Banner
Banner

ਘਰ ‘ਚ ਅੱਗ ਲੱਗਣ ਕਾਰਨ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਰਕਾਰ ਤੋਂ ਲਗਾਈ ਮੱਦਦ ਦੀ ਗੁਹਾਰ

Sultanpur Lodhi house fire: ਸ਼ਹਿਰ ਦੇ ਮਹੱਲਾ ਅਰੋੜਾ ਰਸਤਾ ਵਿਖੇ ਇੱਕ ਘਰ ਨੂੰ ਲੱਗੀ ਭਿਆਨਕ ਅੱਗ ਨੇ ਇੱਕ ਗਰੀਬ ਅਤੇ ਦੁਖੀ ਪਰਿਵਾਰ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ। ਅੱਗ ਲੱਗਣ ਸਮੇਂ ਘਰ ਦੇ ਮੈਂਬਰ ਕਿਸੇ ਕੰਮ ਸਬੰਧੀ ਜਲੰਧਰ ਗਏ ਹੋਏ ਸਨ ਅਤੇ ਘਰ ਨੂੰ ਤਾਲੇ ਲੱਗੇ ਹੋਏ ਸਨ। ਜਦੋਂ ਗੁਆਂਢੀਆਂ ਨੇ ਘਰ ਵਿੱਚੋਂ ਧੂੰਆਂ ਅਤੇ […]
Jaspreet Singh
By : Updated On: 19 Jun 2026 14:38:PM
ਘਰ ‘ਚ ਅੱਗ ਲੱਗਣ ਕਾਰਨ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਰਕਾਰ ਤੋਂ ਲਗਾਈ ਮੱਦਦ ਦੀ ਗੁਹਾਰ

Sultanpur Lodhi house fire: ਸ਼ਹਿਰ ਦੇ ਮਹੱਲਾ ਅਰੋੜਾ ਰਸਤਾ ਵਿਖੇ ਇੱਕ ਘਰ ਨੂੰ ਲੱਗੀ ਭਿਆਨਕ ਅੱਗ ਨੇ ਇੱਕ ਗਰੀਬ ਅਤੇ ਦੁਖੀ ਪਰਿਵਾਰ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ। ਅੱਗ ਲੱਗਣ ਸਮੇਂ ਘਰ ਦੇ ਮੈਂਬਰ ਕਿਸੇ ਕੰਮ ਸਬੰਧੀ ਜਲੰਧਰ ਗਏ ਹੋਏ ਸਨ ਅਤੇ ਘਰ ਨੂੰ ਤਾਲੇ ਲੱਗੇ ਹੋਏ ਸਨ। ਜਦੋਂ ਗੁਆਂਢੀਆਂ ਨੇ ਘਰ ਵਿੱਚੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਤਾਂ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ, ਪਰ ਘਰ ਦੇ ਚਾਰੇ ਪਾਸੇ ਉੱਚੀ ਚਾਰਦੀਵਾਰੀ ਹੋਣ ਅਤੇ ਉਸ ਉੱਪਰ ਸੁਰੱਖਿਆ ਲਈ ਕੱਚ ਲੱਗਿਆ ਹੋਣ ਕਾਰਨ ਬਚਾਅ ਕਾਰਜ ਬਹੁਤ ਮੁਸ਼ਕਲ ਬਣ ਗਿਆ। ਇਸ ਦੇ ਬਾਵਜੂਦ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਕੰਧਾਂ ਟੱਪੀਆਂ, ਘਰ ਦੇ ਤਾਲੇ ਤੋੜੇ ਅਤੇ ਅੰਦਰ ਦਾਖਲ ਹੋ ਕੇ ਅੱਗ ‘ਤੇ ਕਾਬੂ ਪਾਉਣ ਲਈ ਲੰਬੇ ਸਮੇਂ ਤੱਕ ਕੜੀ ਮਸ਼ੱਕਤ ਕੀਤੀ। ਕਰਮਚਾਰੀਆਂ ਦੀ ਮੁਸਤੈਦੀ ਕਾਰਨ ਅੱਗ ਨੂੰ ਨੇੜਲੇ ਘਰਾਂ ਤੱਕ ਫੈਲਣ ਤੋਂ ਰੋਕ ਲਿਆ ਗਿਆ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

ਅੱਗ ਕਾਰਨ ਘਰ ਵਿੱਚ ਪਿਆ ਫਰਨੀਚਰ, ਇਲੈਕਟ੍ਰਾਨਿਕ ਸਾਮਾਨ, ਕੱਪੜੇ, ਘਰੇਲੂ ਸਾਮਾਨ ਅਤੇ ਹੋਰ ਕੀਮਤੀ ਵਸਤਾਂ ਸੜ ਕੇ ਸੁਆਹ ਹੋ ਗਈਆਂ। ਮੁੱਢਲੇ ਅੰਦਾਜ਼ੇ ਅਨੁਸਾਰ ਪਰਿਵਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਇਸ ਘਟਨਾ ਦਾ ਸਭ ਤੋਂ ਦੁਖਦਾਈ ਪੱਖ ਇਹ ਹੈ ਕਿ ਇਹ ਘਰ ਇੱਕ ਵਿਧਵਾ ਔਰਤ ਦਾ ਹੈ, ਜਿਸ ਦੇ ਪਤੀ ਦਾ ਕੁਝ ਮਹੀਨੇ ਪਹਿਲਾਂ ਹੀ ਦਿਹਾਂਤ ਹੋ ਗਿਆ ਸੀ। ਪਿਤਾ ਦਾ ਸਾਇਆ ਸਿਰ ਤੋਂ ਉੱਠਣ ਤੋਂ ਬਾਅਦ ਪਰਿਵਾਰ ਪਹਿਲਾਂ ਹੀ ਆਰਥਿਕ ਅਤੇ ਮਾਨਸਿਕ ਤੌਰ ‘ਤੇ ਮੁਸ਼ਕਲ ਦੌਰ ਵਿੱਚੋਂ ਗੁਜ਼ਰ ਰਿਹਾ ਸੀ। ਛੋਟੇ-ਛੋਟੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਵਿਚਕਾਰ ਹੁਣ ਅੱਗ ਕਾਰਨ ਹੋਇਆ ਲੱਖਾਂ ਰੁਪਏ ਦਾ ਨੁਕਸਾਨ ਪਰਿਵਾਰ ਲਈ ਇੱਕ ਹੋਰ ਵੱਡੀ ਚੁਣੌਤੀ ਬਣ ਗਿਆ ਹੈ।

ਘਟਨਾ ਤੋਂ ਬਾਅਦ ਸ਼ਹਿਰ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਦੁਖੀ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਪਤੀ ਨੂੰ ਗੁਆ ਚੁੱਕੀ ਇਸ ਮਹਿਲਾ ਲਈ ਆਪਣੇ ਬੱਚਿਆਂ ਦੀ ਪਰਵਰਿਸ਼ ਅਤੇ ਹੁਣ ਅੱਗ ਨਾਲ ਹੋਏ ਭਾਰੀ ਨੁਕਸਾਨ ਦੀ ਭਰਪਾਈ ਕਰਨਾ ਬਹੁਤ ਔਖਾ ਹੈ, ਇਸ ਲਈ ਸਰਕਾਰ ਵੱਲੋਂ ਤੁਰੰਤ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਪਰਿਵਾਰ ਨੂੰ ਇਸ ਸੰਕਟ ਦੀ ਘੜੀ ਵਿੱਚ ਕੁਝ ਰਾਹਤ ਮਿਲ ਸਕੇ।

Read Latest News and Breaking News at Daily Post TV, Browse for more News

Ad
Ad