Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਖੰਨਾ ‘ਚ ਤੜਕੇ ਵਾਪਰੀ ਵੱਡੀ ਵਾਰਦਾਤ, ਮਸ਼ਹੂਰ ਢਾਬੇ ‘ਤੇ ਚੱਲੀਆਂ ਤਾੜ-ਤਾੜ ਗੋਲੀਆਂ

Punjab News: ਖੰਨਾ ‘ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜੀ.ਟੀ. ਰੋਡ ‘ਤੇ ਸਥਿਤ ਮਸ਼ਹੂਰ ਪ੍ਰੇਮ ਢਾਬੇ ‘ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਦੀ ਆਵਾਜ਼ ਸੁਣ ਕੇ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਵੱਲੋਂ ਇਸ ਮਾਮਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਖੰਨਾ ‘ਚ ਤੜਕੇ ਵਾਪਰੀ ਵੱਡੀ ਵਾਰਦਾਤ, ਮਸ਼ਹੂਰ ਢਾਬੇ ‘ਤੇ ਚੱਲੀਆਂ ਤਾੜ-ਤਾੜ ਗੋਲੀਆਂ

Punjab News: ਖੰਨਾ ‘ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜੀ.ਟੀ. ਰੋਡ ‘ਤੇ ਸਥਿਤ ਮਸ਼ਹੂਰ ਪ੍ਰੇਮ ਢਾਬੇ ‘ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਦੀ ਆਵਾਜ਼ ਸੁਣ ਕੇ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਮੌਜੂਦ ਵਿਅਕਤੀ ਅਨੁਸਾਰ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਵੱਲੋਂ ਢਾਬੇ ‘ਤੇ ਚਾਰ ਰਾਊਂਡ ਫਾਇਰ ਕੀਤੇ ਗਏ। ਉਸ ਨੇ ਕਿਹਾ ਕਿ ਜਦੋਂ ਉਹ ਗੋਲੀਆਂ ਚਲਾ ਰਹੇ ਸਨ ਤਾਂ ਉਹ ਡਰ ਕੇ ਦੂਸਰੇ ਪਾਸੇ ਨੂੰ ਭੱਜ ਗਿਆ। ਗੋਲੀਆਂ ਚਲਾਉਣ ਵਾਲਿਆਂ ਨੇ ਗੋਲੀਆਂ ਢਾਬੇ ਦੇ ਛੱਟਰ ‘ਤੇ ਚਲਾਈਆਂ ਅਤੇ ਫਿਰ ਫ਼ਰਾਰ ਹੋ ਗਏ। ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਗੋਲੀਆਂ ਦੇ ਖੋਲ ਬਰਾਮਦ ਹੋਏ ਹਨ।

Read Latest News and Breaking News at Daily Post TV, Browse for more News

Ad
Ad

Punjab District News