Journalism Of Hope
BREAKING NEWS
PM ਮੋਦੀ ਨੇ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ, ਬਹਾਦਰੀ ਦੀ ਕੀਤੀ ਸ਼ਲਾਘਾ.....ਨਵਜੋਤ ਸਿੰਘ ਸਿੱਧੂ ਬਣੇ ਦਾਦਾ, ਘਰ ਆਈ ਨੰਨ੍ਹੀ ਪਰੀ.....ਜਲਾਲਾਬਾਦ ’ਚ DSP ਦਫ਼ਤਰ ਬਾਹਰ ਫਾਇਰਿੰਗ, 2 ਨੌਜਵਾਨ ਗ੍ਰਿਫ਼ਤਾਰ....LPU ਹਿੰਸਾ ਮਾਮਲਾ: ਮਿਗ-23 ਲੜਾਕੂ ਜਹਾਜ਼ ’ਤੇ ਚੜ੍ਹਿਆ ਨੌਜਵਾਨ ਗ੍ਰਿਫ਼ਤਾਰ.....ਵਟਸਐਪ ’ਤੇ ਪੇਰੈਂਟਲ ਕੰਟਰੋਲ: ਹੁਣ ਮਾਪੇ ਤੈਅ ਕਰਨਗੇ ਬੱਚਿਆਂ ਨੂੰ ਕੌਣ ਗਰੁੱਪ ’ਚ ਜੋੜ ਸਕੇਗਾ.......ਕੇਂਦਰ ਸਰਕਾਰ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਸਟਾਕ ਦੀ ਹੱਦ ਘਟਾਈ.....ਜੇਲ੍ਹ ’ਚੋਂ ਹੀ ਹਵਾਲਾ ਰਾਹੀਂ 2 ਲੱਖ ਰੁਪਏ ਟਰਾਂਸਫਰ ਕਰਨ ਦਾ ਦੋਸ਼, 6 ਕੈਦੀਆਂ ਖ਼ਿਲਾਫ਼ ਕੇਸ ਦਰਜ

LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ

9 arrested so far in LPU violence case: ਫਗਵਾੜਾ: ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਦੇ ਮਾਮਲੇ ’ਚ ਪੁਲਿਸ ਨੇ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ 7 ਵਿਦਿਆਰਥੀ ਅਤੇ 2 ਬਾਹਰੀ ਵਿਅਕਤੀ ਸ਼ਾਮਲ ਹਨ। ਜਾਂਚ ਦੌਰਾਨ ਕੁੱਲ 20 ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮਾਮਲੇ […]
By : Updated On: 03 Oct 2026 08:51:AM
LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ
  • ਮਿਗ-23 ਜਹਾਜ਼ ’ਤੇ ਚੜ੍ਹਨ ਵਾਲਾ ਨਾਬਾਲਗ ਵੀ ਕਾਬੂ

9 arrested so far in LPU violence case: ਫਗਵਾੜਾ: ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਦੇ ਮਾਮਲੇ ’ਚ ਪੁਲਿਸ ਨੇ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ 7 ਵਿਦਿਆਰਥੀ ਅਤੇ 2 ਬਾਹਰੀ ਵਿਅਕਤੀ ਸ਼ਾਮਲ ਹਨ। ਜਾਂਚ ਦੌਰਾਨ ਕੁੱਲ 20 ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਇਸ਼ਤਿਹਾਰ

DIG ਨਵੀਨ ਸਿੰਗਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ LPU ਵਿੱਚ ਹੰਗਾਮਾ ਕਰਨ ਦੇ ਦੋਸ਼ ਹੇਠ ਫਗਵਾੜਾ ਤੋਂ 2, ਜਦਕਿ ਜੰਮੂ ਅਤੇ ਮੁੰਬਈ ਤੋਂ ਵੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਦੌਰਾਨ ਹਿੰਸਾ ਦੌਰਾਨ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਤ ਮਿਗ-23UM ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਵਿਅਕਤੀ ਦੀ ਵੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ CCTV ਫੁਟੇਜ ਦੀ ਜਾਂਚ ਕਰਕੇ ਉਸ ਦੀ ਪਛਾਣ ਕੀਤੀ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਮੁਤਾਬਕ ਇਹ ਮੁਲਜ਼ਮ ਨਾਬਾਲਗ ਹੈ ਅਤੇ LPU ਦਾ ਹੀ ਵਿਦਿਆਰਥੀ ਹੈ। ਉਸ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਕਾਬੂ ਕੀਤਾ ਗਿਆ ਹੈ। ਉਹ ਮੰਡੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਪਿਤਾ ਮੰਡੀ ਦੇ ਡੀਸੀ ਦਫ਼ਤਰ ਵਿੱਚ ਅਧਿਕਾਰੀ ਵਜੋਂ ਤਾਇਨਾਤ ਹਨ।

Read Latest News and Breaking News at Daily Post TV, Browse for more News

Ad
Ad

Punjab District News