Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਸਰਹੱਦ ਪਾਰ ਹੈਰੋਇਨ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 47.3 ਕਿਲੋ ਹੈਰੋਇਨ ਸਮੇਤ 4 ਗ੍ਰਿਫ਼ਤਾਰ

4 arrested with 47.3 kg of heroin: ਫਰੀਦਕੋਟ: ਫਰੀਦਕੋਟ ਪੁਲਿਸ ਨੇ ਸਰਹੱਦ ਪਾਰ ਹੈਰੋਇਨ ਤਸਕਰੀ ਨਾਲ ਜੁੜੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 47.3 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ, 3 ਮੈਗਜ਼ੀਨ, 15 ਜ਼ਿੰਦਾ ਕਾਰਤੂਸ ਅਤੇ 2 ਵਾਹਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ […]
Ranjit Singh
By : Updated On: 20 Sep 2026 11:45:AM
ਸਰਹੱਦ ਪਾਰ ਹੈਰੋਇਨ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 47.3 ਕਿਲੋ ਹੈਰੋਇਨ ਸਮੇਤ 4 ਗ੍ਰਿਫ਼ਤਾਰ

4 arrested with 47.3 kg of heroin: ਫਰੀਦਕੋਟ: ਫਰੀਦਕੋਟ ਪੁਲਿਸ ਨੇ ਸਰਹੱਦ ਪਾਰ ਹੈਰੋਇਨ ਤਸਕਰੀ ਨਾਲ ਜੁੜੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 47.3 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ, 3 ਮੈਗਜ਼ੀਨ, 15 ਜ਼ਿੰਦਾ ਕਾਰਤੂਸ ਅਤੇ 2 ਵਾਹਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਇਸ਼ਤਿਹਾਰ

ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਪੰਜਾਬ ਵਿੱਚ ਲਿਆਉਣ ਵਾਲੇ ਇੱਕ ਨੈੱਟਵਰਕ ਨਾਲ ਕਥਿਤ ਤੌਰ ’ਤੇ ਜੁੜੇ ਹੋਏ ਹਨ।

ਇਸ ਮਾਮਲੇ ਸਬੰਧੀ ਥਾਣਾ ਸਾਦਿਕ, ਫਰੀਦਕੋਟ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਇਸ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ’ਤੇ ਨਜ਼ਰ ਰੱਖਦਿਆਂ ਅਜਿਹੇ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News