Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਤੇਜ਼ ਰਫ਼ਤਾਰ ਬੇਕਾਬੂ ਟਰੱਕ ਦਾ ਕਹਿਰ, ਸੜਕ ‘ਤੇ ਜਾ ਰਹੇ ਲੋਕਾਂ ਨੂੰ ਕੁਚਲਿਆ, ਦੋ ਦੀ ਮੌਤ ਤੇ ਇੱਕ ਗੰਭੀਰ ਜ਼ਖ਼ਮੀ

Hoshiarpur Accident; ਹੁਸ਼ਿਆਰਪੁਰ ਦੇ ਹਲਕਾ ਟਾਂਡਾ ਅਧੀਨ ਪੈਂਦੇ ਮਿਆਣੀ ਰੋਡ ‘ਤੇ ਅੱਡਾ ਪੁਲ ਪੁਖ਼ਤਾ ਦੇ ਨਜ਼ਦੀਕ ਇੱਕ ਬੇਕਾਬੂ ਟਰੱਕ ਵੱਲੋਂ ਕਹਿਰ ਮਚਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ ਟ੍ਰੱਕ ਨੇ ਸੜਕ ਕਿਨਾਰੇ ਜਾ ਰਹੇ ਤਿੰਨ ਲੋਕਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ ਇੱਕ ਔਰਤ ਸਮੇਤ ਦੋ ਵਿਅਕਤੀਆਂ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤੇਜ਼ ਰਫ਼ਤਾਰ ਬੇਕਾਬੂ ਟਰੱਕ ਦਾ ਕਹਿਰ, ਸੜਕ ‘ਤੇ ਜਾ ਰਹੇ ਲੋਕਾਂ ਨੂੰ ਕੁਚਲਿਆ, ਦੋ ਦੀ ਮੌਤ ਤੇ ਇੱਕ ਗੰਭੀਰ ਜ਼ਖ਼ਮੀ
ਸੰਕੇਤਕ ਤਸਵੀਰ

Hoshiarpur Accident; ਹੁਸ਼ਿਆਰਪੁਰ ਦੇ ਹਲਕਾ ਟਾਂਡਾ ਅਧੀਨ ਪੈਂਦੇ ਮਿਆਣੀ ਰੋਡ ‘ਤੇ ਅੱਡਾ ਪੁਲ ਪੁਖ਼ਤਾ ਦੇ ਨਜ਼ਦੀਕ ਇੱਕ ਬੇਕਾਬੂ ਟਰੱਕ ਵੱਲੋਂ ਕਹਿਰ ਮਚਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ ਟ੍ਰੱਕ ਨੇ ਸੜਕ ਕਿਨਾਰੇ ਜਾ ਰਹੇ ਤਿੰਨ ਲੋਕਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ ਇੱਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ ਇੱਕ ਹੋਰ ਵਿਅਕਤੀ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ।

ਤੇਜ਼ ਰਫ਼ਤਾਰ ਨੇ ਲਈਆਂ ਜਾਨਾਂ

ਪ੍ਰਾਪਤ ਜਾਣਕਾਰੀ ਅਨੁਸਾਰ, ਦੇਰ ਸ਼ਾਮ ਟਾਂਡਾ-ਮਿਆਣੀ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਟ੍ਰੱਕ ਨੇ ਸੜਕ ਕਿਨਾਰੇ ਪੈਦਲ ਜਾ ਰਹੇ ਦੋ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟ੍ਰੱਕ ਚਾਲਕ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਰਾਹਗੀਰਾਂ ਨੇ ਟ੍ਰੱਕ ਦਾ ਪਿੱਛਾ ਕਰਨਾ ਸ਼ੁਰੂ ਕੀਤਾ, ਤਾਂ ਘਬਰਾਏ ਹੋਏ ਟ੍ਰੱਕ ਚਾਲਕ ਨੇ ਆਪਣੀ ਗੱਡੀ ਦੀ ਰਫ਼ਤਾਰ ਹੋਰ ਵਧਾ ਦਿੱਤੀ। ਇਸ ਦੌਰਾਨ ਉਸ ਨੇ ਸੜਕ ਕਿਨਾਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਇੱਕ ਔਰਤ ਨੂੰ ਵੀ ਬੁਰੀ ਤਰ੍ਹਾਂ ਕੁਚਲ ਦਿੱਤਾ।

ਮ੍ਰਿਤਕਾਂ ਦੀ ਪਛਾਣ

ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੀ ਪਛਾਣ ਹਰਭਜਨ ਕੌਰ (ਨਿਵਾਸੀ ਮਿਆਣੀ) ਅਤੇ ਅਸ਼ਵਨੀ ਕੁਮਾਰ ਵਜੋਂ ਹੋਈ ਹੈ। ਤੀਜੇ ਜ਼ਖ਼ਮੀ ਵਿਅਕਤੀ ਨੂੰ, ਜਿਸ ਦੀ ਹਾਲਤ ਨਾਜ਼ੁਕ ਸੀ, ਟਾਂਡਾ ਦੇ ਸਿਵਲ ਹਸਪਤਾਲ ਵਿੱਚ ਮੁਢਲੀ ਸਹਾਇਤਾ ਤੋਂ ਬਾਅਦ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਵਿਅਕਤੀ ਵੀ ਟਾਂਡਾ ਇਲਾਕੇ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਪੁਲਿਸ ਵੱਲੋਂ ਕਾਰਵਾਈ

ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਟ੍ਰੱਕ ਅਤੇ ਉਸ ਦੇ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਚਾਲਕ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਮੰਦਭਾਗੀ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News