ਡੇਰਾ ਬਾਬਾ ਨਾਨਕ ਦੇ ਕਿਸਾਨਾਂ ‘ਤੇ ਟੁੱਟਿਆ ਦੁਖਾਂਂ ਦਾ ਪਹਾੜ, ਪੱਕੀ ਕਣਕ ਨੂੰ ਲੱਗੀ ਅੱਗ, 75 ਕਿੱਲੇ ਸੜ੍ਹ ਕੇ ਹੋਏ ਸਵਾਹ
Fire breaks out in wheat:ਗੁਰਦਾਸਪੁਰ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਗੱਗੋਵਾਲੀ ਗਿੱਲ ਸੱਕਰੀ ਕਿਸਾਨਾਂ ਦੀ ਪੂਰੀ ਤਰ੍ਹਾਂ ਨਾਲ ਪੱਕੀ ਹੋਈ ਕਣਕ ਨੂੰ ਅਚਾਨਕ ਅੱਗ ਗਈ। ਹਵਾ ਕਾਰਨ ਦੇਖਦੇ ਹੀ ਦੇਖ ਦੇਖ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਕਰੀਬ 75 ਏਕੜ ਤੋਂ ਵੱਧ ਕਣਕ ਸੜ ਕੇ ਪੂਰੀ ਤਰ੍ਹਾਂ ਨਾਲ ਸਵਾਹ ਹੋ ਗਈ।
ਫਿਲਹਾਲ ਅੱਗ ਲੱਗਣ ਦੇ ਕਾਰਣਾ ਦਾ ਪਤਾ ਨਹੀ ਲੱਗ ਸੱਕਿਆ ਕਿ ਅੱਗ ਕਿਸ ਤਰ੍ਹਾਂ ਲੱਗੀ। ਪਰ ਕਿਸਾਨਾਂ ਵਿੱਚ ਇਸ ਗੱਲ ਦਾ ਭਾਰੀ ਰੋਸ਼ ਵੇਖਣ ਨੂੰ ਮਿਲਿਆ ਕਿ ਕਿਸਾਨਾਂ ਵੱਲੋਂ ਕਾਬੂ ਪਾਉਣ ਤੋਂ ਕਰੀਬ 1 ਘੰਟੇ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਡੇਰਾ ਬਾਬਾ ਨਾਨਕ, ਬਟਾਲਾ ਤੇ ਗੁਰਦਾਸਪੁਰ ਤੋਂ ਮੰਗਵਾਈਆਂ ਗਈਆਂ ਸੀ।
ਇਸ ਸਭ ਦੇ ਦੌਰਾਨ ਫਾਈਰ ਬ੍ਰਿਗੇਡ ਨੇ ਲਗਾਤਾਰ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਹਵਾ ਚਲਣ ਕਾਰਨ ਅੱਗ ‘ਤੇ ਜਲਦੀ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਮੌਕੇ ‘ਤੇ ਕਿਸਾਨ ਸੁਖਦੇਵ ਸਿੰਘ ਨੇ ਦੱਸਿਆ ਕੇ ਮੈਂ 20 ਏਕੜ ਪੈਲੀ ਠੇਕੇ ‘ਤੇ ਲਈ ਸੀ ਜੋ ਬਿਲਕੁਲ ਸੜ ਕੇ ਸਵਾਹ ਹੋ ਗਈ ਹੈ ਅਤੇ ਮੇਰਾ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸੇ ਤਰ੍ਹਾਂ ਦੂਸਰੇ ਕਿਸਾਨਾਂ ਨਿਸਾਨ ਸਿੰਘ, ਰਣਜੀਤ ਸਿੰਘ ਲਖਵਿੰਦਰ ਸਿੰਘ ਅਤੇ ਗੁਰਦੇਵ ਸਿੰਘ ਦਾ ਵੀ ਕਹਿਣਾ ਸੀ ਅਸੀਂ ਠੇਕੇ ‘ਤੇ ਜ਼ਮੀਨ ਲੈਕੇ ਕਣਕ ਦੀ ਬਿਜਾਈ ਕੀਤੀ ਸੀ ਜੋ ਪੂਰੀ ਤਰ੍ਹਾਂ ਸੜਕੇ ਸੁਆਹ ਹੋ ਗਈ ਹੈ।