Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

ਗੰਭੀਰ ਕੁੱਟਮਾਰ ਦਾ ਸ਼ਿਕਾਰ 5 ਸਾਲਾ ਬੱਚੀ ਦੀ AIIMS ’ਚ ਮੌਤ, ਸੌਤੇਲੀ ਮਾਂ ਗ੍ਰਿਫ਼ਤਾਰ

5-year-old girl dies at AIIMS: ਅਬੋਹਰ: ਪੱਕਾ ਸੀਡ ਫਾਰਮ ਇਲਾਕੇ ਵਿੱਚ 5 ਸਾਲਾ ਬੱਚੀ ਦੀ ਬਠਿੰਡਾ AIIMS ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਬੱਚੀ ਪਿਛਲੇ ਕਈ ਦਿਨਾਂ ਤੋਂ ਗੰਭੀਰ ਹਾਲਤ ਵਿੱਚ ਇਲਾਜ ਅਧੀਨ ਸੀ। ਪੁਲਿਸ ਨੇ ਮਾਮਲੇ ਵਿੱਚ ਉਸ ਦੀ ਸੌਤੇਲੀ ਮਾਂ ਅੱਕੋ ਬਾਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੱਚੀ ਦੀ ਮੌਤ ਤੋਂ ਬਾਅਦ ਪਹਿਲਾਂ […]
By : Updated On: 08 Oct 2026 08:54:AM
ਗੰਭੀਰ ਕੁੱਟਮਾਰ ਦਾ ਸ਼ਿਕਾਰ 5 ਸਾਲਾ ਬੱਚੀ ਦੀ AIIMS ’ਚ ਮੌਤ, ਸੌਤੇਲੀ ਮਾਂ ਗ੍ਰਿਫ਼ਤਾਰ

5-year-old girl dies at AIIMS: ਅਬੋਹਰ: ਪੱਕਾ ਸੀਡ ਫਾਰਮ ਇਲਾਕੇ ਵਿੱਚ 5 ਸਾਲਾ ਬੱਚੀ ਦੀ ਬਠਿੰਡਾ AIIMS ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਬੱਚੀ ਪਿਛਲੇ ਕਈ ਦਿਨਾਂ ਤੋਂ ਗੰਭੀਰ ਹਾਲਤ ਵਿੱਚ ਇਲਾਜ ਅਧੀਨ ਸੀ। ਪੁਲਿਸ ਨੇ ਮਾਮਲੇ ਵਿੱਚ ਉਸ ਦੀ ਸੌਤੇਲੀ ਮਾਂ ਅੱਕੋ ਬਾਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੱਚੀ ਦੀ ਮੌਤ ਤੋਂ ਬਾਅਦ ਪਹਿਲਾਂ ਦਰਜ ਮਾਮਲੇ ਵਿੱਚ ਕਤਲ ਨਾਲ ਸਬੰਧਤ ਧਾਰਾ ਵੀ ਜੋੜ ਦਿੱਤੀ ਗਈ ਹੈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਬੱਚੀ ਆਪਣੇ ਪਿਤਾ ਗੁਰਦਿੱਤ ਸਿੰਘ ਅਤੇ ਸੌਤੇਲੀ ਮਾਂ ਨਾਲ ਰਹਿੰਦੀ ਸੀ। ਦੋਸ਼ ਹੈ ਕਿ 30 ਸਤੰਬਰ ਨੂੰ ਬੱਚੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਹਾਲਤ ਵਿਗੜਨ ’ਤੇ ਉਸ ਨੂੰ ਪਹਿਲਾਂ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਬਠਿੰਡਾ AIIMS ਰੈਫਰ ਕਰ ਦਿੱਤਾ। ਇੱਥੇ ਇਲਾਜ ਦੌਰਾਨ ਸੋਮਵਾਰ ਦੇਰ ਸ਼ਾਮ ਬੱਚੀ ਦੀ ਮੌਤ ਹੋ ਗਈ।

ਬੱਚੀ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਪੁਲਿਸ ਮੁਤਾਬਕ ਪੋਸਟਮਾਰਟਮ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਘਟਨਾ ਨੂੰ ਲੈ ਕੇ ਇਲਾਕਾ ਵਾਸੀਆਂ ਵਿੱਚ ਰੋਸ ਹੈ। ਉਨ੍ਹਾਂ ਨੇ ਮਾਮਲੇ ਦੀ ਹਰ ਪੱਖ ਤੋਂ ਨਿਰਪੱਖ ਜਾਂਚ ਕਰਨ ਅਤੇ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਲਾਕਾ ਵਾਸੀਆਂ ਵੱਲੋਂ ਘਟਨਾ ਪਿੱਛੇ ਜਾਇਦਾਦ ਨਾਲ ਸਬੰਧਤ ਕਾਰਨਾਂ ਦਾ ਖ਼ਦਸ਼ਾ ਵੀ ਜਤਾਇਆ ਗਿਆ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News