Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

85ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,408 ਹੋ ਗਈਆਂ।

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ਹਨ, ਜਦੋਂ ਕਿ 121 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 410ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.3 ਕਿਲੋਗ੍ਰਾਮ ਹੈਰੋਇਨ, 1.1 ਕਿਲੋਗ੍ਰਾਮ ਗਾਂਜਾ, 433 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 410 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,945 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News