Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਗਲੀ ‘ਚ ਖੇਡ ਰਹੀ 8 ਸਾਲਾਂ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢਿਆ, ਬੱਚੀ ਦੀ ਹਾਲਤ ਗੰਭੀਰ

Bathinda News: ਜ਼ਿਲਾ ਬਠਿੰਡਾ ਦੇ ਪਿੰਡ ਭਾਗੂ ਵਿਖੇ ਅੱਠ ਸਾਲਾ ਬੱਚੀ ਨੂੰ ਅਵਾਰਾ ਕੁੱਤਿਆਂ ਵੱਲੋਂ ਆਪਣਾ ਸ਼ਿਕਾਰ ਬਣਾ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਬੱਚੀ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ,ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੱਚੀ ਨੂੰ 40 ਜਗ੍ਹਾ ਤੋਂ […]
Nishant Malyan
By : Updated On: 10 Feb 2026 09:45:AM
ਗਲੀ ‘ਚ ਖੇਡ ਰਹੀ 8 ਸਾਲਾਂ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢਿਆ, ਬੱਚੀ ਦੀ ਹਾਲਤ ਗੰਭੀਰ

Bathinda News: ਜ਼ਿਲਾ ਬਠਿੰਡਾ ਦੇ ਪਿੰਡ ਭਾਗੂ ਵਿਖੇ ਅੱਠ ਸਾਲਾ ਬੱਚੀ ਨੂੰ ਅਵਾਰਾ ਕੁੱਤਿਆਂ ਵੱਲੋਂ ਆਪਣਾ ਸ਼ਿਕਾਰ ਬਣਾ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਬੱਚੀ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ,ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੱਚੀ ਨੂੰ 40 ਜਗ੍ਹਾ ਤੋਂ ਨੋਚਿਆ ਗਿਆ ਹੈ ,ਜਿਸ ਕਰਕੇ ਉਸਦੀ ਹਾਲਤ ਕਾਫੀ ਗੰਭੀਰ ਹੈ ਅਤੇ ਨਾ ਹੀ ਉਹ ਕੁਝ ਖਾ ਰਹੀ ਹੈ ਤੇ ਨਾ ਹੀ ਸੋ ਰਹੀ ਹੈ।

ਇਸ਼ਤਿਹਾਰ

ਬੱਚੀ ਦੀ ਮਾਤਾ ਕਰਮਜੀਤ ਕੌਰ ਨੇ ਦੱਸਿਆ ਕੀ ਬੱਚੀ ਘਰ ਵਿੱਚ ਖੇਡਦੀ ਖੇਡਦੀ ਬਾਹਰ ਚਲੀ ਗਈ ਤਾਂ ਬਾਹਰ ਕੁੱਤਿਆਂ ਦੇ ਝੁੰਡ ਉਸ ਨੂੰ ਖੇਤ ਵਿੱਚ ਖਿੱਚ ਕੇ ਲੈ ਗਏ। ਉਸਦੀਆਂ ਚੀਕਾਂ ਸੁਣ ਕੇ ਉਹ ਬਾਹਰ ਗਈ ਤੇ ਗੁਆਂਢੀਆਂ ਨੂੰ ਬੁਲਾ ਕੇ ਕੁੱਤਿਆਂ ਤੋਂ ਬੱਚੀ ਨੂੰ ਛਿੜਵਾਇਆ ਗਿਆ ,ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

ਪੀੜਤ ਬੱਚੀ ਦੀ ਮਾਤਾ ਨੇ ਦੱਸਿਆ ਕਿ ਪਿੰਡ ਵਿੱਚ ਬਹੁਤ ਜ਼ਿਆਦਾ ਕੁੱਤੇ ਹਨ ,ਇਸ ਬਾਰੇ ਕਈ ਵਾਰ ਪੰਚਾਇਤ ਨੂੰ ਕਿਹਾ ਗਿਆ ਹੈ ਪਰ ਕੋਈ ਵੀ ਇਸ ਵੱਲ ਧਿਆਨ ਨਹੀਂ ਦਿੰਦਾ, ਇਸ ਤੋਂ ਪਹਿਲਾਂ ਕਈ ਵਾਰ ਕੁੱਤਿਆਂ ਨੇ ਬਹੁਤ ਸਾਰੇ ਬੱਚਿਆਂ ਨੂੰ ਕੱਟ ਲਿਆ ਹੈ। ਸਮਾਜ ਸੇਵੀ ਗੁਰਜੰਟ ਸਿੰਘ ਨੇ ਦੱਸਿਆ ਕਿ ਇੱਥੇ ਕੋਈ ਵੀ ਸੁਰੱਖਿਤ ਨਹੀਂ। ਕਿਸੇ ਨੂੰ ਨਸ਼ੇੜੀ ਘਿਰ ਰਹੇ ਹਨ ,ਕਿਸੇ ਨੂੰ ਅਵਾਰਾ ਕੁੱਤੇ। ਅਵਾਰਾ ਕੁੱਤੇ ਰੋਜ਼ਾਨਾ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ।

ਪਿੰਡ ਵਾਸੀ ਨੇ ਦੱਸਿਆ ਕਿ ਪਿੰਡ ਵਿੱਚ ਇਹ ਪਹਿਲੀ ਘਟਨਾ ਨਹੀਂ ਇਸ ਤੋਂ ਪਹਿਲਾਂ ਵੀ ਕੁੱਤਿਆਂ ਨੇ ਕਈ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਬੱਚੇ ਸਕੂਲ ਜਾਣ ਸਮੇਂ ਵੀ ਸੁਰੱਖਿਤ ਨਹੀਂ ਹਨ ਤੇ ਨਾ ਹੀ ਇਸ ਵੱਲ ਸਰਕਾਰ ਅਤੇ ਪ੍ਰਸ਼ਾਸਨ ਕੋਈ ਧਿਆਨ ਦੇ ਰਿਹਾ।

Read Latest News and Breaking News at Daily Post TV, Browse for more News

Ad
Ad

Punjab District News