Accident at Sultanpur-Kapurthala Road: ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਟਕੱਰ ਮਾਰ ਦਿੱਤੀ ਜਿਸ ਨਾਲ ਸਕੂਟੀ ਸਵਾਰ ਦੇ ਗੰਭੀਰ ਸੱਟਾਂ ਲੱਗੀਆਂ ਤੇ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ।
Car and Two Scooters Collided: ਸਵੇਰੇ-ਸਵੇਰੇ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ‘ਤੇ ਪਿੰਡ ਡਡਵਿੰਡੀ ਨਜ਼ਦੀਕ ਭਿਆਨਕ ਸੜਕੀ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਕਾਰ ਤੇ ਦੋ ਸਕੂਟਰੀ ਦੀ ਟੱਕਰ ਹੋਈ ਹੈ ਜਿਸ ‘ਚ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਵਿਅਕਤੀ ਫੱਟੜ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਇੱਕ ਵਿਅਕਤੀ ਆਪਣੀ ਸਕੂਟਰੀ ‘ਤੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਡਡਵਿੰਡੀ ਨੇੜੇ ਪਹੁੰਚੇਂ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਟਕੱਰ ਮਾਰ ਦਿੱਤੀ ਜਿਸ ਨਾਲ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਤੇ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਰਾਹਗੀਰਾਂ ਨੇ ਇਲਾਜ ਲਈ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ।
ਦੱਸ ਦਈਏ ਕਿ ਅਣਪਛਾਤੀ ਤੇਜ਼ ਰਫ਼ਤਾਰ ਗੱਡੀ ਵਲੋਂ ਪਿੱਛੋਂ ਟੱਕਰ ਮਾਰਨ ਨਾਲ ਬਲਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜੀ ਸਕੂਟੀ ‘ਤੇ ਸਵਾਰ ਰਵੀਪਾਲ ਵਾਸੀ ਫੱਤੂਢੀਂਗਾ ਜ਼ਿਲ੍ਹਾ ਕਪੂਰਥਲਾ ਗੰਭੀਰ ਜ਼ਖਮੀ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੜ੍ਹਕ ਸੁਰੱਖਿਆ ਦੇ ਏਐਸਆਈ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਨੂੰ ਤੁਰੰਤ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਤਖਦਰਸ਼ੀ ਸੁਖਚੈਨ ਮੁਤਾਬਕ ਗੱਡੀ ਵਾਲੇ ਨੇ ਟੱਕਰ ਮਾਰਨ ਤੋਂ ਬਾਅਦ ਗੱਡੀ ਨੂੰ ਭਜਾ ਕੇ ਲੈ ਗਿਆ।