Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ*

ਚੰਡੀਗੜ੍ਹ: ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਹੈ ਕਿ 28.11.2026 ਨੂੰ ਪਟਿਆਲਾ ਨਗਰ ਨਿਗਮ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਬਾਘਾ ਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਲਈ ਚੋਣਾਂ ਕਰਵਾਈਆਂ ਗਈਆਂ। ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ। ਸਾਰੇ ਪੋਲਿੰਗ ਸਟੇਸ਼ਨਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ*
  • ਪਟਿਆਲਾ, ਬਾਘਾ ਪੁਰਾਣਾ ਅਤੇ ਧਰਮਕੋਟ ਵਿੱਚ ਨਗਰ ਨਿਗਮ/ਕੌਂਸਲ ਚੋਣਾਂ ਸ਼ਾਂਤੀਪੂਰਵਕ ਮੁਕੰਮਲ

ਚੰਡੀਗੜ੍ਹ: ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਹੈ ਕਿ 28.11.2026 ਨੂੰ ਪਟਿਆਲਾ ਨਗਰ ਨਿਗਮ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਬਾਘਾ ਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਲਈ ਚੋਣਾਂ ਕਰਵਾਈਆਂ ਗਈਆਂ। ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੀਡੀਓਗ੍ਰਾਫੀ ਕੀਤੀ ਗਈ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਚੋਣ ਪ੍ਰਕਿਰਿਆ ਦੀ ਨਿਗਰਾਨੀ ਮਾਣਯੋਗ ਹਾਈ ਕੋਰਟ ਵੱਲੋਂ ਗਠਿਤ ਨਿਗਰਾਨ ਕਮੇਟੀ ਵੱਲੋਂ ਕੀਤੀ ਗਈ, ਜਿਸ ਦੀ ਅਗਵਾਈ ਮਾਣਯੋਗ ਜਸਟਿਸ ਰਾਜੀਵ ਸ਼ਰਮਾ (ਸੇਵਾਮੁਕਤ) ਵੱਲੋਂ ਕੀਤੀ ਗਈ।

ਪ੍ਰਾਪਤ ਅੰਕੜਿਆਂ ਅਨੁਸਾਰ, ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਵਿੱਚ 43 ਫੀਸਦੀ ਵੋਟਿੰਗ, ਜਦਕਿ ਬਾਘਾ ਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64 ਫ਼ੀਸਦੀ ਵੋਟਿੰਗ ਹੋਈ।

ਇਨ੍ਹਾਂ ਚੋਣਾਂ ਵਿੱਚ ਵਰਤੀਆਂ ਗਈਆਂ ਈ.ਵੀ.ਐਮ. ਨੂੰ ਢੁਕਵੇਂ ਢੰਗ ਨਾਲ ਸੀਲ ਕਰਨ ਤੋਂ ਬਾਅਦ ਸੁਰੱਖਿਅਤ ‘ਸਟ੍ਰਾਂਗ ਰੂਮਾਂ’ ਵਿੱਚ ਰੱਖਿਆ ਜਾਵੇਗਾ। ਕਾਉਂਟਿੰਗ ਸੈਂਟਰ ਅਤੇ ਸਟੋਰੇਜ ਸਥਾਨ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:

ਪਟਿਆਲਾ ਜ਼ਿਲ੍ਹੇ ਵਿੱਚ ਪਟਿਆਲਾ ਨਗਰ ਨਿਗਮ ਦੀਆਂ ਵੋਟਾਂ ਦੀ ਗਿਣਤੀ ਲਈ, ਵਾਰਡ ਨੰਬਰ 1, 4, 6, 12, 14, 15, 16, 22, 26, 28, 32, 33, 34, 36 ਅਤੇ 37 ਦੀ ਗਿਣਤੀ ਸਰਕਾਰੀ ਆਈ.ਟੀ.ਆਈ., ਨਾਭਾ ਰੋਡ, ਪਟਿਆਲਾ ਵਿਖੇ; ਜਦਕਿ ਵਾਰਡ ਨੰਬਰ 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਦੀ ਗਿਣਤੀ ਸਰਕਾਰੀ ਮਹਿੰਦਰਾ ਕਾਲਜ (ਮੁੱਖ ਇਮਾਰਤ, ਮੁੱਖ ਹਾਲ), ਪਟਿਆਲਾ ਵਿਖੇ ਹੋਵੇਗੀ।

ਮੋਗਾ ਜ਼ਿਲ੍ਹੇ ਵਿੱਚ, ਨਗਰ ਕੌਂਸਲ ਬਾਘਾ ਪੁਰਾਣਾ ਲਈ ਵੋਟਾਂ ਦੀ ਗਿਣਤੀ ਪੀ. ਐਮ. ਸ੍ਰੀ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਬਾਘਾ ਪੁਰਾਣਾ ਵਿਖੇ ਹੋਵੇਗੀ ਅਤੇ ਨਗਰ ਕੌਂਸਲ ਧਰਮਕੋਟ ਲਈ ਵੋਟਾਂ ਦੀ ਗਿਣਤੀ ਗੁਰੂ ਨਾਨਕ ਪਬਲਿਕ ਸਕੂਲ, ਧਰਮਕੋਟ ਵਿਖੇ ਹੋਵੇਗੀ।

ਭਾਰਤੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਐਸਐਲਪੀ ਨੰਬਰ 3894 ਆਫ਼ 2026 (ਸੀਡਬਲਿਊਪੀ 388/2025) – ਸੀਮਾ ਸ਼ਰਮਾ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਸਬੰਧੀ ਮਾਮਲੇ ਵਿੱਚ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਪਾਸੋਂ ਮਨਜ਼ੂਰੀ ਪ੍ਰਾਪਤ ਹੋਣ ਉਪਰੰਤ ਹੀ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਦੀ ਮਿਤੀ ਦਾ ਐਲਾਨ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News