Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਅਮਰੀਕਾ ਵਿੱਚ 6.7 ਤੀਬਰਤਾ ਦਾ ਆਇਆ ਭੂਚਾਲ, ਕਈ ਝਟਕੇ ਮਹਿਸੂਸ

Alaska Earthquake: ਅਮਰੀਕਾ ਦੇ ਅਲਾਸਕਾ ਰਾਜ ਵਿੱਚ ਐਤਵਾਰ ਸਵੇਰੇ ਇੱਕ ਸ਼ਕਤੀਸ਼ਾਲੀ ਭੂਚਾਲ ਨੇ ਧਰਤੀ ਨੂੰ ਜ਼ੋਰ ਨਾਲ ਹਿਲਾ ਦਿੱਤਾ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਮੁਤਾਬਕ, ਰਿਕਟਰ ਪੈਮਾਨੇ ‘ਤੇ 6.7 ਤੀਬਰਤਾ ਵਾਲਾ ਇਹ ਭੂਚਾਲ ਹੋਮਰ (Homer) ਇਲਾਕੇ ਦੇ ਨੇੜੇ ਦਰਜ ਕੀਤਾ ਗਿਆ। ਏਜੰਸੀ ਅਨੁਸਾਰ, ਭੂਚਾਲ ਦਾ ਕੇਂਦਰ ਹੋਮਰ ਤੋਂ ਲਗਭਗ 679 ਕਿਲੋਮੀਟਰ ਪੂਰਬ-ਉੱਤਰ-ਪੂਰਬ (ENE) ਸਥਿਤ ਸੀ […]
Khushi
By : Updated On: 07 Dec 2025 08:14:AM
ਅਮਰੀਕਾ ਵਿੱਚ 6.7 ਤੀਬਰਤਾ ਦਾ ਆਇਆ ਭੂਚਾਲ, ਕਈ ਝਟਕੇ ਮਹਿਸੂਸ

Alaska Earthquake: ਅਮਰੀਕਾ ਦੇ ਅਲਾਸਕਾ ਰਾਜ ਵਿੱਚ ਐਤਵਾਰ ਸਵੇਰੇ ਇੱਕ ਸ਼ਕਤੀਸ਼ਾਲੀ ਭੂਚਾਲ ਨੇ ਧਰਤੀ ਨੂੰ ਜ਼ੋਰ ਨਾਲ ਹਿਲਾ ਦਿੱਤਾ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਮੁਤਾਬਕ, ਰਿਕਟਰ ਪੈਮਾਨੇ ‘ਤੇ 6.7 ਤੀਬਰਤਾ ਵਾਲਾ ਇਹ ਭੂਚਾਲ ਹੋਮਰ (Homer) ਇਲਾਕੇ ਦੇ ਨੇੜੇ ਦਰਜ ਕੀਤਾ ਗਿਆ।

ਇਸ਼ਤਿਹਾਰ

ਏਜੰਸੀ ਅਨੁਸਾਰ, ਭੂਚਾਲ ਦਾ ਕੇਂਦਰ ਹੋਮਰ ਤੋਂ ਲਗਭਗ 679 ਕਿਲੋਮੀਟਰ ਪੂਰਬ-ਉੱਤਰ-ਪੂਰਬ (ENE) ਸਥਿਤ ਸੀ ਅਤੇ ਇਹ ਭਾਰਤੀ ਸਮੇਂ ਅਨੁਸਾਰ ਤੱਕਰੀਬਨ ਸਵੇਰੇ 2:11 ਵਜੇ ਸਤ੍ਹਾ ਤੋਂ 10 ਕਿਲੋਮੀਟਰ ਦੀ ਗਹਿਰਾਈ ‘ਤੇ ਆਇਆ। ਲੋਕਾਂ ਦਾ ਕਹਿਣਾ ਹੈ ਕਿ ਧਰਤੀ 15 ਤੋਂ 20 ਸਕਿੰਟ ਤੱਕ ਹਿੱਲਦੀ ਰਹੀ।

ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ, ਪਰ ਤਗੜੇ ਝਟਕਿਆਂ ਨੇ ਸਥਾਨਕ ਵਸਨੀਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ। ਭੂਚਾਲ ਤੋਂ ਬਾਅਦ ਤਿੰਨ ਘੰਟਿਆਂ ਦੇ ਅੰਦਰ 3.3 ਤੋਂ 5.1 ਤੀਬਰਤਾ ਦੇ 30 ਤੋਂ ਵੱਧ ਆਫਟਰਸ਼ਾਕਸ ਦਰਜ ਕੀਤੇ ਗਏ, ਜਿਨ੍ਹਾਂ ਕਾਰਨ ਲੋਕ ਸੁਰੱਖਿਆ ਲਈ ਘਰਾਂ ਤੋਂ ਬਾਹਰ ਨਿਕਲ ਆਏ।

ਅਧਿਕਾਰੀਆਂ ਨੇ ਦੱਸਿਆ ਹੈ ਕਿ ਇਸ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਨਾਂ ਹੀ ਕੋਈ ਚੇਤਾਵਨੀ ਜਾਰੀ ਕੀਤੀ ਗਈ ਹੈ। ਹਾਲਾਤਾਂ ‘ਤੇ ਨਿਗਰਾਨੀ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News