556th Prakash Gurpurab: ਸੁਲਤਾਨਪੁਰ ਲੋਧੀ ਦੀ ਧਰਤੀ ਤੇ ਲੱਗੀਆਂ ਰੌਣਕਾਂ, ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ
556th Birth Anniversary of Shri Guru Nanak Dev Ji Maharaj; ਕਪੂਰਥਲਾ ਦੇ ਗੁਰਦੁਆਰਾ ਸਟੇਟ ਸਾਹਿਬ ਤੋਂ ਸਜਾਈ ਗਈ 25ਵੀਂ ਵਿਸ਼ਾਲ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਗਏ ਸੰਪੰਨ ਹੋਈ। ਜਿੱਥੇ ਐਸਜੀਪੀਸੀ ਅਤੇ ਸਥਾਨਕ ਸੰਗਤਾਂ ਵੱਲੋਂ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਜ਼ਿਕਰ ਯੋਗ ਹੈ ਕਿ ਅੱਜ ਤੋਂ ਕੁਝ ਦਿਨ ਬਾਅਦ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 556ਵਾਂ ਪ੍ਰਕਾਸ਼ ਗੁਰਪੁਰਬ ਸਮਾਗਮ ਮਨਾਇਆ ਜਾਣਾ ਹੈ। ਇਸ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ਦੇ ਨਾਲ ਚੱਲ ਰਹੀਆਂ ਹਨ ਤੇ ਅੱਜ ਦੇ ਦਿਨ ਤੋਂ ਇਸ ਪੈਦਲ ਯਾਤਰਾ ਦੀ ਆਮਦ ਨਾਲ ਰੌਣਕਾਂ ਦਾ ਆਗਾਜ਼ ਹੋ ਚੁੱਕਿਆ ਹੈ। ਅੱਜ ਲੱਖਾਂ ਦੀ ਗਿਣਤੀ ਦੇ ਵਿੱਚ ਸੰਗਤਾਂ ਗੁਰਦੁਆਰਾ ਸਟੇਟ ਸਾਹਿਬ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਦੀ ਮੁਕੱਦਸ ਧਰਤੀ ਉੱਤੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰਨ ਦੇ ਲਈ ਪਹੁੰਚੀਆਂ। ਜਿਨਾਂ ਲਈ ਸਥਾਨਕ ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ ਉੱਤੇ ਲੰਗਰ ਆਦੀ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਦੇਰ ਸ਼ਾਮ ਸੁਲਤਾਨਪੁਰ ਲੋਧੀ ਪੁੱਜੀ ਇਸ ਯਾਤਰਾ ਦਾ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਕਿਉਂਕਿ ਇਸ ਦਿਨ ਦੀ ਉਡੀਕ ਪੂਰਾ ਸਾਲ ਕੀਤੀ ਜਾਂਦੀ ਹੈ ਤਾਂ ਜੋ ਪੈਦਲ ਆ ਰਹੀ ਸੰਗਤ ਦਾ ਸਤਿਕਾਰ ਸਨਮਾਨ ਕੀਤਾ ਜਾ ਸਕੇ।