Jalandhar News: ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਅਤੇ ਜਲੰਧਰ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ਲਈ ਮੌਕੇ ‘ਤੇ ਪਹੁੰਚ ਗਈਆਂ।
Fire in Bawa International Sports Factory: ਜਲੰਧਰ ਦੇ ਲੈਦਰ ਕੰਪਲੈਕਸ ਵਿੱਚ ਸਥਿਤ ਬਾਵਾ ਇੰਟਰਨੈਸ਼ਨਲ ਸਪੋਰਟਸ ਫੈਕਟਰੀ ਵਿੱਚ ਸੋਮਵਾਰ ਸਵੇਰੇ ਅੱਗ ਲੱਗ ਗਈ। ਜਿਸ ਕਾਰਨ ਫੈਕਟਰੀ ਦੇ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ, ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਅਤੇ ਜਲੰਧਰ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ਲਈ ਮੌਕੇ ‘ਤੇ ਪਹੁੰਚ ਗਈਆਂ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਜਾਂਚ ਤੋਂ ਬਾਅਦ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਫਾਇਰ ਬ੍ਰਿਗੇਡ ਦੀਆਂ 20 ਤੋਂ ਵੱਧ ਪਾਣੀ ਦੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ ਹੈ।
ਪੂਰੀ ਘਟਨਾ ਦੀ ਸੂਚਨਾ ਪਹਿਲਾਂ ਆਸ-ਪਾਸ ਦੇ ਲੋਕਾਂ ਨੇ ਬਾਵਾ ਇੰਟਰਨੈਸ਼ਨਲ ਸਪੋਰਟਸ ਫੈਕਟਰੀ ਦੇ ਮਾਲਕ ਨੂੰ ਦਿੱਤੀ ਅਤੇ ਫਿਰ ਫਾਇਰ ਬ੍ਰਿਗੇਡ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਫੈਕਟਰੀ ਮਾਲਕ ਵਿਜੇ ਸ਼ਰਮਾ ਨੇ ਕਿਹਾ ਕਿ, ਸਵੇਰੇ ਲਗਭਗ 8:15 ਵਜੇ ਉਨ੍ਹਾਂ ਨੂੰ ਆਪਣੀ ਫੈਕਟਰੀ ਵਿੱਚ ਅੱਗ ਲੱਗਣ ਦੀ ਜਾਣਕਾਰੀ ਮਿਲੀ। ਸੂਚਨਾ ਮਿਲਦੇ ਹੀ ਉਹ ਤੁਰੰਤ ਆਪਣੀ ਫੈਕਟਰੀ ਪਹੁੰਚ ਗਿਆ।
ਫਾਇਰ ਬ੍ਰਿਗੇਡ ਨੇ ਕੜੀ ਮੁਸ਼ਕਤ ਮਗਰੋਂ ਪਾਇਆ ਅੱਗ ‘ਤੇ ਪਾਇਆ ਕਾਬੂ
ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ ਲਗਭਗ ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਫੈਕਟਰੀ ਵਿੱਚ ਦਾਖਲ ਹੋਈ। ਜਿਸ ਤੋਂ ਬਾਅਦ ਟੀਮਾਂ ਨੇ ਫੈਕਟਰੀ ਦੇ ਕਈ ਹਿੱਸਿਆਂ ਵਿੱਚ ਪਾਣੀ ਅਤੇ ਅੱਗ ਬੁਝਾਉਣ ਵਾਲੇ ਫੋਮ ਦੀ ਵਰਤੋਂ ਕੀਤੀ ਅਤੇ ਕਿਸੇ ਤਰ੍ਹਾਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਫਾਇਰ ਬ੍ਰਿਗੇਡ ਟੀਮਾਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਕਿ ਅੱਗ ਕਿਵੇਂ ਲੱਗੀ। ਨਾਲ ਹੀ ਇਹ ਵੀ ਜਾਂਚ ਕੀਤੀ ਜਾਵੇਗੀ ਕਿ ਉਕਤ ਫੈਕਟਰੀ ਦੇ ਅੰਦਰ ਕਾਰੋਬਾਰ ਅਨੁਸਾਰ ਅੱਗ ਸੁਰੱਖਿਆ ਦੇ ਪ੍ਰਬੰਧ ਸਨ ਜਾਂ ਨਹੀਂ। ਜਾਂਚ ਤੋਂ ਬਾਅਦ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।