Journalism Of Hope
BREAKING NEWS
ਪੰਜਾਬ ਭਰ ‘ਚ ਅੱਜ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ.....ਪੰਜਾਬ ‘ਚ CM ਦਫ਼ਤਰ ‘ਚ ਭ੍ਰਿਸ਼ਟਾਚਾਰ ਦੇ ਦਾਅਵਿਆਂ ਨੂੰ ਲੈ ਕੇ ਪੁਲਿਸ ਤੇ ED ਆਹਮੋ-ਸਾਹਮਣੇ....ਬਹਿਬਲ ਕਲਾਂ ਪੁਲਿਸ ਫਾਇਰਿੰਗ ਮਾਮਲਾ: ਭਾਜਪਾ ਆਗੂ ਵਿਜੇ ਕੁਮਾਰ ਸਾਂਪਲਾ ਅੱਜ SIT ਸਾਹਮਣੇ ਹੋਣਗੇ ਪੇਸ਼....ਦਰਦਨਾਕ ਹਾਦਸਾ: ਵਾਹਨ ਨੇ ਸੜਕ ‘ਤੇ ਖੜੇ ਨੌਜਵਾਨ ਨੂੰ ਕੁਚਲਿਆ, ਹਾਦਸੇ ਦੀ CCTV ਵੀਡੀਓ ਵਾਇਰਲ....ਅਮਨਦੀਪ ਕਤਲ ਮਾਮਲਾ, ਅਦਾਲਤ ਵੱਲੋਂ ਮ੍ਰਿਤਕ ਦੇ ਮਾਸੀ ਦੇ ਪੁੱਤ ਸਣੇ ਦੋ ਨੂੰ ਉਮਰ ਕੈਦ....ਮੋਹਾਲੀ ’ਚ ਦਰਦਨਾਕ ਹਾਦਸਾ, ਤੀਜੀ ਮੰਜ਼ਿਲ ਤੋਂ ਡਿੱਗੀ ਸਮਾਨ ਚੜ੍ਹਾਉਣ ਵਾਲੀ ਲਿਫਟ; 25 ਸਾਲਾ ਮਜ਼ਦੂਰ ਦੀ ਮੌਤ....ਨੇਪਾਲ ‘ਚ ਹੜ੍ਹ ਨੇ ਮਚਾਈ ਭਾਰੀ ਤਬਾਹੀ, ਮੌਤਾਂ ਦੀ ਗਿਣਤੀ 1,243 ਤੱਕ ਪਹੁੰਚੀ.....ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ.....ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਅੱਜ ਅਹਿਮ ਮੀਟਿੰਗ

ਦਾਣਾ ਮੰਡੀ ’ਚ ਝੋਨਾ ਸੁੱਟਣ ਨੂੰ ਲੈ ਕੇ ਦੋ ਧਿਰਾਂ ਹੋਈ ਖੂਨੀ ਝੜਪ, ਇਕ ਦੀ ਹੋਈ ਮੌਤ

Sri Muktsar Sahib Mandi Fight; ਪਿੰਡ ਫੁੱਲੂ ਖੇੜਾ ਵਿਖੇ ਅਨਾਜ਼ ਮੰਡੀ ’ਚ ਝੋਨਾਂ ਸੁੱਟਣ ਨੂੰ ਲੈ ਕੇ ਦੋ ਧਿਰਾਂ ’ਚ ਲੜਾਈ ਹੋ ਗਈ। ਇਸ ਲੜਾਈ ਦੌਰਾਨ ਇਕ ਧਿਰ ਦੇ ਵਿਅਕਤੀ ਦੀ ਮੌਤ ਹੋ ਗਈ। ਕੁਲਬੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਫੁੱਲੂ ਖੇੜਾ ਨੇ ਦੱਸਿਆ ਕਿ ਮੇਰੇ ਪਿਤਾ ਬਲਦੇਵ ਸਿੰਘ ਮੰਡੀ ’ਚ ਝੋਨਾ ਉਤਾਰ ਰਹੇ […]
Jaspreet Singh
By : Updated On: 27 Oct 2025 13:30:PM
ਦਾਣਾ ਮੰਡੀ ’ਚ ਝੋਨਾ ਸੁੱਟਣ ਨੂੰ ਲੈ ਕੇ ਦੋ ਧਿਰਾਂ ਹੋਈ ਖੂਨੀ ਝੜਪ, ਇਕ ਦੀ ਹੋਈ ਮੌਤ

