Punjab Floods: ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਹੁਣ ਤੱਕ 2,064 ਪਿੰਡ ਪਾਣੀ ਦੀ ਲਪੇਟ ‘ਚ ਆ ਚੁੱਕੇ ਹਨ। ਆਬਾਦੀ ਦੀ ਗੱਲ ਕਰੀਏ ਤਾਂ 3,87,949 ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਉੱਥੇ ਹੀ 1,84,938 ਹੈਕਟੇਅਰ ਫਸਲ ਨੂੰ ਨੁਕਸਾਨ ਹੋਇਆ ਹੈ। ਹੁਣ ਤੱਕ 14 ਜ਼ਿਲ੍ਹਿਆਂ ‘ਚ 51 ਮੌਤਾਂ ਹੋ ਚੁੱਕੀਆਂ ਹਨ ਤੇ 3 ਲੋਕ ਅਜੇ ਵੀ ਲਾਪਤਾ ਹਨ। ਇਸ ਦੇ ਨਾਲ ਹੀ 20,015 ਲੋਕਾਂ ਨੂੰ ਰੈਸਕਿਊ ਕਰਕੇ, ਸੁਰੱਖਿਅਤ ਥਾਂਵਾਂ ਤੱਕ ਪਹੁੰਚਾਇਆ ਗਿਆ ਹੈ।
ਪੰਜਾਬ ‘ਚ ਹੜ੍ਹ ਕਾਰਨ ਮੌਤਾਂ ਦਾ ਅੰਕੜਾ ਹੋਰ ਵੱਧ ਗਿਆ ਹੈ, ਹੁਣ ਤੱਕ ਇਸ ਨਾਲ 51 ਮੌਤਾਂ ਹੋ ਚੁੱਕੀਆਂ ਹਨ। ਜਿਵੇਂ-ਜਿਵੇਂ ਸੂਬੇ ‘ਚ ਪਾਣੀ ਘੱਟ ਰਿਹਾ ਹੈ, ਉਂਝ-ਉਂਝ ਜਾਨ-ਮਾਲ ਦੇ ਨੁਕਸਾਨ ਦੇ ਅੰਕੜੇ ਵੱਧਦੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹੜ੍ਹ ਦੇ ਕਾਰਨਾਂ ਦੀ ਰਿਪੋਰਟ ਜਾਰੀ ਕੀਤੀ ਜਾ ਰਹੀ ਹੈ। ਪਾਣੀ ਘੱਟ ਹੋਣ ਦੇ ਨਾਲ ਸਰਵੇ ‘ਚ ਨੁਕਸਾਨ ਦੇ ਅੰਕੜੇ ਹੋਰ ਵੀ ਵੱਧ ਸਕਦੇ ਹਨ। ਸੂਬਾ ਸਰਕਾਰ ਨੇ ਪੂਰੇ ਨੁਕਸਾਨ ਦੀ ਫਾਈਨਲ ਰਿਪੋਰਟ ਕੇਂਦਰ ਕੋਲ ਦਾਖਲ ਕਰਨੀ ਹੈ।
ਹੜ੍ਹ ਨਾਲ ਨੁਕਸਾਨ ਦੇ ਅੰਕੜੇ
ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਹੁਣ ਤੱਕ 2,064 ਪਿੰਡ ਪਾਣੀ ਦੀ ਲਪੇਟ ‘ਚ ਆ ਚੁੱਕੇ ਹਨ। ਆਬਾਦੀ ਦੀ ਗੱਲ ਕਰੀਏ ਤਾਂ 3,87,949 ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਉੱਥੇ ਹੀ 1,84,938 ਹੈਕਟੇਅਰ ਫਸਲ ਨੂੰ ਨੁਕਸਾਨ ਹੋਇਆ ਹੈ।
ਹੁਣ ਤੱਕ 14 ਜ਼ਿਲ੍ਹਿਆਂ ‘ਚ 51 ਮੌਤਾਂ ਹੋ ਚੁੱਕੀਆਂ ਹਨ ਤੇ 3 ਲੋਕ ਅਜੇ ਵੀ ਲਾਪਤਾ ਹਨ। ਇਸ ਦੇ ਨਾਲ ਹੀ 20,015 ਲੋਕਾਂ ਨੂੰ ਰੈਸਕਿਊ ਕਰਕੇ, ਸੁਰੱਖਿਅਤ ਥਾਂਵਾਂ ਤੱਕ ਪਹੁੰਚਾਇਆ ਗਿਆ ਹੈ।
ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੀ ਮੰਗ
ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ 20 ਹਜ਼ਾਰ ਕਰੋੜ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿਹਾ ਕਿ ਪ੍ਰਧਾਨ ਮੰਤਰੀ ਦਾ ਸਵਾਗਤ ਹੈ ਤੇ ਸਰਕਾਰ ਉਮੀਦ ਕਰਦੀ ਹੈ ਕਿ ਹੜ੍ਹ ਪ੍ਰਭਾਵਿਤ ਪੰਜਾਬ ਨੂੰ ਪੀਐਮ ਮੋਦੀ ਦਿਲ ਖੋਲ੍ਹ ਕੇ ਰਾਹਤ ਪੈਕੇਜ ਦਾ ਐਲਾਨ ਕਰਨਗੇ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਉਹ ਪੰਜਾਬ ਦਾ ਬਕਾਇਆ 60 ਹਜ਼ਾਰ ਕਰੋੜ ਬਕਾਇਆ ਵੀ ਜਾਰੀ ਕਰਨ ਤਾਂ ਜੋ ਹੜ੍ਹ ਦੀ ਮਾਰ ਝੱਲ ਪੰਜਾਬੀਆਂ ਦੀ ਮਦਦ ਕੀਤੀ ਜਾ ਸਕਦੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਰਾਹਤ ਪੈਕੇਜ ਤੀ ਮੰਗ ਕੀਤੀ ਹੈ।