Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਵੱਡੀ ਮਾਤਰਾ ‘ਚ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ, ਪਾਕਿਸਤਾਨ ਨਾਲ ਜੁੜੇ ਸੀ ਮੁਲਜ਼ਮ ਦੇ ਤਾਰ

Amritsar drug smuggler arrested; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵੱਡੀ ਮਾਤਰਾ ‘ਚ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ, ਪਾਕਿਸਤਾਨ ਨਾਲ ਜੁੜੇ ਸੀ ਮੁਲਜ਼ਮ ਦੇ ਤਾਰ

Amritsar drug smuggler arrested; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਪਿੰਡ ਗਿੱਲਾਂ ਵਾਲੀ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਵਰਤੇ ਜਾ ਰਹੇ ਉਸਦੇ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 14 ਡੀਓ 554) ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਆਪਣੇ ਹੋਰ ਸਾਥੀਆਂ ਦੀ ਮਦਦ ਨਾਲ ਅੰਮ੍ਰਿਤਸਰ ਦੇ ਪਿੰਡ ਘੋਨੇਵਾਲਾ ਦੇ ਇਲਾਕੇ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਿਹਾ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਰਣਜੀਤ ਨੇ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੰਮ੍ਰਿਤਸਰ-ਰਾਮਦਾਸ ਰੋਡ ਦੇ ਨੇੜੇ ਅੱਡਾ ਪਿੰਡ ਅਨੀਅਤਪੁਰਾ ਨਜਦੀਕ ਕਿਸੇ ਸਥਾਨ ‘ਤੇ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਹੈ। ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਸ ਇਲਾਕੇ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਸ਼ੀ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 15 ਮਿਤੀ 09.03.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News