Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੱਡਾ ਸਦਮਾ, ਜੀਜਾ ਗੁਰਵਿੰਦਰ ਸਿੰਘ ਦੀ ਸੜਕ ਹਾਦਸੇ ‘ਚ ਮੌਤ

Punjab News: ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਜੀਜਾ ਗੁਰਵਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਗੰਭੀਰ ਜਖਮੀ ਹੋਣ ਤੋਂ ਬਾਅਦ ਇਲਾਜ ਦਰਮਿਆਨ ਮੌਤ ਹੋ ਗਈ। ਦੱਸ ਦਈਏ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਸਨ, ਜੋ ਕਿ ਆਪਣੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੱਡਾ ਸਦਮਾ, ਜੀਜਾ ਗੁਰਵਿੰਦਰ ਸਿੰਘ ਦੀ ਸੜਕ ਹਾਦਸੇ ‘ਚ ਮੌਤ
Jathedar Kuldeep Singh Gargajj

Punjab News: ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਜੀਜਾ ਗੁਰਵਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਗੰਭੀਰ ਜਖਮੀ ਹੋਣ ਤੋਂ ਬਾਅਦ ਇਲਾਜ ਦਰਮਿਆਨ ਮੌਤ ਹੋ ਗਈ।

ਦੱਸ ਦਈਏ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਸਨ, ਜੋ ਕਿ ਆਪਣੇ ਪਿੰਡ ਤੋਂ ਅੰਮ੍ਰਿਤਸਰ ਰਿਹਾਇਸ਼ ਭਾਈ ਮੰਝ ਸਾਹਿਬ ਰੋਡ ਵਿਖੇ ਆ ਰਹੇ ਸਨ। ਮੋਟਰਸਾਈਕਲ ਤੇ ਆ ਰਹੇ ਗੁਰਵਿੰਦਰ ਸਿੰਘ ਦੇ ਅੱਗੇ ਅਚਾਨਕ ਗਾਂ ਆ ਗਈ। ਗਾਂ ਦੇ ਨਾਲ ਟਕਰਾਉਣ ਤੋਂ ਬਾਅਦ ਗੁਰਵਿੰਦਰ ਸਿੰਘ ਸੜਕ ਤੇ ਡਿੱਗ ਗਏ, ਜਿਸ ਕਾਰਨ ਉਨ੍ਹਾਂ ਦੇ ਸਿਰ ਵਿੱਚ ਭਾਰੀ ਸੱਟਾਂ ਲੱਗੀਆਂ। ਸੱਟਾਂ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।


ਗੁਰਵਿੰਦਰ ਸਿੰਘ ਦੀ ਮੰਗਲਵਾਰ ਤੜਕਸਾਰ ਇਲਾਜ ਦਰਮਿਆਨ ਮੌਤ ਹੋ ਗਈ। ਗੁਰਵਿੰਦਰ ਸਿੰਘ 53 ਸਾਲ ਦੇ ਸਨ, ਜਿਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੱਖ-ਵੱਖ ਧਾਰਮਿਕ ਸ਼ਖਸੀਅਤਾਂ ਨੇ ਅਫਸੋਸ ਜਾਹਿਰ ਕੀਤਾ ਹੈ I

Read Latest News and Breaking News at Daily Post TV, Browse for more News

Ad
Ad

Punjab District News