Punjab News; ਸੁਲਤਾਨਪੁਰ ਲੋਧੀ ਵਿਖੇ ਉਸ ਵੇਲੇ ਮਾਹੌਲ ਤਨਾਵਪੂਰਨ ਹੋ ਗਿਆ ਜਦੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ ਕੁਝ ਨੌਜਵਾਨਾਂ ਵੱਲੋਂ ਪਟਵਾਰੀਆਂ ਦੇ ਆਰਜੀ ਦਫਤਰ ਵਿਖੇ ਹਥਿਆਰਬੰਦ ਹੋ ਕੇ ਹਮਲਾ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਤਕਰਾਰ ਨੇ ਹਿੰਸਕ ਰੂਪ ਧਾਰਨ ਕਰ ਲਿਆ ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਕਰੋਸ ਕਰਨ ਨੂੰ ਲੈ ਕੇ ਇਹ ਮਾਮਲਾ ਭਖਿਆ, ਟਰੈਕਟਰ ਚਾਲਕ ਆਪਣੇ ਟਰਾਲੀ ਨੂੰ ਕਰੋਸ ਕਰਨਾ ਚਾਹੁੰਦਾ ਸੀ ਪਰ ਉਸ ਸਮੇਂ ਰਸਤੇ ਵਿੱਚ ਇੱਕ ਮੋਟਰਸਾਈਕਲ ਖੜਾ ਸੀ। ਜਿਸ ਤੋਂ ਬਾਅਦ ਉਸ ਵੱਲੋਂ ਉੱਥੇ ਮੌਜੂਦ ਕੁਝ ਲੋਕਾਂ ਦੇ ਨਾਲ ਬਹਿਸਬਾਜੀ ਸ਼ੁਰੂ ਕਰ ਦਿੱਤੀ ਗਈ ਇਸ ਵਿਚਾਲੇ ਮੌਕੇ ਤੇ ਮੌਜੂਦ ਪਟਵਾਰੀਆਂ ਦੇ ਨਾਲ ਵੀ ਉਸ ਵੱਲੋਂ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਨਾ ਹੀ ਨਹੀਂ ਗੁੱਸੇ ਵਿੱਚ ਆ ਕੇ ਉਸਨੇ ਰੌਲਾ ਮੌਕੇ ਤੇ ਮੌਜੂਦ ਪਟਵਾਰੀਆਂ ਤੇ ਐਸਡੀਐਮ ਦੇ ਡਰਾਈਵਰ ਉੱਤੇ ਹਮਲਾ ਕਰ ਦਿੱਤਾ। ਜਿਸ ਦੌਰਾਨ ਐਸਡੀਐਮ ਦਾ ਡਰਾਈਵਰ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਚੰਨਣਵਿੰਡੀ, ਸੁਲਤਾਨਪੁਰ ਲੋਧੀ ਜ਼ਖਮੀ ਹੋ ਗਿਆ। ਇਸ ਨੂੰ ਸਿਵਿਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਦੂਜੇ ਪਾਸੇ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੀੜਤ ਦੇ ਬਿਆਨ ਹਾਸਿਲ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।