Sri Muktsar Sahib Mandi Fight; ਪਿੰਡ ਫੁੱਲੂ ਖੇੜਾ ਵਿਖੇ ਅਨਾਜ਼ ਮੰਡੀ ’ਚ ਝੋਨਾਂ ਸੁੱਟਣ ਨੂੰ ਲੈ ਕੇ ਦੋ ਧਿਰਾਂ ’ਚ ਲੜਾਈ ਹੋ ਗਈ। ਇਸ ਲੜਾਈ ਦੌਰਾਨ ਇਕ ਧਿਰ ਦੇ ਵਿਅਕਤੀ ਦੀ ਮੌਤ ਹੋ ਗਈ।

ਇਸ਼ਤਿਹਾਰ

ਕੁਲਬੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਫੁੱਲੂ ਖੇੜਾ ਨੇ ਦੱਸਿਆ ਕਿ ਮੇਰੇ ਪਿਤਾ ਬਲਦੇਵ ਸਿੰਘ ਮੰਡੀ ’ਚ ਝੋਨਾ ਉਤਾਰ ਰਹੇ ਸੀ ਕਿ ਇਸ ਦੌਰਾਨ ਸਵਰਨ ਸਿੰਘ ਵਾਸੀ ਪਿੰਡ ਫੁੱਲੂ ਖੇੜਾ ਨੇ ਆ ਕੇ ਉਨ੍ਹਾਂ ਨੂੰ ਪਿੱਛੋਂ ਧੱਕਾ ਮਾਰਿਆ ਤਾਂ ਉਹ ਡਿੱਗ ਪਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਉਸਨੇ ਦੱਸਿਆ ਕਿ ਅਸੀਂ ਮੰਡੀ ’ਚ ਝੋਨਾ ਉਤਾਰਨ ਲਈ ਜਗ੍ਹਾ ਸਾਫ਼ ਕਰਕੇ ਇਕ ਟਰਾਲੀ ਉਤਾਰ ਦਿੱਤੀ ਸੀ ਅਤੇ ਦੂਸਰੀ ਟਰਾਲੀ ਉਤਾਰ ਰਹੇ ਸੀ ਤਾਂ ਏਨੇ ’ਚ ਪਿੰਡ ਦੇ ਸਵਰਨ ਸਿੰਘ ਤੇ ਉਸਦਾ ਭਤੀਜਾ ਸੁਖਵੀਰ ਸਿੰਘ ਆ ਗਏ ਅਤੇ ਸਵਰਨ ਸਿੰਘ ਨੇ ਕਿਹਾ ਕਿ ਇੱਥੇ ਅਸੀਂ ਝੋਨਾ ਉਤਾਰਨਾ ਹੈ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ’ਚ ਝਗੜਾ ਹੋ ਗਿਆ ਤੇ ਸਵਰਨ ਸਿੰਘ ਨੇ ਬਲਦੇਵ ਸਿੰਘ ਨੂੰ ਧੱਕਾ ਮਾਰਿਆ ਜਿਸ ਕਾਰਨ ਬਲਦੇਵ ਸਿੰਘ ਡਿੱਗ ਗਿਆ ਤੇ ਉਸਦੀ ਮੌਤ ਹੋ ਗਈ।

ਉਧਰ, ਚੌਕੀ ਭਾਈਕੇਰਾ ਦੇ ਇੰਚਾਰਜ਼ ਸੁਖਰਾਜ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਬੇਟੇ ਦੇ ਬਿਆਨਾਂ ’ਤੇ ਦੋ ਲੋਕਾਂ ਦੇ ਖਿਲਾਫ਼ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ।

Read Latest News and Breaking News at Daily Post TV, Browse for more News

Ad
Ad

Punjab District News