Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਗੈਂਗਸਟਰਾਂ ’ਤੇ ਵਾਰ ਦਾ 72ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 184 ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 72ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 72ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਅੱਜ 72ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰ ਬਰਾਮਦ ਕਰਨ ਉਪਰੰਤ 184 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰੀਆਂ ਦੀ ਗਿਣਤੀ 18,234 ਹੋ ਗਈ ਹੈ।

ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 125 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 397ਵੇਂ ਦਿਨ ਅੱਜ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 2.6 ਕਿਲੋ ਅਫੀਮ, 34 ਕਿਲੋ ਭੁੱਕੀ, 853 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 395 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56625 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News