ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਚੰਡੀਗੜ੍ਹ, 21 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 60ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 675 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ […]
Khushi
By : Updated On: 21 Mar 2026 19:39:PM
ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਚੰਡੀਗੜ੍ਹ, 21 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 60ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 675 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

60ਵੇਂ ਦਿਨ, ਪੁਲਿਸ ਟੀਮਾਂ ਨੇ 416 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,099 ਹੋ ਗਈ ਹੈ।

ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 168 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 385ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 9.8 ਕਿਲੋ ਹੈਰੋਇਨ, 906 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 36,560 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 385 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 54,886 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad