ਸਰਹੱਦ ਪਾਰ ਤੋਂ ਆ ਰਹੇ ਗੈਰਕਾਨੂੰਨੀ ਹਥਿਆਰਾਂ ਨਾਲ ਜੁੜੇ 6 ਦੋਸ਼ੀ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕਰਦਿਆਂ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ 7 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ, ਜੋ ਕਿ ਕਾਫੀ ਖ਼ਤਰਨਾਕ ਅਤੇ ਉੱਚ […]
Khushi
By : Updated On: 19 Mar 2026 16:50:PM
ਸਰਹੱਦ ਪਾਰ ਤੋਂ ਆ ਰਹੇ ਗੈਰਕਾਨੂੰਨੀ ਹਥਿਆਰਾਂ ਨਾਲ ਜੁੜੇ 6 ਦੋਸ਼ੀ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕਰਦਿਆਂ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ 7 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ, ਜੋ ਕਿ ਕਾਫੀ ਖ਼ਤਰਨਾਕ ਅਤੇ ਉੱਚ ਤਕਨੀਕੀ ਹਨ।

ਪ੍ਰਾਰੰਭਿਕ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਦੋਸ਼ੀ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਨਾਲ ਸੰਪਰਕ ਵਿੱਚ ਸਨ, ਜੋ ਪੁਰਤਗਾਲ ਵਿੱਚ ਬੈਠ ਕੇ ਪੂਰੇ ਨੈੱਟਵਰਕ ਨੂੰ ਚਲਾ ਰਿਹਾ ਸੀ। ਇਸ ਹੈਂਡਲਰ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਏ ਸਨ, ਜਿੱਥੋਂ ਗੈਰਕਾਨੂੰਨੀ ਹਥਿਆਰ ਭਾਰਤ ਵਿੱਚ ਤਸਕਰੀ ਕਰਕੇ ਭੇਜੇ ਜਾਂਦੇ ਸਨ। ਇਹ ਹਥਿਆਰ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਂਦੇ ਸਨ, ਜਿਸ ਨਾਲ ਕਾਨੂੰਨ-ਵਿਵਸਥਾ ਲਈ ਵੱਡਾ ਖ਼ਤਰਾ ਬਣਿਆ ਹੋਇਆ ਸੀ।

ਇਸ ਮਾਮਲੇ ਸਬੰਧੀ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਹੁਣ ਇਸ ਮੋਡੀਊਲ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ, ਤਾਂ ਜੋ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਚਲਾਏ ਜਾ ਰਹੇ “ਗੈਂਗਸਟਰਾਂ ‘ਤੇ ਵਾਰ” ਅਭਿਆਨ ਤਹਿਤ ਇਹ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਸਫਿਸਟੀਕੇਟਡ ਹਥਿਆਰ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ .30 ਬੋਰ ਦੇ ਖ਼ਤਰਨਾਕ ਪਿਸਤੌਲ ਵੀ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਵਿੱਚੋਂ ਇਕ ਮਨਿਸ਼ ਕੁਮਾਰ ਲਹਿਰੀ ਹੈ, ਜੋ ਅਕਤੂਬਰ 2025 ਵਿੱਚ ਬਟਾਲਾ ਦੇ ਸਿਵਲ ਲਾਈਨ ਥਾਣੇ ਵਿੱਚ ਦਰਜ ਇੱਕ ਮਾਮਲੇ ਵਿੱਚ ਵਾਂਛਿਤ ਸੀ ਅਤੇ ਉਸ ‘ਤੇ ਪੁਲਿਸ ਪਾਰਟੀ ‘ਤੇ ਹਮਲਾ ਕਰਨ ਦੇ ਦੋਸ਼ ਵੀ ਹਨ, ਜਿਸ ਦੌਰਾਨ ਇੱਕ ਪੁਲਿਸ ਜਵਾਨ ਜ਼ਖਮੀ ਹੋਇਆ ਸੀ।

ਉਨ੍ਹਾਂ ਨੇ ਦੱਸਿਆ ਕਿ ਇਹ ਪੂਰਾ ਨੈੱਟਵਰਕ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਵਰਤ ਕੇ ਚਲਾਇਆ ਜਾ ਰਿਹਾ ਸੀ ਅਤੇ ਪਾਕਿਸਤਾਨ ਅਧਾਰਿਤ ਤਸਕਰੀ ਚੈਨਲਾਂ ਰਾਹੀਂ ਹਥਿਆਰ ਮੰਗਵਾਏ ਜਾਂਦੇ ਸਨ। ਪੁਲਿਸ ਦੀਆਂ ਟੀਮਾਂ ਨੇ ਸੁਚੱਜੇ ਢੰਗ ਨਾਲ ਆਪਰੇਸ਼ਨ ਚਲਾ ਕੇ ਇਸ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਇੰਸਪੈਕਟਰ ਮੋਲਕ ਦੀ ਟੀਮ ਸਮੇਤ ਸੀਨੀਅਰ ਅਧਿਕਾਰੀਆਂ ਏਸੀਪੀ ਹਰਮਿੰਦਰ ਸਿੰਘ, ਏਡੀਸੀਪੀ ਜਗਵਿੰਦਰ ਸਿੰਘ ਅਤੇ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ ਦੀ ਨਿਗਰਾਨੀ ਮਹੱਤਵਪੂਰਨ ਰਹੀ।

ਪੰਜਾਬ ਪੁਲਿਸ ਨੇ ਸਾਫ਼ ਕੀਤਾ ਹੈ ਕਿ ਗੈਰਕਾਨੂੰਨੀ ਹਥਿਆਰ ਤਸਕਰੀ ਅਤੇ ਸੰਗਠਿਤ ਅਪਰਾਧ ਦੇ ਖ਼ਿਲਾਫ਼ ਉਸਦੀ ਜ਼ੀਰੋ ਟੋਲਰੈਂਸ ਨੀਤੀ ਜਾਰੀ ਰਹੇਗੀ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।

Read Latest News and Breaking News at Daily Post TV, Browse for more News

Ad
Ad