Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ

9 Dera Sacha Sauda followers acquitted: ਚੰਡੀਗੜ੍ਹ: ਮੋਗਾ ਵਿੱਚ ਕਰੀਬ 15 ਸਾਲ ਪਹਿਲਾਂ ਪੈਪਸੂ ਦੀ ਬੱਸ ਨੂੰ ਅੱਗ ਲਗਾਉਣ ਅਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਨੌਂ ਪੈਰੋਕਾਰਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸਬੂਤਾਂ ਦੀ ਘਾਟ ਦੇ ਆਧਾਰ ’ਤੇ ਇਹ ਫ਼ੈਸਲਾ ਸੁਣਾਇਆ। ਬਰੀ ਕੀਤੇ ਗਏ […]
By : Updated On: 16 Oct 2026 08:42:AM
ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ

9 Dera Sacha Sauda followers acquitted: ਚੰਡੀਗੜ੍ਹ: ਮੋਗਾ ਵਿੱਚ ਕਰੀਬ 15 ਸਾਲ ਪਹਿਲਾਂ ਪੈਪਸੂ ਦੀ ਬੱਸ ਨੂੰ ਅੱਗ ਲਗਾਉਣ ਅਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਨੌਂ ਪੈਰੋਕਾਰਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸਬੂਤਾਂ ਦੀ ਘਾਟ ਦੇ ਆਧਾਰ ’ਤੇ ਇਹ ਫ਼ੈਸਲਾ ਸੁਣਾਇਆ। ਬਰੀ ਕੀਤੇ ਗਏ ਵਿਅਕਤੀਆਂ ਵਿੱਚ ਸੁਖਜਿੰਦਰ ਸਿੰਘ ਉਰਫ਼ ਸਨੀ, ਸ਼ਕਤੀ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ ਭੋਲਾ, ਨਿਸ਼ਾਨ ਸਿੰਘ, ਰਣਦੀਪ ਸਿੰਘ ਉਰਫ਼ ਨੀਲਾ, ਨਰਿੰਦਰ ਕੁਮਾਰ ਸ਼ਰਮਾ, ਸੰਦੀਪ ਸਿੰਘ ਅਤੇ ਪ੍ਰਿਥਵੀ ਸਿੰਘ ਸ਼ਾਮਲ ਹਨ।

ਇਸ਼ਤਿਹਾਰ

ਇਸ ਮਾਮਲੇ ਦੇ ਦੋ ਹੋਰ ਮੁਲਜ਼ਮਾਂ ਮਹਿੰਦਰ ਪਾਲ ਉਰਫ਼ ਬਿੱਟੂ ਅਤੇ ਪ੍ਰਦੀਪ ਕੁਮਾਰ ਦੀ ਮੌਤ ਹੋ ਚੁੱਕੀ ਹੈ। ਬਿੱਟੂ ਦੀ ਜੇਲ੍ਹ ਵਿੱਚ ਮੌਤ ਹੋਈ ਸੀ, ਜਦਕਿ ਪ੍ਰਦੀਪ ਕੁਮਾਰ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

2011 ਵਿੱਚ ਦਰਜ ਹੋਇਆ ਸੀ ਕੇਸ
ਮੋਗਾ ਪੁਲਿਸ ਨੇ ਸਾਲ 2011 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੈਪਸੂ ਦੀ ਬੱਸ ਨੂੰ ਅੱਗ ਲਗਾਉਣ ਅਤੇ ਗੋਲੀਬਾਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਦੋਸ਼ ਸੀ ਕਿ ਡੇਰਾ ਸੱਚਾ ਸੌਦਾ ਦੇ 200 ਤੋਂ 300 ਪੈਰੋਕਾਰ ਮੋਗਾ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ।

ਸ਼ੁਰੂਆਤੀ ਐੱਫਆਈਆਰ ਵਿੱਚ ਕਿਸੇ ਵੀ ਵਿਅਕਤੀ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ ਸੀ। ਪੁਲਿਸ ਨੇ ਬਾਅਦ ਵਿੱਚ ਅਦਾਲਤ ਵਿੱਚ ਅਣਟਰੇਸ ਰਿਪੋਰਟ ਵੀ ਪੇਸ਼ ਕਰ ਦਿੱਤੀ ਸੀ। ਹਾਲਾਂਕਿ, ਜੂਨ 2018 ਵਿੱਚ ਪੁਲਿਸ ਨੇ ਇਸ ਮਾਮਲੇ ਵਿੱਚ 11 ਵਿਅਕਤੀਆਂ ਨੂੰ ਮੁਲਜ਼ਮ ਬਣਾ ਦਿੱਤਾ। ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਕੇਸ ਦੀ ਸੁਣਵਾਈ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਗਈ ਸੀ।

ਬਚਾਅ ਪੱਖ ਨੇ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ
ਮੁਲਜ਼ਮਾਂ ਵੱਲੋਂ ਪੇਸ਼ ਹੋਏ ਵਕੀਲ ਅਮਰ ਡੀ. ਕਾਮਰਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਪੁਲਿਸ ਨੇ ਉਨ੍ਹਾਂ ਦੇ ਮੁਵੱਕਿਲਾਂ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਸੀ। ਵਕੀਲ ਨੇ ਸਾਲ 2015 ਵਿੱਚ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਪੁਲਿਸ ਨੇ ਉਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ ਮੋਗਾ ਬੱਸ ਅੱਗਜ਼ਨੀ ਕੇਸ ਦੀ ਵਰਤੋਂ ਕੀਤੀ।

ਉਨ੍ਹਾਂ ਮੁਤਾਬਕ, ਪੁਲਿਸ ਨੇ ਸਾਲ 2018 ਵਿੱਚ ਬੇਅਦਬੀ ਦੇ ਮਾਮਲੇ ਵਿੱਚ ਮਹਿੰਦਰ ਪਾਲ ਉਰਫ਼ ਬਿੱਟੂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ’ਤੇ ਤਸ਼ੱਦਦ ਕਰਕੇ ਇਕਬਾਲੀਆ ਬਿਆਨ ਲਿਆ ਅਤੇ ਇਸ ਆਧਾਰ ’ਤੇ ਹੋਰ ਵਿਅਕਤੀਆਂ ਨੂੰ ਵੀ ਮਾਮਲੇ ਵਿੱਚ ਮੁਲਜ਼ਮ ਬਣਾ ਦਿੱਤਾ। ਬਚਾਅ ਪੱਖ ਨੇ ਦਲੀਲ ਦਿੱਤੀ ਕਿ ਇਨ੍ਹਾਂ ਵਿਅਕਤੀਆਂ ਦਾ ਬੱਸ ਅੱਗਜ਼ਨੀ ਦੀ ਘਟਨਾ ਨਾਲ ਕੋਈ ਸਬੰਧ ਨਹੀਂ ਸੀ।

ਅਦਾਲਤ ਵੱਲੋਂ ਸਬੂਤਾਂ ਦੀ ਘਾਟ ਦੇ ਆਧਾਰ ’ਤੇ ਨੌਂ ਵਿਅਕਤੀਆਂ ਨੂੰ ਬਰੀ ਕੀਤੇ ਜਾਣ ਨਾਲ ਕਰੀਬ ਡੇਢ ਦਹਾਕੇ ਤੋਂ ਚੱਲ ਰਹੇ ਇਸ ਮਾਮਲੇ ਵਿੱਚ ਅਹਿਮ ਮੋੜ ਆਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News