀ (ਸਿਰਸਾ) ਤੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਅਰਦਾਸ ਅਤੇ ਯਾਤਰਾ ਨੂੰ ਮੁੱਖ ਮੰਤਰੀ ਵੱਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। ਉਸੀ ਦਿਨ ਚੌਧਰੀ ਦੇਵੀਲਾਲ ਯੂਨੀਵਰਸਿਟੀ ਸਿਰਸਾ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੇਤਾ ਜੀ ਦੇ ਜੀਵਨ ਦਰਸ਼ਨ ‘ਤੇ ਰਾਸ਼ਟਰੀ ਪੱਧਰ ਦਾ ਸੇਮੀਨਾਰ ਆਯੋਜਿਤ ਕੀਤਾ ਜਾਵੇਗਾ, ਜਿਸ ਦਾ ਉਦਘਾਟਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਣਗੇ। ਉੱਥੇ ਹੀ ਹਿੰਦੀ ਅਤੇ ਪੰਜਾਬੀ ਭਾਸ਼ਾ ਵਿੱਚ ਕਾਫੀ ਟੇਬਲ ਬੁੱਕ ਦੀ ਵੀ ਘੁੰਡ ਚੁਕਾਈ ਕੀਤੀ ਜਾਵੇਗੀ।

ਇਸ ਦੇ ਅਗਲੇ ਦਿਨ, 9 ਨਵੰਬਰ ਨੁੰ ਕੇਂਦਰੀ ਮੰਤਰੀ ਮਨੋਹਰ ਲਾਲ ਕਰਨਾਲ ਵਿੱਚ ਹਿੰਦ ਦੀ ਚਾਦਰ ਨਾਮ ਨਾਲ ਮੈਰਾਥਨ ਨੂੰ ਝੰਡੀ ਦਿਖਾ ਕੇ ਰਵਾਨਾ ਕਰਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪਿੰਜੌਰ ਖੇਤਰ ਦੇ ਮਾਰਵਾਲਾ ਤੋਂ 11 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਚੱਲ ਰਹੀ ਯਾਤਰਾ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। ਫਰੀਦਾਬਾਦ ਤੋਂ 14 ਨਵੰਬਰ ਨੂੰ ਯਾਤਰਾ ਸ਼ੁਰੂ ਹੋਵੇਗੀ ਅਤੇ ਇਸ ਦੇ ਬਾਅਦ ਸੋਨੀਪਤ ਜਿਲ੍ਹਾ ਦੇ ਪਿੰਡ ਬੜਖਾਲਸਾ ਵਿੱਚ ਦਾਦਾ ਕੁਸ਼ਲ ਸਿੰਘ ਦਹੀਆ ਦੇ ਜੀਵਨ ‘ਤੇ ਪ੍ਰੋਗਰਾਮ ਹੋਵੇਗਾ।

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਮ ਨਾਲ 18 ਨਵੰਬਰ ਨੁੰ ਮੁੱਖ ਮੰਤਰੀ ਵੱਲੋਂ ਯਮੁਨਾਨਗਰ ਜਿਲ੍ਹਾ ਦੇ ਕਲੇਸਰ ਵਿੱਚ ਵਨ ਅਤੇ ਜੰਗਲੀ ਜੀਵ ਸਰੰਖਣ ਕੇਂਦਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਸੀ ਦਿਨ ਕਪਾਲਮੋਚਨ ਤੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਯਾਤਰਾ ਨੂੰ ਵੀ ਮੁੱਖ ਮੰਤਰੀ ਝੰਡੀ ਦਿਖਾ ਕੇ ਰਵਾਨਾ ਕਰਣਗੇ, 18 ਨਵੰਬਰ ਨੁੰ ਹੀ ਪੇਹਵਾ ਵਿੱਚ ਬੰਜਾਰਾ ਅਤੇ ਲੁਬਾਨਾ ਕਮਿਊਨਿਟੀ ਦੀ ਪ੍ਰਸਿੱਦ ਹਸਤੀਆਂ ਦੀ ਯਾਦ ਵਿੱਚ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ,ਜਿਸ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਹੌਣਗੇ।

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ 24 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਸਰਵ ਧਰਮ ਸਮੇਲਨ ਹੋਵੇਗਾ ਜਿਸ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ। ਇਸ ਦੇ ਬਾਅਦ, 25 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਪ੍ਰੋਗਰਾਮਾਂ ਦੀ ਸਪੰਨਤਾ ਦੇ ਮੌਕੇ ‘ਤੇ ਕੁਰੁਕਸ਼ੇਤਰ ਵਿੱਚ ਵਿਸ਼ਾਲ ਸਮਾਰੋਹ ਹੋਵੇਗਾ ਜਿਸ ਵਿੱਚ ਮੁੱਖ ਮੰਤਰੀ ਤੋਂ ਹਿਲਾਵਾ ਕਈ ਵੱਡੀ ਹਸਤੀਆਂ ਸ਼ਾਮਿਲ ਹੋਣਗੀਆਂ। ਇਸ ਸਮਾਰੋਹ ਵਿੱਚ 350 ਕੁੜੀਆਂ ਪਰੰਪਰਾਗਤ ਸ਼ੈਲੀ ਵਿੱਚ ਕੀਰਤਨ ਕਰਣਗੀਆਂ। ਉੱਥੇ ਹੀ ਸੈਂਡ ਆਰਟ ਮਿਊਜੀਕਲ ਸ਼ੌ ਅਤੇ ਲਾਇਟ ਐਂਡ ਸਾਊਂਡ ਸ਼ੌ ਦੇ ਪ੍ਰੋਗਰਾਮ ਵੀ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News