Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਪਠਾਨਕੋਟ , 31 ਜੁਲਾਈ 2025 – ਪਿਛਲੇ ਦਿਨ ਭਗਵੰਤ ਸਿੰਘ ਮਾਨ ਮੱਖ ਮੰਤਰੀ ਪੰਜਾਬ ਵੱਲੋਂ ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਦਿੱਤੇ ਹਨ ਉਪਰੋਕਤ ਮੁਲਾਜਮਾਂ ਵਿੱਚੋਂ […]
Khushi
By : Updated On: 31 Jul 2025 21:16:PM
ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਪਠਾਨਕੋਟ , 31 ਜੁਲਾਈ 2025 – ਪਿਛਲੇ ਦਿਨ ਭਗਵੰਤ ਸਿੰਘ ਮਾਨ ਮੱਖ ਮੰਤਰੀ ਪੰਜਾਬ ਵੱਲੋਂ ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਦਿੱਤੇ ਹਨ ਉਪਰੋਕਤ ਮੁਲਾਜਮਾਂ ਵਿੱਚੋਂ 17 ਮੁਲਾਜਮ ਜਿਲ੍ਹਾ ਪਠਾਨਕੋਟ ਦੇ ਹਨ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ।

ਇਸ਼ਤਿਹਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਕਾਨੂੰਨੀ ਤੇ ਪ੍ਰਸ਼ਾਸਕੀ ਅੜਿੱਕੇ ਦੂਰ ਕਰਦਿਆਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰ ਕੇ ਇਨ੍ਹਾਂ ਨਾਲ ਲੱਗਿਆ ਕੰਟਰੈਕਟ ਦਾ ਸ਼ਬਦ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਪਰਾਲਿਆਂ ਸਦਕਾ ਹੀ ਇਨ੍ਹਾਂ ਮੁਲਾਜਮਾਂ ਨੂੰ ਪੱਕਿਆਂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਤੱਕ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਮੁਲਾਜਮਾਂ ਨਾਲ ਧੱਕਾ ਕੀਤਾ ਗਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ ਮੁਲਾਜਮਾਂ ਦੇ ਸੁਪਨੇ ਸੱਚ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਹੱਕਾਂ ਤੋਂ ਬਾਂਝਿਆ ਰੱਖਿਆ ਗਿਆ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਹ ਉਪਰਾਲੇ ਕੀਤੇ ਜਾ ਹਨ ਕਿ ਲੋਕਾਂ ਨੂੰ ਚੰਗੀ ਸਿਹਤ ਮਿਲੇ, ਚੰਗੀ ਸਿੱਖਿਆ ਮਿਲੇ, ਬਿਜਲੀ ਫ੍ਰੀ, ਪੀਣ ਵਾਲਾ ਸੁੱਧ ਪਾਣੀ ਮਿਲੇ ਅਤੇ ਲੋਕਾਂ ਦਾ ਬੁਨਿਆਦੀ ਢਾਂਚਾ ਸਰਕਾਰ ਵੱਲੋਂ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਦਫ਼ਾ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ ਅਤੇ ਇਹ ਆਪਣੇ ਆਪ ਵਿੱਚ ਇਕ ਇਤਿਹਾਸ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਬਹੁਤੀ ਬਾਰੀਕੀ ਨਾਲ ਯੋਜਨਾ ਉਲੀਕੀ ਗਈ ਹੈ ਅਤੇ ਹੁਣ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ਉੱਤੇ ਜੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀਆਂ ਸਪਲਾਈ ਲਾਈਨਾਂ ਤੋੜਨ ਤੋਂ ਇਲਾਵਾ ਸੂਬਾ ਸਰਕਾਰ ਨੇ ਇਸ ਘਿਨਾਉਣੇ ਜੁਰਮ ਵਿਚਲੇ ਮੁਜਰਿਮਾਂ ਨੂੰ ਸਲਾਖਾਂ ਪਿੱਛੇ ਡੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕੀਤਾ ਅਤੇ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦਾ।

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸੂਬੇ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੇ ਹਰੇਕ ਨਾਗਰਿਕ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਫਿਰ ਤੋਂ ਉਨ੍ਹਾਂ ਵੱਲੋਂ ਜਿਲ੍ਹਾ ਪਠਾਨਕੋਟ ਦੇ 17 ਕਰਮਚਾਰੀਆਂ ਨੂੰ ਅਤੇ ਪੰਜਾਬ ਦੇ ਸਾਰੇ ਮੁਲਾਜਮਾਂ ਜਿਨ੍ਹਾਂ ਨੂੰ ਪੱਕਿਆ ਕੀਤਾ ਗਿਆ ਹੈ ਵਧਾਈ ਦਿੰਦਾ ਹਾਂ।

Read Latest News and Breaking News at Daily Post TV, Browse for more News

Ad
Ad

Punjab District News