Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਪੰਜਾਬ ਦੀ ਸਿਆਸਤ ‘ਚ ਵੱਡਾ ਸਿਆਸੀ ਧਮਾਕਾ, ਤਿੰਨ ਵਿਧਾਇਕ BJP ‘ਚ ਜਾਣ ਦੀ ਤਿਆਰੀ ‘ਚ

Punjab AAP MLA Crisis; ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਰਹੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੀ ਸਿਆਸਤ ‘ਚ ਵੱਡਾ ਸਿਆਸੀ ਧਮਾਕਾ, ਤਿੰਨ ਵਿਧਾਇਕ BJP ‘ਚ ਜਾਣ ਦੀ ਤਿਆਰੀ ‘ਚ
Breaking News

Punjab AAP MLA Crisis; ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਰਹੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ।

ਇਸ ਤੋਂ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਵਿਧਾਨ ਸਭਾ ਦੇ ਸਪੀਕਰ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਨੇ ਆਪਣੀਆਂ ਸਿਆਸੀ ਅਤੇ ਵਿਧਾਇਕ ਵਜੋਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਲਿਖਿਆ ਸੀ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਪਤੀ ਰਾਜਨੀਤੀ ਵਿੱਚੋਂ ‘ਮਾਈ-ਬਾਪ ਕਲਚਰ’ ਨੂੰ ਖ਼ਤਮ ਕਰਨਾ ਰਹੀ ਹੈ।

2025 ਵਿੱਚ ਪਾਰਟੀ ਨੇ ਕੀਤਾ ਸੀ ਮੁਅੱਤਲ

ਜ਼ਿਕਰਯੋਗ ਹੈ ਕਿ ਜੂਨ 2025 ਵਿੱਚ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪੰਜ ਸਾਲ ਲਈ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਵੀ ਉਹ ਆਪਣੀ ਹੀ ਪਾਰਟੀ ਦੀਆਂ ਨੀਤੀਆਂ ਅਤੇ ਕੰਮਕਾਜ ‘ਤੇ ਸਵਾਲ ਚੁੱਕਦੇ ਰਹੇ ਸਨ।

ਤਿੰਨ ਵਿਧਾਇਕ ਅੱਜ BJP ‘ਚ ਹੋ ਸਕਦੇ ਹਨ ਸ਼ਾਮਲ

ਦੂਜੇ ਪਾਸੇ, ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਦੋ ਹੋਰ ਵਿਧਾਇਕਾਂ ਨੇ ਵੀ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ, ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਅੱਜ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਸਕਦੇ ਹਨ।

ਉੱਧਰ, ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਸਮਾਣਾ ਅਤੇ ਸਨੌਰ ਦੇ ਦੋਵਾਂ ਵਿਧਾਇਕਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਸਪੀਕਰ ਕੋਲ ਮੰਗ ਕਰੇਗੀ। ਪੰਜਾਬ ਦੀ ਸਿਆਸਤ ਵਿੱਚ ਇਨ੍ਹਾਂ ਘਟਨਾਵਾਂ ਤੋਂ ਬਾਅਦ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ ਹਨ।

Read Latest News and Breaking News at Daily Post TV, Browse for more News

Ad
Ad

Punjab District News