Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਦਿੱਲੀ ’ਚ 8ਵੀਂ ਜਮਾਤ ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ

ਨਵੀਂ ਦਿੱਲੀ: ਦਿੱਲੀ ਦੇ ਪੂਰਬੀ ਇਲਾਕੇ ਕੋਟਲਾ ਪਿੰਡ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ 14 ਸਾਲਾ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਵਨ ਪ੍ਰੇਮਚੰਦ ਵਜੋਂ ਹੋਈ ਹੈ, ਜੋ 8ਵੀਂ ਜਮਾਤ ਵਿੱਚ ਪੜ੍ਹਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਨਾਬਾਲਗਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਮੁਤਾਬਕ ਪਵਨ ਅਤੇ ਮੁਲਜ਼ਮਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿੱਲੀ ’ਚ 8ਵੀਂ ਜਮਾਤ ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ
  • ਦੋ ਨਾਬਾਲਗ ਹਿਰਾਸਤ ’ਚ
  • 4-5 ਦਿਨ ਪਹਿਲਾਂ ਹੋਇਆ ਸੀ ਝਗੜਾ
  • ਪੁਰਾਣੀ ਰੰਜਿਸ਼ ਤਹਿਤ ਵਾਰਦਾਤ ਨੂੰ ਅੰਜਾਮ ਦੇਣ ਦਾ ਸ਼ੱਕ

ਨਵੀਂ ਦਿੱਲੀ: ਦਿੱਲੀ ਦੇ ਪੂਰਬੀ ਇਲਾਕੇ ਕੋਟਲਾ ਪਿੰਡ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ 14 ਸਾਲਾ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਵਨ ਪ੍ਰੇਮਚੰਦ ਵਜੋਂ ਹੋਈ ਹੈ, ਜੋ 8ਵੀਂ ਜਮਾਤ ਵਿੱਚ ਪੜ੍ਹਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਨਾਬਾਲਗਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਪੁਲਿਸ ਮੁਤਾਬਕ ਪਵਨ ਅਤੇ ਮੁਲਜ਼ਮਾਂ ਵਿਚਾਲੇ 4-5 ਦਿਨ ਪਹਿਲਾਂ ਝਗੜਾ ਹੋਇਆ ਸੀ। ਇਸੇ ਰੰਜਿਸ਼ ਕਾਰਨ ਕਤਲ ਕੀਤੇ ਜਾਣ ਦਾ ਸ਼ੱਕ ਹੈ। ਸ਼ਨੀਵਾਰ ਨੂੰ ਸਕੂਲ ਤੋਂ ਘਰ ਪਰਤਣ ਮਗਰੋਂ ਪਵਨ ਖੇਡਣ ਲਈ ਬਾਹਰ ਗਿਆ ਸੀ। ਇਸ ਦੌਰਾਨ ਉਸ ’ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਲਾਲ ਬਹਾਦਰ ਸ਼ਾਸਤਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਨੇ ਦੋਵਾਂ ਨਾਬਾਲਗਾਂ ਤੋਂ ਪੁੱਛਗਿੱਛ ਮਗਰੋਂ ਕਤਲ ਵਿੱਚ ਵਰਤਿਆ ਚਾਕੂ ਬਰਾਮਦ ਕਰ ਲਿਆ ਹੈ। ਇਸ ਤੋਂ ਇਲਾਵਾ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿੱਚ ਲਈ ਗਈ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਵਾਰਦਾਤ ਵਿੱਚ ਹੋਰ ਕੋਈ ਵਿਅਕਤੀ ਵੀ ਸ਼ਾਮਲ ਸੀ ਜਾਂ ਨਹੀਂ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਹਸਪਤਾਲ ਵਿੱਚ ਰੱਖੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News